ਅੱਜ ਪੂਰੀ ਦੁਨੀਆ ਭਰ ਵਿੱਚ ਕ੍ਰਿਸਮਿਸ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਲੋਕ ਕੋਰੋਨਾ ਪਾਬੰਦੀਆਂ ਵਿਚਕਾਰ ਤਿਉਹਾਰ ਮਨਾ ਰਹੇ ਹਨ। ਦਿੱਲੀ, ਮੁੰਬਈ, ਕੋਲਕਾਤਾ ਸਮੇਤ ਦੇਸ਼ ਭਰ ਦੇ ਸਾਰੇ ਚਰਚਾਂ ਵਿੱਚ ਪ੍ਰੋਟੋਕੋਲ ਦੇ ਤਹਿਤ ਪ੍ਰਾਰਥਨਾ ਸਭਾਵਾਂ ਆਯੋਜਿਤ ਕੀਤੀਆਂ ਗਈਆਂ । ਇਸ ਖਾਸ ਮੌਕੇ ‘ਤੇ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਕ੍ਰਿਸਮਿਸ ਦੀ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਵੀ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਕ੍ਰਿਸਮਸ ਦੀ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ, “ਸਭ ਨੂੰ ਕ੍ਰਿਸਮਸ ਦੀਆਂ ਮੁਬਾਰਕਾਂ! ਅਸੀਂ ਯਿਸੂ ਮਸੀਹ ਦੇ ਜੀਵਨ ਅਤੇ ਮਹਾਨ ਸਿੱਖਿਆਵਾਂ ਨੂੰ ਯਾਦ ਕਰਦੇ ਹਾਂ, ਜਿਨ੍ਹਾਂ ਨੇ ਸੇਵਾ, ਦਿਆਲਤਾ ਅਤੇ ਨਿਮਰਤਾ ‘ਤੇ ਸਭ ਤੋਂ ਵੱਧ ਜ਼ੋਰ ਦਿੱਤਾ। ਸਾਰੇ ਸਿਹਤਮੰਦ ਅਤੇ ਖੁਸ਼ਹਾਲ ਰਹਿਣ। ਸਾਰੇ ਪਾਸੇ ਸਦਭਾਵਨਾ ਹੋਵੇ।”
ਇਸ ਤੋਂ ਇਲਾਵਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਕ੍ਰਿਸਮਸ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਰਾਸ਼ਟਰਪਤੀ ਨੇ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ, “ਕ੍ਰਿਸਮਸ ਦੇ ਸ਼ੁੱਭ ਮੌਕੇ ‘ਤੇ ਮੈਂ ਦੇਸ਼ਵਾਸੀਆਂ ਨੂੰ ਖਾਸ ਕਰਕੇ ਆਪਣੇ ਈਸਾਈ ਭਰਾਵਾਂ ਅਤੇ ਭੈਣਾਂ ਨੂੰ ਵਧਾਈ ਦਿੰਦਾ ਹਾਂ। ਇਸ ਮੌਕੇ ਆਓ ਆਪਾਂ ਸਾਰੇ ਯਿਸੂ ਮਸੀਹ ਦੇ ਆਦਰਸ਼ਾਂ ਅਤੇ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਇਨਸਾਫ਼ ਅਤੇ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ’ਤੇ ਆਧਾਰਿਤ ਸਮਾਜ ਦੀ ਉਸਾਰੀ ਕਰਨ ਦਾ ਪ੍ਰਣ ਕਰੀਏ।
ਵੀਡੀਓ ਲਈ ਕਲਿੱਕ ਕਰੋ -: