ਭਾਰਤੀ ਜਨਤਾ ਪਾਰਟੀ ਦੇ ਚੋਟੀ ਦੇ ਨੇਤਾ ਅਤੇ ਸਟਾਰ ਪ੍ਰਚਾਰਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਮ ਚੋਣਾਂ ਦੇ ਤੀਜੇ ਪੜਾਅ ਲਈ ਅੱਜ (ਮੰਗਲਵਾਰ) ਸਵੇਰੇ ਅਹਿਮਦਾਬਾਦ ਦੇ ਨਿਸ਼ਾਨ ਹਾਇਰ ਸੈਕੰਡਰੀ ਸਕੂਲ ਦੇ ਪੋਲਿੰਗ ਬੂਥ ‘ਤੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਨਜ਼ਰ ਆਏ। PM ਮੋਦੀ ਨੇ ਦੇਸ਼ ਵਾਸੀਆਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ।
ਆਪਣੀ ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਮੀਡੀਆ ਨੂੰ ਕਿਹਾ ਕਿ ਅੱਜ ਵੋਟਿੰਗ ਦਾ ਤੀਜਾ ਪੜਾਅ ਹੈ, ਮੈਂ ਦੇਸ਼ ਵਾਸੀਆਂ ਨੂੰ ਖਾਸ ਤੌਰ ‘ਤੇ ਅਪੀਲ ਕਰਾਂਗਾ ਕਿ ਲੋਕਤੰਤਰ ਵਿੱਚ ਵੋਟ ਪਾਉਣਾ ਕੋਈ ਸਾਧਾਰਨ ਦਾਨ ਨਹੀਂ ਹੈ। ਸਾਡੇ ਦੇਸ਼ ਵਿੱਚ ਦਾਨ ਦਾ ਮਹੱਤਵ ਹੈ। ਇਸੇ ਭਾਵਨਾ ਨਾਲ ਦੇਸ਼ ਵਾਸੀਆਂ ਨੂੰ ਵੱਧ ਤੋਂ ਵੱਧ ਵੋਟ ਪਾਉਣੀ ਚਾਹੀਦੀ ਹੈ। ਅੱਜ ਵੋਟਿੰਗ ਦਾ ਤੀਜਾ ਪੜਾਅ ਹੈ, ਅਜੇ ਚਾਰ ਗੇੜ ਬਾਕੀ ਹਨ। ਮੈਂ ਹਮੇਸ਼ਾ ਇੱਥੇ ਵੋਟ ਕਰਦਾ ਹਾਂ ਅਤੇ ਅਮਿਤ ਭਾਈ ਇੱਥੋਂ ਭਾਜਪਾ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਮੈਂ ਗੁਜਰਾਤ ਦੇ ਵੋਟਰਾਂ ਅਤੇ ਦੇਸ਼ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਮੋਦੀ ਨੇ ਆਮ ਚੋਣਾਂ ਦੇ ਤੀਜੇ ਪੜਾਅ ਵਿੱਚ ਹਿੱਸਾ ਲੈਣ ਵਾਲੇ ਦੇਸ਼ ਵਾਸੀਆਂ ਨੂੰ ਇੱਕ ਨਵਾਂ ਰਿਕਾਰਡ ਬਣਾਉਣ ਦਾ ਸੱਦਾ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਸਵੇਰੇ ਐਕਸ ਹੈਂਡਲ ‘ਤੇ ਪੋਸਟ ਸ਼ੇਅਰ ਕੀਤੀ। ਉਨ੍ਹਾਂ ਲਿਖਿਆ, “ਮੈਂ ਤੀਜੇ ਪੜਾਅ ਦੇ ਸਾਰੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਅਤੇ ਵੋਟਿੰਗ ਦਾ ਨਵਾਂ ਰਿਕਾਰਡ ਬਣਾਉਣ ਦੀ ਅਪੀਲ ਕਰਦਾ ਹਾਂ। ਤੁਹਾਡੇ ਸਾਰਿਆਂ ਦੀ ਸਰਗਰਮ ਸ਼ਮੂਲੀਅਤ ਲੋਕਤੰਤਰ ਦੇ ਇਸ ਤਿਉਹਾਰ ਦੀ ਸੁੰਦਰਤਾ ਨੂੰ ਹੋਰ ਵਧਾਏਗੀ।
ਇਹ ਵੀ ਪੜ੍ਹੋ : ਅੱਜ ਪੰਜਾਬ ‘ਚ ਜਾਰੀ ਹੋਵੇਗਾ ਲੋਕ ਸਭਾ ਚੋਣਾਂ ਦਾ ਨੋਟੀਫਿਕੇਸ਼ਨ, 14 ਤੱਕ ਨਾਮਜ਼ਦਗੀ ਭਰਨ ਦੀ ਤਰੀਕ
ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਲੋਕ ਸਭਾ ਚੋਣਾਂ 2024 ਲਈ ਗੁਜਰਾਤ ਦੇ ਅਹਿਮਦਾਬਾਦ ਸਥਿਤ ਪੋਲਿੰਗ ਬੂਥ ‘ਤੇ ਆਪਣੀ ਵੋਟ ਪਾਈ। ਕੇਂਦਰੀ ਗ੍ਰਹਿ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਅਮਿਤ ਸ਼ਾਹ ਗਾਂਧੀਨਗਰ ਲੋਕ ਸਭਾ ਸੀਟ ਤੋਂ ਪਾਰਟੀ ਦੇ ਉਮੀਦਵਾਰ ਹਨ। ਕਾਂਗਰਸ ਨੇ ਗਾਂਧੀਨਗਰ ਤੋਂ ਆਪਣੀ ਪਾਰਟੀ ਸਕੱਤਰ ਸੋਨਲ ਪਟੇਲ ਨੂੰ ਉਮੀਦਵਾਰ ਬਣਾਇਆ ਹੈ।
ਵੀਡੀਓ ਲਈ ਕਲਿੱਕ ਕਰੋ -: