Pakistan violates ceasefire: ਨਵੀਂ ਦਿੱਲੀ: ਇੱਕ ਪਾਸੇ ਚੀਨ ਨਾਲ ਸਰਹੱਦੀ ਵਿਵਾਦ ਚੱਲ ਰਿਹਾ ਹੈ ਤਾਂ ਦੂਜੇ ਪਾਸੇ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ। ਪਿਛਲੇ ਸੱਤ ਦਿਨਾਂ ਤੋਂ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ । ਵੀਰਵਾਰ ਸਵੇਰੇ ਵੀ ਉਸਨੇ ਜੰਮੂ ਕਸ਼ਮੀਰ ਦੇ ਪੁੰਛ ਖੇਤਰ ਵਿੱਚ ਫਾਇਰਿੰਗ ਕੀਤੀ। ਇਸ ਘਟਨਾ ਵਿੱਚ ਭਾਰਤੀ ਫੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਵੀਰਵਾਰ ਸਵੇਰੇ ਪਾਕਿਸਤਾਨ ਵੱਲੋਂ ਪੁੰਛ ਜ਼ਿਲ੍ਹੇ ਵਿੱਚ ਕ੍ਰਿਸ਼ਨਾ ਘਾਟੀ ਵਿੱਚ ਜੰਗਬੰਦੀ ਦੀ ਅੱਗ ਦੀ ਉਲੰਘਣਾ ਕੀਤੀ ਗਈ । ਪਾਕਿਸਤਾਨ ਵੱਲੋਂ ਇੱਥੇ ਲਗਾਤਾਰ ਗੋਲੀਬਾਰੀ ਕੀਤੀ ਜਾ ਰਹੀ ਹੈ। ਜਿਸ ਕਾਰਨ ਪਾਕਿਸਤਾਨ ਦੀਆਂ ਹਰਕਤਾਂ ਦਾ ਮੂੰਹ ਤੋੜ ਜਵਾਬ ਦਿੰਦੇ ਹੋਏ ਲਾਂਸ ਨਾਇਕ ਕਰਨੈਲ ਸਿੰਘ ਸ਼ਹੀਦ ਹੋ ਗਏ, ਜਦਕਿ ਇੱਕ ਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ । ਜ਼ਖਮੀ ਜਵਾਨ ਨੂੰ ਹਸਪਤਾਲ ਭੇਜਿਆ ਗਿਆ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵੀ ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਲਗਾਤਾਰ ਸੱਤਵੇਂ ਦਿਨ ਵੀ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਸੀ। ਪਾਕਿਸਤਾਨ ਨੇ ਪੁੰਛ ਜ਼ਿਲ੍ਹੇ ਦੇ ਮਾਨਕੋਟ ਸੈਕਟਰ ਵਿੱਚ ਬਿਨ੍ਹਾਂ ਕਿਸੇ ਭੜਕਾਹਟ ਦੇ ਕੰਟਰੋਲ ਰੇਖਾ ‘ਤੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਅਤੇ ਮੋਰਟਾਰ ਤੋਂ ਗੋਲੇ ਦਾਗੇ । ਬੀਤੇ ਦਿਨੀਂ ਭਾਰਤੀ ਫੌਜ ਨੇ ਵੀ ਪਾਕਿਸਤਾਨ ਨੂੰ ਢੁੱਕਵਾਂ ਜਵਾਬ ਦਿੱਤਾ ਸੀ, ਪਰ ਅੱਜ ਸਵੇਰੇ ਫਿਰ ਤੋਂ ਪਾਕਿਸਤਾਨ ਵਾਲੇ ਪਾਸਿਓਂ ਫਾਇਰਿੰਗ ਸ਼ੁਰੂ ਹੋ ਗਈ।”