ਦੇਸ਼ ਦੇ ਲੱਖਾਂ ਕਿਸਾਨਾਂ ਨੂੰ ਕੇਂਦਰ ਸਰਕਾਰ ਤੋਂ ਇੱਕ ਵਾਰ ਫਿਰ ਖੁਸ਼ਖਬਰੀ ਮਿਲਣ ਜਾ ਰਹੀ ਹੈ। ਅਗਲੇ ਮਹੀਨੇ 15 ਦਸੰਬਰ ਤੱਕ, ਸਰਕਾਰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 10ਵੀਂ ਕਿਸ਼ਤ ਜਾਰੀ ਕਰ ਸਕਦੀ ਹੈ।
ਜੇਕਰ ਤੁਸੀਂ ਇੱਕ ਕਿਸਾਨ ਹੋ ਅਤੇ ਤੁਸੀਂ ਅਜੇ ਤੱਕ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ ਰਜਿਸਟਰ ਨਹੀਂ ਕੀਤਾ ਹੈ, ਤਾਂ ਇਹ ਸਹੀ ਸਮਾਂ ਹੈ। ਇਸ ਦੇ ਨਾਲ ਹੀ ਜੇਕਰ ਤੁਸੀਂ ਰਜਿਸਟ੍ਰੇਸ਼ਨ ਕਰਵਾ ਲਈ ਹੈ ਤਾਂ ਤੁਹਾਡੇ ਬੈਂਕ ਖਾਤੇ ‘ਚ ਦੋ ਹਜ਼ਾਰ ਰੁਪਏ ਦੀ ਰਕਮ ਆਵੇਗੀ। ਸਰਕਾਰ ਨੇ ਹੁਣ ਤੱਕ ਭਾਰਤ ਦੇ 11.37 ਕਰੋੜ ਕਿਸਾਨਾਂ ਨੂੰ 1.58 ਲੱਖ ਕਰੋੜ ਰੁਪਏ ਟਰਾਂਸਫਰ ਕੀਤੇ ਹਨ। ਮੀਡੀਆ ਰਿਪੋਰਟਾਂ ਮੁਤਾਇਕ ਸਰਕਾਰ ਨੇ ਕਿਸਾਨਾਂ ਦੇ ਬੈਂਕ ਖਾਤਿਆਂ ‘ਚ 10ਵੀਂ ਕਿਸ਼ਤ ਦੇ ਪੈਸੇ ਟਰਾਂਸਫਰ ਕਰਨ ਦੀ ਵੀ ਪੂਰੀ ਤਿਆਰੀ ਕਰ ਲਈ ਹੈ। ਇਹ ਰਾਸ਼ੀ 15 ਦਸੰਬਰ ਤੱਕ ਜਾਰੀ ਕੀਤੀ ਜਾ ਸਕਦੀ ਹੈ।
ਪ੍ਰਧਾਨ ਮੰਤਰੀ ਕਿਸਾਨ ਯੋਜਨਾ ਕੇਂਦਰ ਸਰਕਾਰ ਦੀਆਂ ਮਹੱਤਵਪੂਰਨ ਯੋਜਨਾਵਾਂ ਵਿੱਚੋਂ ਇੱਕ ਹੈ। ਇਸ ਤਹਿਤ ਸਰਕਾਰ ਲੱਖਾਂ ਕਿਸਾਨਾਂ ਨੂੰ ਛੇ ਹਜ਼ਾਰ ਰੁਪਏ ਸਾਲਾਨਾ ਦਿੰਦੀ ਹੈ। ਇਸ ਯੋਜਨਾ ਦਾ ਲਾਭ ਲੈਣ ਲਈ ਕੁੱਝ ਨਿਯਮ ਬਣਾਏ ਗਏ ਹਨ, ਜਿਨ੍ਹਾਂ ਦੀ ਪਾਲਣਾ ਕਰਨ ਤੋਂ ਬਾਅਦ ਕਿਸਾਨ ਆਸਾਨੀ ਨਾਲ ਇਸ ਦਾ ਲਾਭ ਲੈ ਸਕਦੇ ਹਨ। ਸਰਕਾਰ ਇਹ ਰਕਮ ਕਿਸਾਨਾਂ ਨੂੰ ਆਨਲਾਈਨ ਟਰਾਂਸਫਰ ਕਰਦੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਇਹ ਰਕਮ ਉਦੋਂ ਹੀ ਮਿਲਦੀ ਹੈ ਜਦੋਂ ਸੂਬਾ ਸਰਕਾਰ ਕਿਸਾਨਾਂ ਦੇ ਆਧਾਰ ਨੰਬਰ, ਮਾਲ ਰਿਕਾਰਡ ਆਦਿ ਦੀ ਪੜਤਾਲ ਕਰਦੀ ਹੈ ਅਤੇ ਇਹ ਸਹੀ ਪਾਈ ਜਾਂਦੀ ਹੈ।
ਵੀਡੀਓ ਲਈ ਕਲਿੱਕ ਕਰੋ -: