petrol diesel price: ਲਗਾਤਾਰ ਪੰਜਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਇਸਦੇ ਬਾਵਜੂਦ, ਦਿੱਲੀ ਵਿੱਚ ਡੀਜ਼ਲ ਦੀ ਕੀਮਤ ਵਿੱਚ 8.38 ਰੁਪਏ ਦੀ ਭਾਰੀ ਗਿਰਾਵਟ ਆਈ ਹੈ, ਕਿਉਂਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਵੈਟ ਵਿੱਚ ਕਟੌਤੀ ਕੀਤੀ ਹੈ। ਇੰਡੀਅਨ ਆਇਲ ਦੇ ਅਨੁਸਾਰ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਪੈਟਰੋਲ ਦੀ ਕੀਮਤ 80.43 ਰੁਪਏ ਅਤੇ ਡੀਜ਼ਲ ਦੀ ਕੀਮਤ 73.56 ਰੁਪਏ ਹੈ। ਇਸੇ ਤਰ੍ਹਾਂ ਚੇਨਈ ਵਿੱਚ ਪੈਟਰੋਲ 83.63 ਰੁਪਏ ਅਤੇ ਡੀਜ਼ਲ 78.86 ਰੁਪਏ ਲੀਟਰ ਹੈ। ਮੁੰਬਈ ‘ਚ ਪੈਟਰੋਲ 87.19 ਰੁਪਏ ਅਤੇ ਡੀਜ਼ਲ 80.11 ਰੁਪਏ ਹੈ, ਜਦੋਂਕਿ ਕੋਲਕਾਤਾ’ ਚ ਪੈਟਰੋਲ 82.10 ਰੁਪਏ ਅਤੇ ਡੀਜ਼ਲ 77.04 ਰੁਪਏ ਲੀਟਰ ਹੈ। ਜੇਕਰ ਅੱਜ ਦੇ ਡੀਜ਼ਲ ਅਤੇ ਪੈਟਰੋਲ ਦੀਆਂ ਦਰਾਂ ਦੀ ਗੱਲ ਕਰੀਏ ਤਾਂ ਐਨਸੀਆਰ ਦਾ ਸਭ ਤੋਂ ਸਸਤਾ ਡੀਜ਼ਲ ਦਿੱਲੀ ਵਿੱਚ ਹੈ।
ਇੰਡੀਅਨ ਆਇਲ ਅਨੁਸਾਰ ਵੀਰਵਾਰ ਨੂੰ ਡੀਜ਼ਲ 81.94 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਸੀ। ਵੈਟ ਘਟਾਉਣ ਤੋਂ ਬਾਅਦ ਹੁਣ ਦਿੱਲੀ ਵਿੱਚ ਡੀਜ਼ਲ 73.56 ਰੁਪਏ ਪ੍ਰਤੀ ਲੀਟਰ ਹੈ।ਕੋਰੋਨਾ ਵਾਇਰਸ ਦੇ ਸੰਕਟ ਦੇ ਵਿਚਕਾਰ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਡੀਜ਼ਲ ਦੀ ਕੀਮਤ ਘਟਾਉਣ ਦਾ ਫੈਸਲਾ ਕੀਤਾ ਹੈ। ਦਿੱਲੀ ਵਿੱਚ ਡੀਜ਼ਲ ‘ਤੇ ਵੈਟ 30 ਪ੍ਰਤੀਸ਼ਤ ਤੋਂ ਘਟਾ ਕੇ 16.75 ਪ੍ਰਤੀਸ਼ਤ ਕਰ ਦਿੱਤਾ ਗਿਆ ਹੈ। ਹੁਣ ਤੱਕ ਸਥਿਤੀ ਇਹ ਸੀ ਕਿ ਡੀਜ਼ਲ ਦਿੱਲੀ ਵਿੱਚ ਸਭ ਤੋਂ ਮਹਿੰਗਾ ਸੀ ਅਤੇ ਇਹ ਦੇਸ਼ ਦਾ ਇਕਲੌਤਾ ਸੂਬਾ ਸੀ, ਜਿੱਥੇ ਡੀਜ਼ਲ ਦੀ ਦਰ ਪੈਟਰੋਲ ਦੀ ਦਰ ਨਾਲੋਂ ਜ਼ਿਆਦਾ ਸੀ। ਤਾਲਾਬੰਦੀ ਦੇ ਦੌਰਾਨ ਕੇਜਰੀਵਾਲ ਸਰਕਾਰ ਨੇ ਡੀਜ਼ਲ ‘ਤੇ ਵੈਟ ਵਧਾ ਕੇ 30 ਫੀਸਦ ਕਰ ਦਿੱਤਾ ਸੀ, ਜਿਸ ਕਾਰਨ ਦਿੱਲੀ ਵਿੱਚ ਡੀਜ਼ਲ ਦੀ ਕੀਮਤ ਵਿੱਚ ਅਚਾਨਕ ਭਾਰੀ ਵਾਧਾ ਹੋਇਆ ਸੀ।