ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ National Human Rights Commission (NHRC) ਦੇ 28ਵੇਂ ਸਥਾਪਨਾ ਦਿਵਸ ਮੌਕੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਿਤ ਕੀਤਾ । ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ ਹੈ।
ਆਪਣੇ ਇਸ ਸੰਬੋਧਨ ਵਿੱਚ ਪੀਐੱਮ ਮੋਦੀ ਨੇ ਬਿਨ੍ਹਾਂ ਕਿਸੇ ਦਾ ਨਾਮ ਲਏ ਵਿਰੋਧੀਆਂ ‘ਤੇ ਨਿਸ਼ਾਨਾ ਸਾਧਿਆ ਹੈ। ਪੀਐੱਮ ਮੋਦੀ ਨੇ ਵਿਰੋਧੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੁਝ ਲੋਕ ਮਨੁੱਖੀ ਅਧਿਕਾਰਾਂ ਦੇ ਨਾਮ ‘ਤੇ ਦੇਸ਼ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਦਾ ਬਹੁਤ ਜ਼ਿਆਦਾ ਨੁਕਸਾਨ ਉਦੋਂ ਹੁੰਦਾ ਹੈ ਜਦੋਂ ਉਸਨੂੰ ਰਾਜਨੀਤਿਕ ਢੰਗ ਨਾਲ ਦੇਖਿਆ ਜਾਂਦਾ ਹੈ।
ਇਹ ਵੀ ਪੜ੍ਹੋ: ਅੱਜ ਹੋਵੇਗਾ ਡੇਰਾ ਮੁਖੀ ਦੀ ਸਜ਼ਾ ‘ਤੇ ਫੈਸਲਾ, ਪੰਚਕੂਲਾ ‘ਚ ਲੱਗੀ ਧਾਰਾ 144
ਇਸ ਤਰ੍ਹਾਂ ਦਾ ਸਲੂਕ ਲੋਕਤੰਤਰ ਦੇ ਲਈ ਉੰਨਾ ਹੀ ਨੁਕਸਾਨਦਾਇਕ ਹੁੰਦਾ ਹੈ। ਪੀਐੱਮ ਮੋਦੀ ਨੇ ਕਿਹਾ ਕਿ ਹਾਲ ਹੀ ਦੇ ਸਮੇਂ ਵਿੱਚ ਮਨੁੱਖੀ ਅਧਿਕਾਰਾਂ ਦੀ ਵਿਆਖਿਆ ਕੁਝ ਲੋਕ ਆਪਣੇ-ਆਪਣੇ ਢੰਗ ਨਾਲ ਤੇ ਆਪਣੇ-ਆਪਣੇ ਹਿੱਤਾਂ ਨੂੰ ਦੇਖ ਕੇ ਕਰਨ ਲੱਗੇ ਹਨ।
ਪੀਐੱਮ ਮੋਦੀ ਨੇ ਕਿਹਾ ਕਿ ਅਸੀਂ ਸਦੀਆਂ ਤੱਕ ਆਪਣੇ ਅਧਿਕਾਰਾਂ ਦੇ ਲਈ ਸੰਘਰਸ਼ ਕੀਤਾ। ਇੱਕ ਰਾਸ਼ਟਰ ਦੇ ਰੂਪ ਵਿੱਚ, ਇੱਕ ਸਮਾਜ ਦੇ ਰੂਪ ਵਿੱਚ ਅਨਿਆਂ-ਅੱਤਿਆਚਾਰ ਦਾ ਪ੍ਰਤੀਰੋਧ ਕੀਤਾ। ਇੱਕ ਅਜਿਹੇ ਸਮੇਂ ਵਿੱਚ ਜਦੋਂ ਪੂਰੀ ਦੁਨੀਆ ਵਿਸ਼ਵ ਯੁੱਧ ਦੀ ਹਿੰਸਾ ਵਿੱਚ ਝੁਲਸ ਰਹੀ ਸੀ ਤਾਂ ਭਾਰਤ ਨੇ ਪੂਰੀ ਦੁਨੀਆ ਨੂੰ ਅਧਿਕਾਰ ਤੇ ਅਹਿੰਸਾ ਦਾ ਰਸਤਾ ਸੁਝਾਇਆ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਨੇ ਟ੍ਰਿਪਲ ਤਲਾਕ, ਮਹਿਲਾ ਸੁਰੱਖਿਆ ਤੇ ਕੋਰੋਨਾ ਸੰਕਟ ਸਮੇਂ ਪ੍ਰਵਾਸੀਆਂ ਦੀ ਮਦਦ ਸਣੇ ਤਮਾਮ ਮੁੱਦਿਆਂ ‘ਤੇ ਆਪਣੀ ਗੱਲ ਰੱਖੀ।