Parliament Monsoon Session Updates: ਸੰਸਦ ਵਿੱਚ ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰੇ 9 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਲੋਕ ਸਭਾ ਦੀ ਕਾਰਵਾਈ ਦੂਜੀ ਪਾਰੀ ਵਿੱਚ ਸ਼ੁਰੂ ਹੋਈ। ਅੱਜ, ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੋਕ ਸਭਾ ਵਿੱਚ ਭਾਰਤ ਅਤੇ ਚੀਨ ਦਰਮਿਆਨ ਵਿਵਾਦ ਬਾਰੇ ਬਿਆਨ ਦਿੱਤਾ। ਉਨ੍ਹਾਂ ਸਦਨ ਨੂੰ ਭਰੋਸਾ ਦਿੱਤਾ ਕਿ ਭਾਰਤ ਚੀਨ ਨਾਲ ਨਜਿੱਠਣ ਲਈ ਤਿਆਰ ਹੈ। ਇਸ ਤੋਂ ਪਹਿਲਾਂ, ਸੋਮਵਾਰ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ, ਸਰਕਾਰ ਨੇ ਰਾਜ ਸਭਾ ਵਿੱਚ ਮੰਤਰੀਆਂ ਦੀ ਤਨਖਾਹ ਵਿੱਚ ਕਟੌਤੀ ਲਈ ਇੱਕ ਬਿੱਲ ਸਮੇਤ ਪੰਜ ਬਿੱਲ ਪੇਸ਼ ਕੀਤੇ ਸਨ। ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਤਨਖਾਹਾਂ ਅਤੇ ਭੱਤੇ (ਸੋਧ) ਬਿੱਲ, 2020 ਨੂੰ ਪੇਸ਼ ਕੀਤਾ। ਉਪਰਲੇ ਸਦਨ ਦੇ ਏਜੰਡੇ ਅਨੁਸਾਰ ਇਹ ਬਿੱਲ ਗ੍ਰਹਿ ਮੰਤਰੀ ਅਮਿਤ ਸ਼ਾਹ ਦੁਆਰਾ ਪੇਸ਼ ਕੀਤਾ ਜਾਣਾ ਸੀ। ਇਸੇ ਸਾਲ, ਸਰਕਾਰ ਨੇ ਤਨਖਾਹਾਂ ਅਤੇ ਭੱਤੇ (ਸੋਧ) ਆਰਡੀਨੈਂਸ, 2020 ਜਾਰੀ ਕੀਤਾ ਸੀ, ਜਿਸ ਵਿਉੱਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਮੰਤਰੀਆਂ ਦੇ ਭੱਤੇ ਵਿੱਚ 30 ਫ਼ੀਸਦੀ ਦੀ ਕਟੌਤੀ ਕਰਨ ਦੀ ਵਿਵਸਥਾ ਕੀਤੀ ਗਈ ਸੀ। ਅੱਜ ਇਸ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਸਿਹਤ ਮੰਤਰੀ ਹਰਸ਼ ਵਰਧਨ ਨੇ ਮਹਾਂਮਾਰੀ ਰੋਗ (ਸੋਧ) ਬਿੱਲ, 2020 ਲਾਗੂ ਕੀਤਾ। ਇਹ ਬਿੱਲ ਨੂੰ ਪਾਸ ਹੋਣ ‘ਤੇ, ਇਸ ਸਾਲ ਜਾਰੀ ਕੀਤੇ ਗਏ ਆਰਡੀਨੈਂਸ ਦੀ ਥਾਂ ਲਵੇਗਾ, ਜੋ ਸਿਹਤ ਕਰਮਚਾਰੀਆਂ ਦੀ ਸੁਰੱਖਿਆ ਨਾਲ ਸਬੰਧਿਤ ਹੈ। ਹਰਸ਼ ਵਰਧਨ ਨੇ ਕੇਂਦਰੀ ਹੋਮਿਓਪੈਥੀ ਕੌਂਸਲ (ਸੋਧ) ਬਿੱਲ, 2020 ਅਤੇ ਭਾਰਤ ਕੇਂਦਰੀ ਮੈਡੀਕਲ ਕੌਂਸਲ (ਸੋਧ) ਬਿੱਲ, 2020 ਵੀ ਪੇਸ਼ ਕੀਤਾ। ਅੱਜ, ਮੰਤਰੀਆਂ ਦੀਆਂ ਤਨਖਾਹਾਂ ਅਤੇ ਭੱਤੇ (ਸੋਧ) ਬਿੱਲ, 2020, ਸੰਸਦ ਦੇ ਤਨਖਾਹਾਂ, ਭੱਤੇ ਅਤੇ ਪੈਨਸ਼ਨਾਂ (ਸੋਧ) ਬਿੱਲ, 2020, ਇੰਡੀਅਨ ਮੈਡੀਸਨ ਸੈਂਟਰਲ ਕੌਂਸਲ (ਸੋਧ) ਬਿੱਲ, 2020 ਅਤੇ ਹੋਮਿਓਪੈਥੀ ਸੈਂਟਰਲ ਕੌਂਸਲ (ਸੋਧ) ਬਿੱਲ, 2020 ਰਾਜ ਸਭਾ ਦੁਆਰਾ ਪਾਸ ਕੀਤੇ ਜਾਣ ਤੋਂ ਬਾਅਦ ਰਾਜ ਸਭਾ ਸ਼ਨੀਵਾਰ ਰਾਤ 9 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।