People traveling to Himachal Pradesh : ਕੋਰੋਨਾ ਵਾਇਰਸ ਮਹਾਂਮਾਰੀ ਇੱਕ ਵਾਰ ਫਿਰ ਤੇਜੀ ਨਾਲ ਫੈਲਣੀ ਸ਼ੁਰੂ ਹੋ ਗਈ ਹੈ। ਹਰ ਦਿਨ ਕੋਰੋਨਾ ਦੇ ਨਵੇਂ ਕੇਸ ਨਵੇਂ ਰਿਕਾਰਡ ਬਣਾ ਰਹੇ ਹਨ। ਦੇਸ਼ ਵਿੱਚ ਕਈ ਮਹੀਨਿਆਂ ਤੋਂ ਬਾਅਦ ਇੱਕ ਵਾਰ ਵੱਡੀ ਗਿਣਤੀ ‘ਚ ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। 24 ਮਾਰਚ ਤੋਂ ਹੁਣ ਤੱਕ ਹਰ ਰੋਜ਼ 50 ਹਜ਼ਾਰ ਤੋਂ ਵੱਧ ਕੋਰੋਨਾ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਰਾਜ ਦੇ ਕੋਵਿਡ -19 ਦੇ ਮਾਮਲਿਆਂ ਵਿੱਚ ਅਚਾਨਕ ਉਛਾਲ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨਾਲ ਸ਼ਿਮਲਾ ਵਿੱਚ ਆਯੋਜਿਤ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕੇ ਕੇਂਦਰ ਅਤੇ ਰਾਜ ਸਰਕਾਰਾਂ ਦੁਆਰਾ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਜਾਰੀ ਕੀਤੀ ਗਈ ਸਾਰੀਆਂ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ ਅਤੇ ਦਿਸ਼ਾ ਨਿਰਦੇਸ਼ਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਵਾਇਰਸ ਨੂੰ ਕਾਬੂ ਵਿੱਚ ਰੱਖਿਆ ਜਾ ਸਕੇ।
ਇਸ ਦੌਰਾਨ ਸੂਬਾ ਸਰਕਾਰ ਨੇ ਕਿਹਾ ਕੇ 16 ਅਪ੍ਰੈਲ ਤੋਂ ਬਾਅਦ ਪੰਜਾਬ, ਦਿੱਲੀ, ਮਹਾਰਾਸ਼ਟਰ, ਗੁਜਰਾਤ, ਕਰਨਾਟਕ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਤੋਂ ਆਉਣ ਵਾਲੇ ਲੋਕਾਂ ਨੂੰ ਸੂਬੇ ‘ਚ ਆਉਣ ਲਈ 72 ਘੰਟੇ ਪਹਿਲਾਂ ਹੋਈ ਆਰਟੀਪੀਸੀਆਰ ਦੀ ਨੈਗੇਟਿਵ ਰਿਪੋਰਟ ਲਿਆਉਣੀ ਪਏਗੀ। ਮਾਈਕਰੋ ਕੰਟੇਨਮੈਂਟ ਜ਼ੋਨਾਂ ਦੀ ਪ੍ਰਭਾਵਸ਼ਾਲੀ ਨਿਗਰਾਨੀ ਨਾਲ ਜਾਂਚ, ਟਰੇਸਿੰਗ ਅਤੇ ਉਪਚਾਰ ਦੀ ਦੋਹਰੀ ਰਣਨੀਤੀ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਰਟੀਪੀਸੀਆਰ ਦੀ 70 ਫੀਸਦੀ ਜਾਂਚ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਆਰਟੀਪੀਸੀਆਰ ਦੀ ਜਾਂਚ ‘ਤੇ ਵੀ ਵਧੇਰੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਸਿਹਤ ਵਿਭਾਗ ਨੂੰ ਵੀ ਟੀਕੇ ਦੀ ਘੱਟੋ ਘੱਟ ਬਰਬਾਦੀ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਾਇਰਸ ਦਾ ਤੇਜ਼ੀ ਨਾਲ ਫੈਲਣਾ ਚਿੰਤਾ ਦਾ ਵਿਸ਼ਾ ਹੈ। ਰਾਜ ਵਿੱਚ ਪਿੱਛਲੇ 45 ਦਿਨਾਂ ਦੌਰਾਨ 10,690 ਕੋਵਿਡ ਦੇ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ, ਕੋਰੋਨਾ ਕਾਰਨ ਹੋਈਆਂ ਮੌਤਾਂ ਦੇ ਮ,ਮਾਮਲਿਆਂ ਵਿੱਚ ਵੀ ਵਾਧਾ ਹੋਇਆ ਹੈ, ਜਿਸ ਵਿੱਚ ਪਿੱਛਲੇ 45 ਦਿਨਾਂ ਦੌਰਾਨ ਰਾਜ ਵਿੱਚ 120 ਵਿਅਕਤੀ ਦੋ ਮੌਤ ਸ਼ਾਮਿਲ ਹੈ।