Petrol and diesel prices rise: ਜਿੱਥੇ ਪੂਰਾ ਦੇਸ਼ ਕੋਰੋਨਾ ਮਹਾਮਾਰੀ ਦੇ ਨਾਲ ਜੂਝ ਰਿਹਾ ਹੈ, ਉੱਥੇ ਹੀ ਲੋਕਾਂ ‘ਤੇ ਮਹਿੰਗਾਈ ਦੀ ਮਾਰ ਵੀ ਜਾਰੀ ਹੈ। ਬੀਤੇ 5 ਦਿਨਾਂ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਸਰਕਾਰੀ ਤੇਲ ਕੰਪਨੀਆਂ ਨੇ ਲਗਾਤਾਰ ਪੰਜਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਵਾਧਾ ਕੀਤਾ ਹੈ। ਜਦੋਂ ਕਿ ਪੈਟਰੋਲ ਦੀਆਂ ਕੀਮਤਾਂ ਵਿੱਚ 5 ਤੋਂ 6 ਪੈਸੇ ਦਾ ਵਾਧਾ ਹੋਇਆ ਹੈ, ਉਥੇ ਹੀ ਡੀਜ਼ਲ ਦੀਆਂ ਕੀਮਤਾਂ ਵਿੱਚ 16 ਤੋਂ 17 ਪੈਸੇ ਦਾ ਵਾਧਾ ਹੋਇਆ ਹੈ। ਦਿੱਲੀ ਵਿੱਚ ਪੈਟਰੋਲ 6 ਪੈਸੇ ਮਹਿੰਗਾ ਹੋਇਆ ਹੈ, ਜਦਕਿ ਡੀਜ਼ਲ 16 ਪੈਸੇ ਮਹਿੰਗਾ ਹੋਇਆ। ਤੁਹਾਨੂੰ ਦੱਸ ਦੇਈਏ, ਇਸ ਤੋਂ ਪਹਿਲਾਂ 22 ਸਤੰਬਰ ਨੂੰ ਕੀਮਤਾਂ ਘਟੀਆਂ ਸਨ। ਮੁੰਬਈ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਪੈਟਰੋਲ 6 ਪੈਸੇ ਵੱਧ ਕੇ 88.29 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 17 ਪੈਸੇ ਵੱਧ ਕੇ 77.90 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਚੇਨਈ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਤਬਦੀਲੀ ਆਈ ਹੈ। ਪੈਟਰੋਲ ਦੀ ਕੀਮਤ ਵਿੱਚ 5 ਪੈਸੇ ਦਾ ਵਾਧਾ ਹੋਇਆ ਹੈ ਜਿਸ ਤੋਂ ਬਾਅਦ ਇਸ ਨੂੰ ਵਧਾ ਕੇ 84.64 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਵਿੱਚ 16 ਪੈਸੇ ਦਾ ਵਾਧਾ ਹੋਇਆ ਹੈ, ਜਿਸ ਤੋਂ ਬਾਅਦ ਇਸ ਨੂੰ ਵਧਾ ਕੇ 76.88 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ। ਕੋਲਕਾਤਾ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਤੇਜ਼ੀ ਆਈ ਹੈ। ਪੈਟਰੋਲ 5 ਪੈਸੇ ਵੱਧ ਕੇ 88.29 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ 17 ਪੈਸੇ ਵੱਧ ਕੇ 77.90 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਬੰਗਲੁਰੂ ਵਿੱਚ ਵੀ ਕੀਮਤਾਂ ਬਦਲੀਆਂ ਹਨ। ਪੈਟਰੋਲ ਦੀਆਂ ਕੀਮਤਾਂ ਵਿੱਚ 6 ਪੈਸੇ ਦਾ ਵਾਧਾ ਹੋਇਆ ਹੈ। ਇਸ ਤੋਂ ਬਾਅਦ ਹੁਣ ਪੈਟਰੋਲ 84.31 ਪੈਸੇ ਹੋ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ਵਿੱਚ 17 ਪੈਸੇ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਡੀਜ਼ਲ ਦੀ ਕੀਮਤ 75.70 ਪੈਸੇ ਹੋ ਗਈ ਹੈ।
ਇਹ ਵੀ ਦੇਖੋ : ਕਿੱਸਾ ਸੱਚੇ ਪਿਆਰ ਦਾ, ਉਮਰਾਂ ਲਈ ਅਪਾਹਿਜ ਹੋਇਆ ਅੱਲੜ੍ਹਪੁਣੇ ਦਾ ਪਿਆਰ ਪਰ ਕੁੜੀ ਨੇ ਨਹੀਂ ਛੱਡਿਆ ਸਾਥ…