Pm garib kalyan ann yojana : ਕੋਰੋਨਾ ਮਹਾਂਮਾਰੀ ਦੇ ਸੰਕਟ ਵਿਚਕਾਰ ਕੇਂਦਰ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਪ੍ਰਧਾਨ ਮੰਤਰੀ ਗਰੀਬ ਕਲਿਆਣ ਅਨਾਜ ਯੋਜਨਾ ਦੇ ਤਹਿਤ ਸਰਕਾਰ ਨੇ ਅਗਲੇ ਦੋ ਮਹੀਨਿਆਂ (ਮਈ ਅਤੇ ਜੂਨ) ਲਈ ਪ੍ਰਤੀ ਵਿਅਕਤੀ 5 ਕਿਲੋ ਮੁਫਤ ਅਨਾਜ ਦੇਣ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਦੀ ਇਸ ਪਹਿਲਕਦਮੀ ਨਾਲ 80 ਕਰੋੜ ਲੋਕਾਂ ਨੂੰ ਲਾਭ ਹੋਣ ਦੀ ਉਮੀਦ ਹੈ। ਇਹ ਦੱਸਿਆ ਗਿਆ ਕਿ ਕੋਰੋਨਾ ਮਹਾਂਮਾਰੀ ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਕੇਂਦਰ ਸਰਕਾਰ ਅਗਲੇ ਦੋ ਮਹੀਨਿਆਂ ਲਈ ਅਨਾਜ ਦੇਵੇਗੀ। ਇਸ ਲਈ 26,000 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਜਾਣਗੇ। ਇਹ ਘੋਸ਼ਣਾ ਸਰਕਾਰ ਨੇ ਇੱਕ ਅਜਿਹੇ ਸਮੇਂ ਕੀਤੀ ਹੈ ਜਦੋਂ ਦੇਸ਼ ਵਿੱਚ ਕੋਰੋਨਾ ਕਾਰਨ ਸਥਿਤੀ ਬੇਕਾਬੂ ਹੁੰਦੀ ਨਜ਼ਰ ਆ ਰਹੀ ਹੈ।
ਪੀਐਮ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜਦੋਂ ਦੇਸ਼ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਿਹਾ ਹੈ, ਇਹ ਬਹੁਤ ਮਹੱਤਵਪੂਰਨ ਹੈ ਕਿ ਉਸ ਸਮੇਂ ਗਰੀਬਾਂ ਨੂੰ ਪੌਸ਼ਟਿਕ ਅਨਾਜ ਮਿਲੇ। ਇਸ ਯੋਜਨਾ ‘ਤੇ 26 ਹਜ਼ਾਰ ਕਰੋੜ ਰੁਪਏ ਖਰਚ ਕਰਕੇ ਸਰਕਾਰ 80 ਕਰੋੜ ਲੋਕਾਂ ਨੂੰ ਲਾਭ ਪਹੁੰਚਾਏਗੀ। ਧਿਆਨ ਯੋਗ ਹੈ ਕਿ ਸਰਕਾਰ ਨੇ ਬੀਤੇ ਸਾਲ ਤਾਲਾਬੰਦੀ ਵੇਲੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੇ ਤਹਿਤ ਲੋਕਾਂ ਨੂੰ ਅਨਾਜ ਵੰਡਿਆ ਸੀ। ਪੀਐਮ ਮੋਦੀ ਨੇ ਸ਼ੁੱਕਰਵਾਰ ਨੂੰ ਕੋਰੋਨਾ ਤੋਂ ਪ੍ਰਭਾਵਿਤ 10 ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵਿਚਾਰ ਵਟਾਂਦਰੇ ਕੀਤੇ ਹਨ। ਮਹਾਰਾਸ਼ਟਰ, ਛੱਤੀਸਗੜ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਕੇਰਲ ਅਤੇ ਦਿੱਲੀ ਸਣੇ ਕੁੱਝ ਹੋਰ ਰਾਜਾਂ ਦੇ ਮੁੱਖ ਮੰਤਰੀ ਇਸ ਮੀਟਿੰਗ ਵਿੱਚ ਸ਼ਾਮਿਲ ਹੋਏ ਹਨ।