PM Cares Fund allocate: ਪਟਨਾ: ਦੇਸ਼ ਵਿੱਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਸੰਕ੍ਰਮਣ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਕੇਅਰ ਫੰਡ ਵਿੱਚੋਂ ਕੋਰੋਨਾ ਹਸਪਤਾਲ ਬਣਾਉਣ ਦੀ ਕਵਾਇਦ ਤੇਜ਼ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਮਹਾਂਮਾਰੀ ਦੇ ਦੌਰਾਨ ਹਸਪਤਾਲਾਂ ਦੀ ਘਾਟ ਨਾਲ ਜੂਝ ਰਹੇ ਬਿਹਾਰ ਵਿੱਚ ਕੇਂਦਰ ਸਰਕਾਰ ਦੋ ਕੋਰੋਨਾ ਹਸਪਤਾਲ ਬਣਾਉਣ ਜਾ ਰਹੀ ਹੈ। 500 ਬੈੱਡ ਵਾਲੇ ਇਹ ਹਸਪਤਾਲ ਪਟਨਾ ਅਤੇ ਮੁਜ਼ੱਫਰਪੁਰ ਵਿੱਚ ਬਣਾਏ ਜਾਣਗੇ।
ਦਰਅਸਲ, ਬਿਹਾਰ ਵਿੱਚ ਕੋਰੋਨਾ ਵਾਇਰਸ ਦੀ ਲਾਗ ਤੇਜ਼ੀ ਨਾਲ ਫੈਲ ਰਹੀ ਹੈ। ਬਿਹਾਰ ਵਿੱਚ 1 ਲੱਖ 22 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਵਿੱਚ ਸੰਕਰਮਿਤ ਹੋਏ ਹਨ । ਬਿਹਾਰ ਵਿੱਚ ਸਿਹਤ ਸੇਵਾਵਾਂ ਦੀ ਹਾਲਤ ਪਹਿਲਾਂ ਹੀ ਬਹੁਤ ਖਰਾਬ ਹੈ। ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਹੁਣ ਬਿਹਾਰ ਵਿੱਚ ਪ੍ਰਧਾਨ ਮੰਤਰੀ ਕੇਅਰ ਫੰਡ ਵਿੱਚੋਂ ਦੋ ਕੋਰੋਨਾ ਹਸਪਤਾਲ ਬਣਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਬਿਹਾ ਵਿੱਚ ਬਣਨ ਜਾ ਰਹੇ ਦੋਨੋਂ ਹਸਪਤਾਲਾਂ ਨੂੰ ਬਣਾਉਣ ਦੀ ਜਿੰਮੇਵਾਰੀ ਡੀਆਰਡੀਓ ਨੂੰ ਦਿੱਤੀ ਗਈ ਹੈ। ਇਹ ਦੋਵੇਂ ਹਸਪਤਾਲ ਪਟਨਾ ਅਤੇ ਮੁਜ਼ੱਫਰਪੁਰ ਵਿੱਚ ਬਣਨਗੇ ਅਤੇ ਦੋਵਾਂ ਵਿੱਚ 500 ਬੈੱਡਾਂ ਦੀ ਸਮਰੱਥਾ ਹੋਵੇਗੀ।
ਦੱਸ ਦੇਈਏ ਕਿ ਬਿਹਾਰ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੀ ਲਾਗ ਕਾਰਨ 9 ਹੋਰ ਮਰੀਜ਼ਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 610 ਹੋ ਗਈ ਹੈ । ਇਸ ਦੇ ਨਾਲ ਰਾਜ ਵਿੱਚ ਹੁਣ ਤੱਕ 1,22,156 ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਬਿਹਾਰ ਵਿੱਚ ਪਿਛਲੇ 24 ਘੰਟਿਆਂ ਦੌਰਾਨ ਸਮਸਤੀਪੁਰ ਵਿੱਚ ਛੇ, ਕਟਿਹਾਰ ਵਿੱਚ ਦੋ ਅਤੇ ਪੂਰਨੀਆ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 610 ਹੋ ਗਈ ਹੈ।