ਸੁਪਰੀਮ ਕੋਰਟ ਨੇ ਚੱਲ ਰਹੇ ਪਤੰਜਲੀ ਆਯੁਰਵੇਦ ਵਲੋਂ ਕਥਿਤ ਤੌਰ ’ਤੇ ਗੁੰਮਰਾਹਕੁੰਨ ਇਸ਼ਤਿਹਾਰਬਾਜ਼ੀ ਮਾਮਲੇ ਵਿੱਚ ਹੁਣ ਕੰਪਨੀ ਨੇ ਹੁਣ ਆਪਣੀ ਗਲਤੀ ਦੀ ਮੁਆਫੀ ਮੰਗੀ ਹੈ। ਪਤੰਜਲੀ ਆਯੁਰਵੇਦ ਅਤੇ ਇਸ ਦੇ MD ਆਚਾਰੀਆ ਬਾਲਕ੍ਰਿਸ਼ਨ ਨੇ ਗੁੰਮਰਾਹ ਕਰਨ ਵਾਲੇ ਇਸ਼ਤਿਹਾਰ ਦੇਣ ਲਈ ਸੁਪਰੀਮ ਕੋਰਟ ਤੋਂ ਬਿਨ੍ਹਾਂ ਸ਼ਰਤ ਦੇ ਮੁਆਫੀ ਮੰਗੀ ਹੈ । ਇਸ ਮੁਆਫ਼ੀਨਾਮੇ ਵਿੱਚ ਇਸ਼ਤਿਹਾਰ ਦੁਬਾਰਾ ਨਾ ਪ੍ਰਸਾਰਿਤ ਕਰਨ ਦਾ ਵਾਅਦਾ ਕੀਤਾ ਗਿਆ ਹੈ । ਆਚਾਰੀਆ ਬਾਲਕ੍ਰਿਸ਼ਨ ਦਾ ਕਹਿਣਾ ਹੈ ਕਿ ਕੰਪਨੀ ਦੇ ਮੀਡੀਆ ਵਿਭਾਗ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੀ ਜਾਣਕਾਰੀ ਨਹੀਂ ਸੀ । ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦਾ ਉਦੇਸ਼ ਨਾਗਰਿਕਾਂ ਨੂੰ ਪਤੰਜਲੀ ਦੇ ਪ੍ਰੋਡਕਟ ਦਾ ਸੇਵਨ ਕਰਕੇ ਸਿਹਤਮੰਦ ਜੀਵਨ ਜਿਉਂਣ ਲਈ ਉਤਸ਼ਾਹਿਤ ਕਰਨਾ ਸੀ।

Patanjali Ayurved and MD Acharya Balkrishna issue
ਕੋਰਟ ਨੇ 2 ਅਪ੍ਰੈਲ ਨੂੰ ਸਵਾਮੀ ਰਾਮਦੇਵ (ਪਤੰਜਲੀ ਦੇ ਸਹਿ-ਸੰਸਥਾਪਕ) ਅਤੇ ਪਤੰਜਲੀ ਦੇ MD ਆਚਾਰੀਆ ਬਾਲਕ੍ਰਿਸ਼ਨ ਨੂੰ ਪਤੰਜਲੀ ਆਯੁਰਵੇਦ ਦੇ ਗੁੰਮਰਾਹਕੁੰਨ ਦਵਾਈ ਦੇ ਇਸ਼ਤਿਹਾਰ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ । ਕੰਪਨੀ ਅਤੇ ਅਚਾਰੀਆ ਬਾਲਕ੍ਰਿਸ਼ਨ ਨੇ ਨੋਟਿਸ ਦਾ ਜਵਾਬ ਦਾਇਰ ਨਹੀਂ ਕੀਤਾ, ਜਿਸ ਕਾਰਨ ਇਹ ਹੁਕਮ ਜਾਰੀ ਕੀਤਾ ਗਿਆ ਸੀ। ਹੁਣ ਉਨ੍ਹਾਂ ਨੂੰ ਅਗਲੀ ਤਰੀਕ ‘ਤੇ ਅਦਾਲਤ ਵਿੱਚ ਪੇਸ਼ ਹੋਣਾ ਪੈ ਸਕਦਾ ਹੈ।
ਅਦਾਲਤ ਨੇ 19 ਮਾਰਚ ਨੂੰ ਹੋਈ ਸੁਣਵਾਈ ਦੌਰਾਨ ਨੋਟਿਸ ਜਾਰੀ ਕਰ ਕੇ ਇਹ ਵੀ ਪੁੱਛਿਆ ਸੀ ਕਿ ਕਿਉਂ ਨਾ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ । ਜਸਟਿਸ ਹਿਮਾ ਕੋਹਲੀ ਅਤੇ ਅਹਿਸਾਨੁਦੀਨ ਅਮਾਨਉੱਲ੍ਹਾ ਦੀ ਬੈਂਚ ਮਾਮਲੇ ਦੀ ਸੁਣਵਾਈ ਕਰ ਰਹੀ ਹੈ । ਇਸ ਤੋਂ ਪਹਿਲਾਂ ਇਸ ਮਾਮਲੇ ਦੀ ਸੁਣਵਾਈ 27 ਫਰਵਰੀ ਨੂੰ ਹੋਈ ਸੀ।

Patanjali Ayurved and MD Acharya Balkrishna issue
ਦੱਸ ਦੇਈਏ ਕਿ 27 ਫਰਵਰੀ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਪਤੰਜਲੀ ਆਯੁਰਵੇਦ ਦੇ ਗੁੰਮਰਾਹਕੁੰਨ ਦਵਾਈਆਂ ਦੇ ਇਸ਼ਤਿਹਾਰਾਂ ‘ਤੇ ਰੋਕ ਲਗਾ ਦਿੱਤੀ ਸੀ। ਇਸ ਤੋਂ ਇਲਾਵਾ ਮਾਣਹਾਨੀ ਦੀ ਕਾਰਵਾਈ ਕਰਦਿਆਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ । ਦਰਅਸਲ, ਅਦਾਲਤ ਨੇ ਪਿਛਲੇ ਸਾਲ ਗੁੰਮਰਾਹਕੁੰਨ ਇਸ਼ਤਿਹਾਰ ਜਾਰੀ ਨਾ ਕਰਨ ਦੇ ਨਿਰਦੇਸ਼ ਦਿੱਤੇ ਸਨ, ਪਰ ਇਲਜ਼ਾਮ ਹਨ ਕਿ ਕੰਪਨੀ ਨੇ ਇਸ ਨੂੰ ਨਜ਼ਰਅੰਦਾਜ਼ ਕਰ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -:
