ਪਿਛਲੇ 10 ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ‘ਤੇ ਬਰੇਕਾਂ ਲੱਗੀਆਂ ਹੋਈਆਂ ਹਨ ਪਰ ਇਸ ਤੋਂ ਪਹਿਲਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 10 ਰੁਪਏ ਪ੍ਰਤੀ ਲੀਟਰ ਦਾ ਵਾਧਾ ਦਰਜ ਕੀਤਾ ਗਿਆ ਸੀ। ਜਿਸ ਕਾਰਨ ਆਮ ਲੋਕ ਮਹਿੰਗਾਈ ਦੀ ਮਾਰ ਹੇਠ ਹਨ। ਇਸ ਦੌਰਾਨ ਮਹਾਰਾਸ਼ਟਰ ਦੇ ਸੋਲਾਪੁਰ ਵਿੱਚ ਇੱਕ ਸਥਾਨਕ ਸੰਗਠਨ ਨੇ ਵੀਰਵਾਰ (14 ਅਪ੍ਰੈਲ) ਨੂੰ ਪੈਟਰੋਲੀਅਮ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਦੇ ਵਿਰੋਧ ਵਿੱਚ ਅਤੇ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਨ ਮੌਕੇ 500 ਲੋਕਾਂ ਨੂੰ 1 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਪੈਟਰੋਲ ਵੇਚਿਆ।
ਇਸ ਆਫਰ ਦੇ ਤਹਿਤ ਹਰ ਗਾਹਕ ਨੂੰ ਇੱਕ ਰੁਪਏ ਵਿੱਚ ਸਿਰਫ਼ ਇੱਕ ਲੀਟਰ ਪੈਟਰੋਲ ਦਿੱਤਾ ਗਿਆ। ਇਸ ਤੋਂ ਬਾਅਦ ਵੀ ਵੱਡੀ ਗਿਣਤੀ ‘ਚ ਲੋਕ ਪੈਟਰੋਲ ਪੰਪ ‘ਤੇ ਪਹੁੰਚ ਗਏ ਸਨ। ਭੀੜ ਨੂੰ ਕਾਬੂ ਕਰਨ ਲਈ ਪੁਲਿਸ ਤਾਇਨਾਤ ਕੀਤੀ ਗਈ। ਇਹ ਪ੍ਰੋਗਰਾਮ ‘ਡਾ. ਅੰਬੇਡਕਰ ਵਿਦਿਆਰਥੀ ਅਤੇ ਯੂਥ ਪੈਂਥਰਜ਼’ ਨੇ ਆਯੋਜਿਤ ਕਰਵਾਇਆ ਸੀ। ਸੰਗਠਨ ਦੇ ਸੂਬਾਈ ਆਗੂ ਮਹੇਸ਼ ਸਰਵਗੌੜਾ ਨੇ ਕਿਹਾ, ‘ਮਹਿੰਗਾਈ ਤੇਜ਼ੀ ਨਾਲ ਵਧੀ ਹੈ। ਨਰਿੰਦਰ ਮੋਦੀ ਸਰਕਾਰ ‘ਚ ਪੈਟਰੋਲ ਦੀ ਕੀਮਤ 120 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਲਈ ਲੋਕਾਂ ਨੂੰ ਰਾਹਤ ਦੇਣ ਲਈ ਅਤੇ ਡਾ: ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਨ ਨੂੰ ਮਨਾਉਣ ਲਈ 5 ਰੁਪਏ ਦੇ ਹਿਸਾਬ ਨਾਲ ਪੈਟਰੋਲ ਵੇਚਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਜੇਕਰ ਸਾਡੇ ਵਰਗੀ ਛੋਟੀ ਸੰਸਥਾ 500 ਲੋਕਾਂ ਨੂੰ ਰਾਹਤ ਦੇ ਸਕਦੀ ਹੈ ਤਾਂ ਸਰਕਾਰ ਨੂੰ ਵੀ ਰਾਹਤ ਦੇਣੀ ਚਾਹੀਦੀ ਹੈ। ਤੁਹਾਨੂੰ ਦੱਸ ਦੇਈਏ ਕਿ ਮਹਾਰਾਸ਼ਟਰ ਦੇ ਸੋਲਾਪੁਰ ਵਿੱਚ ਪੈਟਰੋਲ 120.21 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਦੂਜੇ ਪਾਸੇ ਡੀਜ਼ਲ ਦੀ ਗੱਲ ਕਰੀਏ ਤਾਂ ਸੋਲਾਪੁਰ ‘ਚ ਇਸ ਦੀ ਕੀਮਤ 102.92 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ‘ਚ ਪੈਟਰੋਲ ਦੀ ਕੀਮਤ 120.51 ਰੁਪਏ ਅਤੇ ਡੀਜ਼ਲ ਦੀ ਕੀਮਤ 104.77 ਰੁਪਏ ਪ੍ਰਤੀ ਲੀਟਰ ਹੈ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”