ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਜੰਮੂ ਕਸ਼ਮੀਰ ਵਿੱਚ ਰਾਜਨੀਤਿਕ ਅਸਥਿਰਤਾ ਹੁਣ ਖ਼ਤਮ ਹੋਣ ਦੀ ਉਮੀਦ ਹੈ, ਕਿਉਂਕਿ ਪ੍ਰਧਾਨ ਮੰਤਰੀ ਮੋਦੀ ਨੇ 24 ਜੂਨ ਨੂੰ ਜੰਮੂ-ਕਸ਼ਮੀਰ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਨੂੰ ਇੱਕ ਬੈਠਕ ਲਈ ਬੁਲਾਇਆ ਹੈ।
ਸੂਤਰਾਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਨੇਤਾਵਾਂ ਨੂੰ ਗੈਰ ਰਸਮੀ ਸੱਦੇ ਭੇਜੇ ਗਏ ਹਨ। ਪੀਡੀਪੀ ਮੁਖੀ ਮਹਿਬੂਬਾ ਮੁਫਤੀ ਨੇ ਇੱਕ ਇੰਟਰਵਿਊ ਦੌਰਾਨ ਸੱਦੇ ਦੀ ਪੁਸ਼ਟੀ ਕੀਤੀ ਹੈ। ਮਹਿਬੂਬਾ ਮੁਫਤੀ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਮੀਟਿੰਗ ਲਈ ਇੱਕ ਗੈਰ ਰਸਮੀ ਸੱਦਾ ਮਿਲਿਆ ਹੈ ਅਤੇ ਉਹ ਪਾਰਟੀ ਨੇਤਾਵਾਂ ਨਾਲ ਇਸ ‘ਤੇ ਵਿਚਾਰ ਵਟਾਂਦਰੇ ਕਰ ਰਹੇ ਹਨ। ਸੂਤਰਾਂ ਦੇ ਅਨੁਸਾਰ ਐਤਵਾਰ ਨੂੰ ਮਹਿਬੂਬਾ ਮੁਫਤੀ ਨੇ ਪੀਡੀਪੀ ਨੇਤਾਵਾਂ ਦੀ ਇੱਕ ਬੈਠਕ ਬੁਲਾਈ ਹੈ, ਜਿਸ ਵਿੱਚ ਪੀਐਮ ਮੋਦੀ ਨਾਲ 24 ਜੂਨ ਨੂੰ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਿਲ ਹੋਣ ਬਾਰੇ ਵਿਚਾਰ ਵਟਾਂਦਰੇ ਦੀ ਸੰਭਾਵਨਾ ਹੈ। ਇਸ ਬੈਠਕ ‘ਚ ਇਹ ਫੈਸਲਾ ਲਿਆ ਜਾਵੇਗਾ ਕਿ ਪੀਡੀਪੀ ਪ੍ਰਧਾਨਮੰਤਰੀ ਨਾਲ ਹੋਣ ਵਾਲੀ ਬੈਠਕ ਵਿੱਚ ਸ਼ਾਮਿਲ ਹੋਵੇਗੀ ਜਾਂ ਨਹੀਂ।
ਇਹ ਵੀ ਪੜ੍ਹੋ : ਡੀਪੀਆਈਆਈਟੀ ਦੇ ਸਕੱਤਰ ਗੁਰੂ ਪ੍ਰਸਾਦ ਮਹਾਪਾਤਰਾ ਦਾ ਕੋਰੋਨਾ ਕਾਰਨ ਦੇਹਾਂਤ, ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
ਮੰਨਿਆ ਜਾਂ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਾਲ ਮੁਲਾਕਾਤ ‘ਚ ਜੰਮੂ-ਕਸ਼ਮੀਰ ਦਾ ਫਿਰ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਅਤੇ ਹੋਰ ਮਹੱਤਵਪੂਰਨ ਮੁੱਦਿਆਂ ‘ਤੇ ਵਿਚਾਰ-ਵਟਾਂਦਰੇ ਹੋ ਸਕਦੇ ਹਨ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਕਾਂਗਰਸ ਦੇ ਪ੍ਰਧਾਨ ਜੀਏ ਮੀਰ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਉਨ੍ਹਾਂ ਕਿਹਾ, “ਸਾਨੂੰ ਪ੍ਰਧਾਨ ਮੰਤਰੀ ਨਾਲ ਸਰਬ ਪਾਰਟੀ ਬੈਠਕ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਜੇਕਰ ਸਾਨੂੰ ਮੀਟਿੰਗ ਲਈ ਸੱਦਾ ਮਿਲਿਆ ਤਾਂ ਅਸੀਂ ਰਾਸ਼ਟਰੀ ਨੇਤਾਵਾਂ ਨੂੰ ਸੂਚਿਤ ਕਰਾਂਗੇ। ਉਸ ਤੋਂ ਬਾਅਦ ਸਲਾਹ-ਮਸ਼ਵਰਾ ਕੀਤਾ ਜਾਵੇਗਾ। ਅਸੀਂ ਕੇਂਦਰ ਵੱਲੋ ਗੱਲਬਾਤ ਦੇ ਤਰੀਕੇ ਦੀ ਪ੍ਰਸ਼ੰਸਾ ਕਰਦੇ ਹਾਂ।”
ਇਹ ਵੀ ਦੇਖੋ : ਦੇਖੋ ਸੈਂਕੜੇ ਏਕੜ ‘ਚ ਫੈਲੀ ਬੱਬੂ ਮਾਨ ਦੀ ਹਵੇਲੀ, ਜੋ ਕੋਵਿਡ ਸੈਂਟਰ ਬਣਾਉਣ ਲਈ ਸਿਹਤ ਵਿਭਾਗ ਨੂੰ ਦਿੱਤੀ