Parliament budget session 2021 today : ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਪੜਾਅ ਵਿੱਚ ਸਰਕਾਰ ਦਾ ਮੁੱਖ ਏਜੰਡਾ ਬਜਟ ਦੀਆਂ ਮੰਗਾਂ ‘ਤੇ ਵਿਚਾਰ ਕਰਨਾ ਅਤੇ ਵਿੱਤ ਬਿੱਲ ‘ਤੇ ਵਿਚਾਰ ਕਰਨਾ ਅਤੇ ਉਨ੍ਹਾਂ ਨੂੰ ਪਾਸ ਕਰਾਉਣਾ ਹੁੰਦਾ ਹੈ। ਹਾਲਾਂਕਿ, ਸੈਸ਼ਨ ਅਜਿਹੇ ਸਮੇਂ ਸ਼ੁਰੂ ਹੋ ਰਿਹਾ ਹੈ ਜਦੋਂ ਬੰਗਾਲ ਸਣੇ 5 ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਚੋਣ ਮੁਹਿੰਮ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ । ਅਜਿਹੀ ਸਥਿਤੀ ਵਿੱਚ ਮੰਨਿਆ ਜਾ ਸਕਦਾ ਹੈ ਕਿ ਇਨ੍ਹਾਂ ਚੋਣਾਂ ਦੀ ਗੂੰਜ ਸੰਸਦ ਵਿੱਚ ਵੀ ਸੁਣਾਈ ਦੇਵੇਗੀ। ਇਸ ਤੋਂ ਇਲਾਵਾ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ ਅਤੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿਰੋਧੀ ਧਿਰਾਂ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ।
ਸੰਸਦ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਵਿੱਚ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲੀਕਾਰਜੁਨ ਖੜਗੇ ਨੇ ਕਾਂਗਰਸ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਾਰੇ ਵਿਚਾਰ ਵਟਾਂਦਰੇ ਲਈ ਜ਼ੀਰੋ ਆਵਰ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ ਹੈ। ਜਿਸ ‘ਤੇ ਸਦਨ ‘ਚ ਹੰਗਾਮਾ ਦੇਖਣ ਨੂੰ ਮਿਲਿਆ ਅਤੇ ਸਦਨ ‘ਚ ਪ੍ਰਸ਼ਨ ਕਾਲ ‘ਚ ਵਿਘਨ ਪਿਆ। ਇਸ ਤੋਂ ਬਾਅਦ ਨਾਅਰੇਬਾਜ਼ੀ ਦੇ ਵਿਚਕਾਰ ਚੇਅਰਮੈਨ ਵੈਂਕਈਆ ਨਾਇਡੂ ਨੇ ਸਦਨ ਦੀ ਕਾਰਵਾਈ 11 ਵਜੇ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਤੋਂ ਇਲਾਵਾ ਕਿਸਾਨ ਅੰਦੋਲਨ ਦਾ ਮੁੱਦਾ ਵੀ ਇਸ ਸੈਸ਼ਨ ਵਿੱਚ ਇੱਕ ਅਹਿਮ ਮੁੱਦਾ ਰਹਿਣ ਵਾਲਾ ਹੈ।
ਇਹ ਵੀ ਦੇਖੋ : ਜਦੋਂ ਪੂਰਨ ਚੰਦ ਵਡਾਲੀ ਨੇ ਸਾਂਭਿਆ ਮਈਕ, ਗੱਲਾਂ ਸੁਣ ਸੁੰਨ ਹੋ ਗਏ ਸਾਰੇ, ਭਿੱਜ ਗਈਆਂ ਅੱਖਾਂ