ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਪਹਿਲਾ ਦਿਨ ਹੈ। ਸੈਸ਼ਨ ਦੇ ਪਹਿਲੇ ਦਿਨ ਦੀ ਸ਼ੁਰੂਆਤ ਭਾਰੀ ਹੰਗਾਮੇ ਨਾਲ ਹੋਈ । ਇਹ ਹੰਗਾਮਾ ਇੰਨਾ ਜ਼ਿਆਦਾ ਵੱਧ ਗਿਆ ਕਿ ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਦਰਅਸਲ, ਪ੍ਰਧਾਨ ਮੰਤਰੀ ਮੋਦੀ ਜਦੋਂ ਲੋਕ ਸਭਾ ਵਿੱਚ ਆਪਣੀ ਕੈਬਨਿਟ ਵਿੱਚ ਸ਼ਾਮਿਲ ਨਵੇਂ ਮੰਤਰੀਆਂ ਤੋਂ ਜਾਣੂ ਕਰਵਾ ਰਹੇ ਸਨ ਤਾਂ ਇਸ ਦੌਰਾਨ ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਭਾਰੀ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਗਿਆ । ਇਸ ਹੰਗਾਮੇ ਵਿਚਾਲੇ ਸਪੀਕਰ ਓਮ ਬਿਰਲਾ ਨੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਸਦਨ ਦੀ ਮਰਿਆਦਾ ਨੂੰ ਭੰਗ ਨਾ ਕਰਨ ਦੀ ਅਪੀਲ ਵੀ ਕੀਤੀ ਗਈ।
ਇਹ ਵੀ ਪੜ੍ਹੋ: ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਨੂੰ ਵਧਾਈ ਦੇਣ ਪਹੁੰਚੇ ਵਿਧਾਇਕ ਰਾਜਾ ਵੜਿੰਗ ਤੇ ਕੁਲਬੀਰ ਜ਼ੀਰਾ
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਦੇ ਸੰਬੋਧਨ ਦੌਰਾਨ ਲੋਕ ਸਭਾ ਵਿੱਚ ਸੰਸਦ ਮੈਂਬਰਾਂ ਵੱਲੋਂ ਨਾਅਰੇਬਾਜ਼ੀ ਵੀ ਕੀਤੀ ਗਈ । ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਇਹ ਨਾਅਰੇਬਾਜ਼ੀ ਕਿਸਾਨ ਅੰਦੋਲਨ ਅਤੇ ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਕੀਤੀ ਗਈ। ਜਿਸ ‘ਤੇ ਪ੍ਰਧਾਨ ਮੰਤਰੀ ਅਤੇ ਰਾਜਨਾਥ ਸਿੰਘ ਦੋਹਾਂ ਵੱਲੋਂ ਨਾਰਾਜ਼ਗੀ ਜ਼ਾਹਿਰ ਕੀਤੀ ਗਈ ।
ਇਸ ਬਾਰੇ ਰਾਜਨਾਥ ਸਿੰਘ ਨੇ ਕਿਹਾ ਕਿ ਪੂਰਾ ਸਦਨ ਪ੍ਰਧਾਨ ਮੰਤਰੀ ਦੀ ਗੱਲ ਸੁਣਦਾ ਹੈ । ਸਦਨ ਮੰਤਰੀ ਪਰੀਸ਼ਦ ਤੋਂ ਜਾਣੂ ਹੁੰਦਾ ਹੈ । ਮੈਂ ਆਪਣੇ 24 ਸਾਲਾਂ ਦੇ ਸੰਸਦੀ ਜੀਵਨ ਵਿਚ ਪਹਿਲੀ ਵਾਰ ਅਜਿਹਾ ਵੇਖਿਆ ਕਿ ਇਹ ਪਰੰਪਰਾ ਤੋੜ ਦਿੱਤੀ ਗਈ ਹੈ।
ਇਹ ਵੀ ਦੇਖੋ: ਜਦੋਂ Navjot Singh Sidhu ਦੀ ਪ੍ਰਧਾਨਗੀ ਦਾ ਹੋਇਆ ਐਲਾਨ ਤਾਂ ਸਭ ਤੋਂ ਪਹਿਲਾਂ ਸਿੱਧੂ ਨੇ ਕੀਤਾ ਆਹ ਕੰਮ