ਕਿਸਾਨ ਅੰਦੋਲਨ ਦੇ 11 ਮਹੀਨੇ ਪੂਰੇ ਹੋਣ ‘ਤੇ ਸੰਯੁਕਤ ਕਿਸਾਨ ਮੋਰਚਾ (ਐੱਸ. ਕੇ. ਐੱਮ.) ਨੇ ਮੰਗਲਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਤਹਿਸੀਲ ਅਤੇ ਜ਼ਿਲਾ ਹੈੱਡਕੁਆਰਟਰਾਂ ‘ਤੇ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਹੈ। ਐੱਸ. ਕੇ. ਐੱਮ. ਨੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਕਿ ਇਹ ਲਖੀਮਪੁਰ ਖੀਰੀ ਘਟਨਾ ਦੇ ਸਬੰਧ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੀ ਗ੍ਰਿਫਤਾਰੀ ਅਤੇ ਬਰਖਾਸਤਗੀ ਦੀ ਮੰਗ ‘ਤੇ ਜ਼ੋਰ ਦੇਣ ਲਈ ਹੈ।
ਐੱਸ. ਕੇ. ਐੱਮ. ਨੇ ਕਿਹਾ, “ਪ੍ਰਦਰਸ਼ਨ ਭਾਰਤ ਦੇ ਰਾਸ਼ਟਰਪਤੀ ਨੂੰ ਸੰਬੋਧਿਤ ਇੱਕ ਮੈਮੋਰੰਡਮ ਦੇ ਨਾਲ ਖਤਮ ਹੋਵੇਗਾ, ਜੋ ਕਿ ਜ਼ਿਲ੍ਹਾ ਕੁਲੈਕਟਰਾਂ / ਮੈਜਿਸਟਰੇਟਾਂ ਦੁਆਰਾ ਪੇਸ਼ ਕੀਤਾ ਜਾਵੇਗਾ।” ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ 3 ਅਕਤੂਬਰ ਨੂੰ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਕੁੱਲ ਅੱਠ ਲੋਕ ਮਾਰੇ ਗਏ ਸਨ। ਘਟਨਾ ਦੇ ਸਬੰਧ ‘ਚ ਟੇਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਅਤੇ 12 ਹੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸਥਾਨਕ ਕਿਸਾਨਾਂ ਨੇ ਹਿੰਸਾ ਲਈ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ‘ਟੇਨੀ’ ਅਤੇ ਉਨ੍ਹਾਂ ਦੇ ਪੁੱਤਰ ਨੂੰ ਜ਼ਿੰਮੇਵਾਰ ਠਹਿਰਾਇਆ। ਦੱਸ ਦਈਏ ਕਿ ਉੱਤਰ-ਮੱਧ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਮੰਤਰੀ ਦੇ ਕਾਫਲੇ ‘ਚ ਸ਼ਾਮਲ ਇਕ ਵਾਹਨ ਨੇ ਕਥਿਤ ਤੌਰ ‘ਤੇ ਉਨ੍ਹਾਂ ਨੂੰ ਕੁਚਲ ਦਿੱਤਾ। ਹਾਲਾਂਕਿ, ਅਜੈ ਮਿਸ਼ਰਾ ਨੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਸੀ ਕਿ ਉਨ੍ਹਾਂ ਦਾ ਪੁੱਤਰ ਮੌਕੇ ‘ਤੇ ਮੌਜੂਦ ਨਹੀਂ ਸੀ। ਆਸ਼ੀਸ਼ ਨੇ ਵੀ ਇਹੀ ਗੱਲ ਦੁਹਰਾਈ ਅਤੇ ਦੋਸ਼ਾਂ ਤੋਂ ਇਨਕਾਰ ਕੀਤਾ। ਬਾਅਦ ‘ਚ ਇਸ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਸਮੇਤ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: