PM Modi Amit Shah condole: ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਸਥਿਤ ਇੱਕ ਹੋਟਲ ਵਿੱਚ ਐਤਵਾਰ ਸਵੇਰੇ ਅੱਗ ਲੱਗ ਗਈ। ਇਸ ਹੋਟਲ ਨੂੰ ਕੋਵਿਡ ਸੈਂਟਰ ਵਜੋਂ ਵਰਤਿਆ ਜਾ ਰਿਹਾ ਸੀ। ਇਸ ਅੱਗ ਲੱਗਣ ਦੀ ਘਟਨਾ ਵਿੱਚ 9 ਲੋਕਾਂ ਦੀ ਮੌਤ ਹੋ ਗਈ ਹੈ। ਇਹ ਅੱਗ ਇੰਨੀ ਭਿਆਨਕ ਸੀ ਕਿ ਕਾਫ਼ੀ ਮਿਹਨਤ ਤੋਂ ਬਾਅਦ ਇਸ ‘ਤੇ ਕਾਬੂ ਪਾਇਆ ਗਿਆ । ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨਮੋਹਨ ਰੈਡੀ ਨੇ ਇਸ ਘਟਨਾ ‘ਤੇ ਦੁੱਖ ਜ਼ਾਹਿਰ ਕੀਤਾ ਹੈ । ਇਸਦੇ ਨਾਲ ਹੀ ਉਨ੍ਹਾਂ ਨੇ ਇਸ ਘਟਨਾ ਦੀ ਜਾਂਚ ਦੇ ਆਦੇਸ਼ ਵੀ ਦਿੱਤੇ ਹਨ ।
ਉੱਥੇ ਹੀ ਦੂਜੇ ਪਾਸੇ ਇਸ ਘਟਨਾ ‘ਤੇ ਪ੍ਰਧਾਨਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵੀ ਦੁੱਖ ਜਤਾਇਆ ਗਿਆ ਹੈ। ਪ੍ਰਧਾਨਮੰਤਰੀ ਮੋਦੀ ਨੇ ਇਸ ਬਾਰੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਰਾਜ ਦੇ ਮੁੱਖ ਮੰਤਰੀ ਨਾਲ ਗੱਲ ਕਰ ਕੇ ਹਰ ਸੰਭਵ ਮਦਦ ਦਾ ਭਰੋਸਾ ਦਵਾਇਆ ਹੈ।
ਆਪਣੇ ਟਵੀਟ ਵਿੱਚ ਪ੍ਰਧਾਨਮੰਤਰੀ ਨੇ ਲਿਖਿਆ, “ਵਿਜੇਵਾੜਾ ਵਿੱਚ ਕੋਵਿਡ ਸੈਂਟਰ ਵਿੱਚ ਲੱਗੀ ਅੱਗ ਨਾਲ ਮੈਂ ਦੁਖੀ ਹਾਂ। ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਨਾਲ ਮੇਰਾ ਸੋਗ ਹੈ। ਮੈਂ ਅਰਦਾਸ ਕਰਦਾ ਹਾਂ ਕਿ ਜ਼ਖਮੀ ਜਲਦੀ ਠੀਕ ਹੋ ਜਾਣ । ਮੌਜੂਦਾ ਸਥਿਤੀ ਦੇ ਸਬੰਧ ਵਿੱਚ ਰਾਜ ਦੇ ਮੁੱਖ ਮੰਤਰੀ ਨਾਲ ਵਿਚਾਰ ਵਟਾਂਦਰੇ ਕੀਤੇ ਹਨ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।” ਇਸ ਤੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਟਵੀਟ ਕਰ ਕੇ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਰਾਜ ਸਰਕਾਰ ਨੂੰ ਪੂਰੀ ਮਦਦ ਦਿੱਤੀ ਜਾਵੇਗੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਗੁਜਰਾਤ ਦੇ ਅਹਿਮਦਾਬਾਦ ਵਿੱਚ ਵੀ ਇੱਕ ਵੱਡਾ ਹਾਦਸਾ ਵਾਪਰਿਆ ਸੀ । ਜਿੱਥੇ ਸ਼ਹਿਰ ਵਿੱਚ ਸਥਿਤ ਸ਼੍ਰੇਅ ਹਸਪਤਾਲ ਵਿੱਚ ਅੱਗ ਲੱਗ ਗਈ ਸੀ । ਸ਼੍ਰੇਅ ਹਸਪਤਾਲ ਕੋਰੋਨਾ ਲਈ ਸਮਰਪਿਤ ਕੀਤਾ ਗਿਆ ਸੀ। ਇਸ ਹਾਦਸੇ ਵਿੱਚ 8 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਸੀ ।