ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਪੰਡਿਤ ਸੁਖ ਰਾਮ ਸ਼ਰਮਾ ਦਾ ਦਿਹਾਂਤ ਹੋ ਗਿਆ ਹੈ । ਉਹ 94 ਸਾਲ ਦੇ ਸਨ। ਸੁਖ ਰਾਮ ਨੂੰ 7 ਮਈ ਤੋਂ ਦਿੱਲੀ ਦੇ ਏਮਜ਼ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ।, ਜਿੱਥੇ ਉਹ ਵੈਂਟੀਲੇਟਰ ‘ਤੇ ਸਨ। ਇਸ ਸਬੰਧੀ ਸੁਖਰਾਮ ਦੇ ਪੋਤੇ ਨੇ ਇੱਕ ਫੇਸਬੁੱਕ ਪੋਸਟ ਸਾਂਝੀ ਕਰ ਕੇ ਜਾਣਕਾਰੀ ਦਿੱਤੀ। ਸੁਖਰਾਮ ਦੇ ਪੋਤੇ ਆਸ਼ਰੇ ਰਾਮ ਨੇ ਇੱਕ ਫੇਸਬੁੱਕ ਪੋਸਟ ਵਿੱਚ ਲਿਖਿਆ ਹੈ ਕਿ ਆਦਿਯੂ ਦਾਦਾ ਜੀ ਅਬ ਫ਼ੋਨ ਨਹੀਂ ਬਜੇਗਾ (ਅਲਵਿਦਾ ਦਾਦਾ ਜੀ, ਹੁਣ ਫ਼ੋਨ ਦੀ ਘੰਟੀ ਨਹੀਂ ਵੱਜੇਗੀ)’।
ਦੱਸ ਦੇਈਏ ਕਿ ਸੁਖ ਰਾਮ ਨੂੰ 4 ਮਈ ਨੂੰ ਬ੍ਰੇਨ ਸਟ੍ਰੋਕ ਹੋਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੰਡੀ (ਹਿਮਾਚਲ ਪ੍ਰਦੇਸ਼) ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ । ਫਿਰ ਬਾਅਦ ਵਿਚ ਉਨ੍ਹਾਂ ਨੂੰ ਏਅਰਲਿਫਟ ਕਰਕੇ ਦਿੱਲੀ ਏਮਜ਼ ਲਿਜਾਇਆ ਗਿਆ ਸੀ ।
ਇਹ ਵੀ ਪੜ੍ਹੋ: ਮੋਹਾਲੀ ਬਲਾਸਟ ਮਾਮਲੇ ਨਾਲ ਜੁੜੀ ਵੱਡੀ ਖਬਰ, ਪੁਲਿਸ ਨੇ ਬਰਾਮਦ ਕੀਤਾ ਰਾਕੇਟ ਲਾਂਚਰ
ਗੌਰਤਲਬ ਹੈ ਕਿ ਸੁਖ ਰਾਮ ਦਾ ਜਨਮ 27 ਜੁਲਾਈ 1927 ਨੂੰ ਹੋਇਆ ਸੀ। ਪੰਡਿਤ ਸੁਖ ਰਾਮ ਨੇ ਸਾਲ 1993 ਤੋਂ 1996 ਤੱਕ ਸੰਚਾਰ ਅਤੇ ਸੂਚਨਾ ਤਕਨਾਲੋਜੀ ਮੰਤਰੀ ਵਜੋਂ ਸੇਵਾ ਨਿਭਾਈ । ਉਹ ਹਿਮਾਚਲ ਪ੍ਰਦੇਸ਼ ਦੇ ਮੰਡੀ ਹਲਕੇ ਤੋਂ ਲੋਕ ਸਭਾ ਦੇ ਮੈਂਬਰ ਸਨ ਅਤੇ ਪੰਜ ਵਾਰ ਵਿਧਾਨ ਸਭਾ ਚੋਣਾਂ ਅਤੇ ਤਿੰਨ ਵਾਰ ਲੋਕ ਸਭਾ ਚੋਣ ਜਿੱਤੇ ਸਨ।
ਵੀਡੀਓ ਲਈ ਕਲਿੱਕ ਕਰੋ -: