ਦੇਸ਼ ਭਰ ਵਿੱਚ ਐਤਵਾਰ ਨੂੰ ਰਾਮ ਨੌਮੀ ਦਾ ਪਵਿੱਤਰ ਦਿਹਾੜਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਤੇ ਸੂਬੇ ਦੇ ਮੁੱਖ ਮੰਤਰੀ ਵੱਲੋਂ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ ਗਈ ਹੈ। ਇਸ ਮੌਕੇ ਪੀਐੱਮ ਮੋਦੀ ਨੇ ਟਵੀਟ ਕਰ ਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ।
ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਦੇਸ਼ ਵਾਸੀਆਂ ਨੂੰ ਰਾਮ ਨੌਮੀ ਦੀਆਂ ਬਹੁਤ-ਬਹੁਤ ਸ਼ੁੱਭਕਾਮਨਾਵਾਂ। ਭਗਵਾਨ ਸ਼੍ਰੀ ਰਾਮ ਦੀ ਕਿਤਪਾ ਨਾਲ ਹਰ ਕਿਸੇ ਦੀ ਜ਼ਿੰਦਗੀ ਵਿੱਚ ਸੁੱਖ, ਸ਼ਾਂਤੀ ਤੇ ਤਰੱਕੀ ਆਵੇ। ਜੈ ਸ਼੍ਰੀ ਰਾਮ !
ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਰਾਮ ਨੌਮੀ ਦੀ ਵਧਾਈ ਦਿੱਤੀ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਰਾਮ ਨੌਮੀ ਦੇ ਸ਼ੁਭ ਦਿਹਾੜੇ ਦੀਆਂ ਆਪ ਸਭ ਨੂੰ ਵਧਾਈਆਂ। ਮੇਰੀ ਅਰਦਾਸ ਹੈ ਕਿ ਭਗਵਾਨ ਸ਼੍ਰੀ ਰਾਮ ਸਾਨੂੰ ਸਾਰਿਆਂ ਨੂੰ ਸੁੱਖ, ਸ਼ਾਂਤੀ ਤੇ ਤਰੱਕੀ ਦਾ ਅਸ਼ੀਰਵਾਦ ਦੇਣ।
ਦੱਸ ਦੇਈਏ ਕਿ ਮਾਨਤਾ ਹੈ ਕਿ ਚੇਤ ,ਅਹਿਣੇ ਦੀ ਸ਼ੁਕਲ ਪੱਖ ਦੀ ਨੌਮੀ ਨੂੰ ਭਗਵਾਨ ਰਾਮ ਦਾ ਜਨਮ ਹੋਇਆ ਸੀ। ਇਸ ਦਿਨ ਦੇਸ਼ ਵਿੱਚ ਵਿੱਚ ਧੂਮਧਾਮ ਨਾਲ ਰਾਮ ਨੌਮੀ ਦਾ ਤਿਓਹਾਰ ਮਨਾਇਆ ਜਾਂਦਾ ਹੈ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”