PM Modi Amit Shah pay tribute: ਨਵੀਂ ਦਿੱਲੀ: ਅੱਜ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਰਾਮਜੀ ਅੰਬੇਦਕਰ ਦੀ ਬਰਸੀ ਹੈ । ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀ 65ਵੀਂ ਬਰਸੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ । ਜ਼ਿਕਰਯੋਗ ਹੈ ਕਿ 6 ਦਸੰਬਰ 1956 ਨੂੰ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦਾ ਦਿਹਾਂਤ ਹੋਇਆ ਸੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਰਾਹੀਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਨੂੰ 65ਵੀਂ ਬਰਸੀ ਮੌਕੇ ਯਾਦ ਕੀਤਾ । ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਆਦਰਸ਼ ਲੱਖਾਂ ਲੋਕਾਂ ਨੂੰ ਪ੍ਰੇਰਣਾ ਅਤੇ ਤਾਕਤ ਦਿੰਦੇ ਰਹਿੰਦੇ ਹਨ। ਇਸਦੇ ਨਾਲ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹਨ।
ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸੋਸ਼ਲ ਮੀਡੀਆ ਰਾਹੀਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ । ਅਮਿਤ ਸ਼ਾਹ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਨੂੰ ਨਮਨ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਦੇ ਨਕਸ਼ੇ ਕਦਮਾਂ ‘ਤੇ ਚੱਲਦਿਆਂ ਮੋਦੀ ਸਰਕਾਰ ਦਹਾਕਿਆਂ ਤੋਂ ਵਾਂਝੀ ਹੋਈ ਜਮਾਤ ਦੀ ਭਲਾਈ ਲਈ ਸਮਰਪਣ ਨਾਲ ਕੰਮ ਕਰ ਰਹੀ ਹੈ।
ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ‘ਇੱਕ ਭਵਿੱਖ ਬਣਾਉਣ ਵਾਲੇ ਮੁਖੀ ਤੇ ਸਰਬ ਸੰਵਿਧਾਨਕ ਸੰਵਿਧਾਨ ਦੇ ਕੇ ਦੇਸ਼ ਵਿਚ ਤਰੱਕੀ, ਖੁਸ਼ਹਾਲੀ ਅਤੇ ਬਰਾਬਰੀ ਲਈ ਰਾਹ ਪੱਧਰਾ ਕਰਨ ਵਾਲੇ ਬਾਬਾ ਸਾਹਿਬ ਦੀ ਬਰਸੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ । ਬਾਬਾ ਸਾਹਿਬ ਦੇ ਨਕਸ਼ੇ ਕਦਮਾਂ ‘ਤੇ ਚੱਲਦਿਆਂ ਮੋਦੀ ਸਰਕਾਰ ਦਹਾਕਿਆਂ ਤੋਂ ਵਾਂਝੇ ਵਰਗਾਂ ਦੀ ਭਲਾਈ ਲਈ ਸਮਰਪਣ ਨਾਲ ਕੰਮ ਕਰ ਰਹੀ ਹੈ।
ਉੱਥੇ ਹੀ ਦੂਜੇ ਪਾਸੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਟਵੀਟ ਕਰਦਿਆਂ ਕਿਹਾ, ‘ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਦੀ ਬਰਸੀ ‘ਤੇ ਨਮਨ । ਉਨ੍ਹਾਂ ਨੇ ਸੰਵਿਧਾਨ ਦੇ ਰੂਪ ਵਿੱਚ ਦੇਸ਼ ਨੂੰ ਇੱਕ ਪਵਿੱਤਰ ਗ੍ਰੰਥ ਭੇਂਟ ਕੀਤਾ ਜੋ ਸਰਵ ਉੱਤਮ ਮਾਰਗ ਦਰਸ਼ਕ ਹੈ । ਅੱਜ, ਅਸੀਂ ਸੰਵਿਧਾਨ ਪੜ੍ਹਨ, ਸਮਝਣ ਅਤੇ ਸਮਰੂਪ ਕਰਨ ਲਈ ਆਪਣੇ ਸੰਵਿਧਾਨ ਨੂੰ ਜਾਣਨ ਦਾ ਸੰਕਲਪ ਦੁਹਰਾਈਏ। ਇਹ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।’
ਇਹ ਵੀ ਦੇਖੋ: ਅੰਦੋਲਨ ‘ਚ ਆਏ ਦੇਵ ਖਰੌੜ ਹੋਏ ਭਾਵੁਕ, ਦੇਖੋ ਧਾਕੜ ਦੇਵ ਦਾ ਨਵਾਂ ਰੂਪ…