Player dies suddenly: ਆਂਧਰਾ ਪ੍ਰਦੇਸ਼ ਦੇ ਕੜਪਾ ਜ਼ਿਲ੍ਹੇ ਵਿੱਚ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਇੱਕ ਵਿਅਕਤੀ ਦੀ ਕਬੱਡੀ ਖੇਡਣ ਦੌਰਾਨ ਮੌਤ ਹੋ ਗਈ। ਇਹ ਦੁਖਦਾਈ ਘਟਨਾ ਵਾਲਰੂ ਮੰਡਲ ਅਧੀਨ ਪੈਂਦੇ ਗੰਗਾਇਗਪੱਲੀ ਪਿੰਡ ਵਿੱਚ ਵਾਪਰੀ। ਮ੍ਰਿਤਕ ਦੀ ਪਛਾਣ ਨਰਿੰਦਰ ਵਜੋਂ ਹੋਈ ਹੈ। ਕਬੱਡੀ ਟੂਰਨਾਮੈਂਟ ਖੇਡਦਿਆਂ ਉਹ ਅਚਾਨਕ ਡਿੱਗ ਗਿਆ। ਗਰਾਉਂਡ ਦੇ ਬਾਕੀ ਖਿਡਾਰੀਆਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਇਕ ਵੀਡੀਓ ਵਿਚ ਮ੍ਰਿਤਕ ਖਿਡਾਰੀ ਵਿਰੋਧੀ ਟੀਮ ‘ਤੇ ਦੋਸ਼ ਲਗਾਉਂਦੇ ਹੋਏ ਦਿਖਾਈ ਦੇ ਰਿਹਾ ਹੈ। ਬਾਅਦ ਵਿਚ ਉਹ ਜ਼ਮੀਨ ‘ਤੇ ਡਿੱਗ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਅਗਲੀ ਕਾਰਵਾਈ ਕਰਨ ਤੋਂ ਪਹਿਲਾਂ ਪੋਸਟਮਾਰਟਮ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਆਂਧਰਾ ਪ੍ਰਦੇਸ਼ ਦੇ ਰਾਜਹੁਮੁੰਦਰੀ ਵਿਚ ਕਰੀਬ ਦੋ ਹਫ਼ਤੇ ਪਹਿਲਾਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਸੀ। ਇਥੇ ਇਕ ਡਾਕਟਰ ਮਾਂ ਨੇ ਆਪਣੇ ਸੱਤ ਸਾਲ ਦੇ ਬੇਟੇ ਨੂੰ ਨੀਂਦ ਦੀਆਂ ਗੋਲੀਆਂ ਖੁਆ ਕੇ ਮੌਤ ਦੇ ਘਾਟ ਉਤਾਰਿਆ। ਉਸ ਤੋਂ ਬਾਅਦ ਮਾਂ ਨੇ ਨੀਂਦ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਵੀ ਕਰ ਲਈ। ਦੋਵਾਂ ਦੀ ਮੌਤ ਹੋ ਗਈ।
ਦੇਖੋ ਵੀਡੀਓ : NIA ਵੱਲੋਂ ਭੇਜੇ ਗਏ ਨੋਟਿਸਾਂ ਤੇ ਬੋਲੇ ਰਾਜੇਵਾਲਹਾਲੇ ਕਿਸੇ ਨੂੰ NIA ਮੁਹਰੇ ਪੇਸ਼ ਹੋਣ ਦੀ ਲੋੜ ਨਹੀਂ !