Peasant Movement: Suicides are not a solution: ਪੰਜਾਬ ‘ਚ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਕਿਸਾਨਾਂ ਵਲੋਂ 200 ਤੋਂ ਵੱਧ ਥਾਵਾਂ ‘ਤੇ ਧਰਨੇ ਪ੍ਰਦਰਸ਼ਨ ਜਾਰੀ ਹਨ।ਸੰਘਰਸ਼ ਨੂੰ ਅੱਗੇ ਵਧਾਉਂਦਿਆਂ ਕਿਸਾਨਾਂ ਨੇ ਕੌਮੀ ਕਿਸਾਨ ਮੋਰਚੇ ਦੇ ਸੱਦੇ ‘ਤੇ ਭਲਕੇ ਵੱਡੇ ਪੱਧਰ ‘ਤੇ ਭੁੱਖ ਹੜਤਾਲ ਦਾ ਐਲਾਨ ਕੀਤਾ ਹੈ।ਇਸ ਦੌਰਾਨ ਕਿਸਾਨ ਬੁਲਾਰਿਆਂ ਨੇ ਕਿਸਾਨੀ ਖੁਦਕੁਸ਼ੀਆਂ ਦੀ ਥਾਂ ਤਿੱਖੇ ਸੰਘਰਸ਼ ਦਾ ਸੱਦਾ ਦਿੱੱਤਾ ਹੈ।ਅੱਜ ਸੰਘਰਸ਼ ਦੌਰਾਨ ਵਿਛੜੇ ਕਿਸਾਨ ਸਾਥੀਆਂ ਦੀ ਯਾਦ ‘ਚ ਸ਼ਰਧਾਂਜਲੀਆਂ ਸਮਾਗਮ ਵੀ ਕੀਤੇ ਗਏ।ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਕਿਸਾਨ ਸੰਘਰਸ਼ ਦੌਰਾਨ ਸ਼ਹੀਦੀਆਂ ਪਾ ਗਏ ਯੋਧਿਆਂ ਨੂੰ ਅੱਜ ਤੀਜੇ ਦਿਨ ਵੀ ਪਿੰਡਾਂ ‘ਚ ਸੰਗਰਾਮੀ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ।ਇਸ ਮੌਕੇ ‘ਅਮਰ ਸ਼ਹੀਦਾਂ ਦਾ ਪੈਗਾਮ,
ਜਾਰੀ ਰੱਖਣਾ ਹੈ ਸੰਗਰਾਮ’ ਦੇ ਨਾਅਰਿਆਂ ਹੇਠ ਸ਼ਹੀਦਾਂ ਦੀ ਕੁਰਬਾਨੀ ਨੂੰ ਅਜਾਂਈ ਨਾ ਜਾਣ ਦੇਣ ਦਾ ਅਹਿਮ ਅਤੇ ਮੁਕੰਮਲ ਜਿੱਤ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ।ਉਨਾਂ੍ਹ ਨੇ ਸੰਘਰਸ਼ ਦੌਰਾਨ ਹੋ ਰਹੀਆਂ ਇੱਕਾ-ਦੁੱਕਾ ਖੁਦਕੁਸ਼ੀਆਂ ਨੂੰ ਅਫਸੋਸਨਾਕ ਅਤੇ ਮੰਦਭਾਗਾ ਦੱਸਿਆ ਅਤੇ ਕਿਸਾਨਾਂ-ਮਜ਼ਦੂਰਾਂ ਨੂੰ ਖੁਦਕੁਸ਼ੀਆਂ ਨਹੀਂ ਸੰਗਰਾਮ ਦਾ ਹੋਕਾ ਦਿੱਤਾ।ਬੁਲਾਰਿਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਕਾਨੂੰਨਾਂ ‘ਚ ਸੋਧਾਂ ਨੂੰ ਰੱਦ ਕਰਨ ਦਾ ਅਰਥ ਫਸਲਾਂ ਦੇ ਮੰਡੀਕਰਨ ‘ਚ ਕਾਰਪੋਰੇਟਾਂ ਦੇ
ਦਾਖਲੇ ਨੂੰ ਰੋਕਣ ਦੀ ਪਹੁੰਚ ਹੈ।ਇਨ੍ਹਾਂ ਸੋਧਾਂ ਨੂੰ ਮੰਨਣ ਨਾਲ ਫਸਲਾਂ ਦੇ ਮੰਡੀਕਰਨ ‘ਚ ਕਾਰਪੋਰੇਟਾਂ ਦਾ ਦਾਖਲਾ ਖੁੱਲ੍ਹਾ ਹੀ ਰਹਿੰਦਾ ਹੈ।ਇਹ ਦਾਖਲਾ ਬੰਦ ਕਰਨ ਲਈ ਕਾਨੂੰਨ ਰੱਦ ਕਰਨੇ ਜ਼ਰੂਰੀ ਹਨ।ਉਨ੍ਹਾਂ ਐਲਾਨ ਕੀਤਾ ਕਿ ਭਲਕੇ ਵੀ ਪਿੰਡਾਂ ‘ਚ ਸ਼ਰਧਾਂਜਲੀ ਸਮਾਗਮ ‘ਤੇ ਰੋਸ ਮਾਰਚ ਕੀਤੇ ਜਾਣਗੇ ਅਤੇ 24 ਦਸੰਬਰ ਨੂੰ 15 ਜ਼ਿਲਿ੍ਹਆਂ ਦੇ ਬਲਾਕਾਂ ‘ਚ ਸ਼ਰਧਾਂਜਲੀ ਸਮਾਗਮ ਹੋਣਗੇ।ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਪ੍ਰੈੱਸ ਸਕੱਤਰ ਜਤਿੰਦ ਸਿੰਘ ਛੀਨਾ,ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਜ਼ਮੀਨੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਨੇ ਵੀ ਸੰਬੋਧਨ ਕੀਤਾ।
ਕਾਂਗਰਸੀ ਸਾਂਸਦ ਡਿੰਪਾ ਦੀ ਜ਼ਬਰਦਸਤੀ ਦਾ ਸ਼ਿਕਾਰ ਹੋਈ ਪੱਤਰਕਾਰ ਕੁੜੀ ਚੰਦਨਦੀਪ ਤੇ ਸਾਥੀਆਂ ਦਾ Exclusive Interview