ਰਾਸ਼ਟਰੀ ਬਾਜ਼ਾਰ ‘ਚ ਤੇਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਕੱਚੇ ਤੇਲ ਦੀ ਕੀਮਤ ਦੇ ਆਧਾਰ ‘ਤੇ ਤੈਅ ਕੀਤੀਆਂ ਜਾਂਦੀਆਂ ਹਨ। ਅੱਜ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਅੱਜ ਦਿੱਲੀ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਕ੍ਰਮਵਾਰ 96.72 ਰੁਪਏ ਅਤੇ 89.62 ਰੁਪਏ ਪ੍ਰਤੀ ਲੀਟਰ ਹੈ। ਫਿਊਲ ਰਿਟੇਲਰਾਂ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਹਾਲਾਂਕਿ ਯੂਪੀ ਅਤੇ ਬਿਹਾਰ ਦੇ ਕੁਝ ਸ਼ਹਿਰਾਂ ‘ਚ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ‘ਚ ਬਦਲਾਅ ਹੋਇਆ ਹੈ। ਯੂਪੀ ਦੇ ਕਈ ਸ਼ਹਿਰਾਂ ਵਿੱਚ ਰੇਟ ਬਦਲੇ ਹਨ। ਗਾਜ਼ੀਆਬਾਦ ਵਿੱਚ ਪੈਟਰੋਲ 32 ਪੈਸੇ ਸਸਤਾ ਹੋ ਕੇ 96.26 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 30 ਪੈਸੇ ਸਸਤਾ ਹੋ ਕੇ 89.45 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਲਖਨਊ ‘ਚ ਪੈਟਰੋਲ 1 ਪੈਸੇ ਦੀ ਗਿਰਾਵਟ ਨਾਲ 96.57 ਰੁਪਏ ਅਤੇ ਡੀਜ਼ਲ 1 ਪੈਸੇ ਦੀ ਗਿਰਾਵਟ ਨਾਲ 89.76 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਬਿਹਾਰ ਦੀ ਰਾਜਧਾਨੀ ਪਟਨਾ ‘ਚ ਪੈਟਰੋਲ 17 ਪੈਸੇ ਡਿੱਗ ਕੇ 107.48 ਰੁਪਏ ਅਤੇ ਡੀਜ਼ਲ 16 ਪੈਸੇ ਡਿੱਗ ਕੇ 96.26 ਰੁਪਏ ਪ੍ਰਤੀ ਲੀਟਰ ‘ਤੇ ਆ ਗਿਆ ਹੈ। ਚੇਨਈ ਵਿੱਚ ਪੈਟਰੋਲ ਦੀ ਕੀਮਤ 102.63 ਰੁਪਏ ਅਤੇ ਡੀਜ਼ਲ ਦੀ ਕੀਮਤ 94.24 ਰੁਪਏ, ਕੋਲਕਾਤਾ ਵਿੱਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਹੈ। ਮੁੰਬਈ ‘ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਬਦਲਦੀਆਂ ਹਨ ਅਤੇ ਸਵੇਰੇ 6 ਵਜੇ ਅਪਡੇਟ ਹੁੰਦੀਆਂ ਹਨ।