ਗਲੋਬਲ ਬਾਜ਼ਾਰ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਕਰੀਬ 3 ਡਾਲਰ ਦੀ ਗਿਰਾਵਟ ਦਰਜ ਕੀਤੀ ਗਈ ਹੈ । ਇਸ ਦੌਰਾਨ ਬੁੱਧਵਾਰ ਸਵੇਰੇ ਸਰਕਾਰੀ ਤੇਲ ਕੰਪਨੀਆਂ ਵੱਲੋਂ ਜਾਰੀ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਦਰਾਂ ਵਿੱਚ ਬਦਲਾਅ ਨਜ਼ਰ ਆ ਰਿਹਾ ਹੈ । ਜਿਸ ਕਾਰਨ ਹੋਲੀ ਵਾਲੇ ਦਿਨ ਵੀ ਕਈ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ ।
ਸਰਕਾਰੀ ਤੇਲ ਕੰਪਨੀਆਂ ਮੁਤਾਬਕ ਗਾਜ਼ੀਆਬਾਦ ਵਿੱਚ ਪੈਟਰੋਲ 35 ਪੈਸੇ ਮਹਿੰਗਾ ਹੋ ਕੇ 96.58 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ, ਜਦਕਿ ਡੀਜ਼ਲ 33 ਪੈਸੇ ਮਹਿੰਗਾ ਹੋ ਕੇ 89.75 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ। ਉਥੇ ਹੀ ਦੂਜੇ ਪਾਸੇ ਗੁਰੂਗ੍ਰਾਮ ਵਿੱਚ ਪੈਟਰੋਲ 26 ਪੈਸੇ ਸਸਤਾ ਹੋ ਕੇ 96.84 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ । ਇਸਦੇ ਨਾਲ ਹੀ ਡੀਜ਼ਲ 24 ਪੈਸੇ ਦੀ ਗਿਰਾਵਟ ਤੋਂ ਬਾਅਦ 89.72 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ ।
ਇੱਥੇ ਹੀ ਜੇਕਰ ਕੱਚੇ ਤੇਲ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ 24 ਘੰਟਿਆਂ ਦੌਰਾਨ ਇਸ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਆਈ ਹੈ। ਬ੍ਰੈਂਟ ਕਰੂਡ 3 ਡਾਲਰ ਸਸਤਾ ਹੋ ਗਿਆ ਅਤੇ 83.31 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ । ਇਸਦੇ ਨਾਲ ਹੀ WTI ਦੀ ਕੀਮਤ ਵੀ 3 ਡਾਲਰ ਦੀ ਗਿਰਾਵਟ ਨਾਲ 77.50 ਡਾਲਰ ਪ੍ਰਤੀ ਬੈਰਲ ਹੋ ਗਈ ਹੈ।
ਦੱਸ ਦੇਈਏ ਕਿ ਵੱਡੇ ਸ਼ਹਿਰਾਂ ਜਿਵੇਂ ਕਿ ਦਿੱਲੀ ਵਿੱਚ ਪੈਟਰੋਲ 96.65 ਰੁਪਏ ਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ, ਮੁੰਬਈ ਵਿੱਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ, ਚੇੱਨਈ ਵਿੱਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ, ਕੋਲਕਾਤਾ ਵਿੱਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: