ਐਤਵਾਰ ਨੂੰ ਪੂਰੇ ਦੇਸ਼ ਵਿੱਚ ਧੂਮਧਾਮ ਨਾਲ ਬਕਰੀਦ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਬਕਰੀਦ ਦੇ ਇਸ ਤਿਓਹਾਰ ਦਾ ਮੁਸਲਿਮ ਧਰਮ ਵਿੱਚ ਬਹੁਤ ਮਹੱਤਵ ਹੈ। ਇਸ ਤਿਓਹਾਰ ਨੂੰ ਈਦ-ਉਲ-ਅਜ਼ਹਾ ਵੀ ਕਿਹਾ ਜਾਂਦਾ ਹੈ। ਧਾਰਮਿਕ ਮਾਨਤਾਵਾਂ ਅਨੁਸਾਰ ਬਕਰੀਦ ਦਾ ਤਿਉਹਾਰ ਕੁਰਬਾਨੀ ਅਤੇ ਬਲੀਦਾਨ ਵਜੋਂ ਵੀ ਮਨਾਇਆ ਜਾਂਦਾ ਹੈ। ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਠੀਕ 70 ਦਿਨ ਬਾਅਦ ਬਕਰੀਦ ਮਨਾਈ ਜਾਂਦੀ ਹੈ।
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਾਨੂੰ ਮਨੁੱਖਤਾ ਦੀ ਬਿਹਤਰੀ ਲਈ ਪ੍ਰੇਰਿਤ ਕਰੇ । ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦਿਆਂ ਲਿਖਿਆ, “ਈਦ ਮੁਬਾਰਕ! ਈਦ-ਉਲ-ਅਜ਼ਹਾ ਦੀ ਵਧਾਈ । ਇਹ ਤਿਉਹਾਰ ਸਾਨੂੰ ਮਨੁੱਖਤਾ ਦੀ ਭਲਾਈ ਅਤੇ ਖੁਸ਼ਹਾਲੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਦੀ ਪ੍ਰੇਰਨਾ ਦੇਵੇ।”
ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਦੇਸ਼ ਵਾਸੀਆਂ ਨੂੰ ਬਕਰੀਦ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਤਿਆਗ ਅਤੇ ਮਾਨਵ ਸੇਵਾ ਦਾ ਪ੍ਰਤੀਕ ਹੈ। ਆਓ ਇਸ ਮੌਕੇ ਨੂੰ ਮਾਨਵਤਾ ਦੀ ਸੇਵਾ ਲਈ ਸਮਰਪਿਤ ਕਰੀਏ ਅਤੇ ਦੇਸ਼ ਦੀ ਖੁਸ਼ਹਾਲੀ ਅਤੇ ਸਰਵਪੱਖੀ ਵਿਕਾਸ ਲਈ ਕੰਮ ਕਰੀਏ।
ਉੱਥੇ ਹੀ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਸਾਰਿਆਂ ਨੂੰ ਬਕਰੀਦ ਦੀਆਂ ਵਧਾਈਆਂ ਦਿੱਤੀਆਂ । ਉਨ੍ਹਾਂ ਨੇ ਟਵਿੱਟਰ ‘ਤੇ ਲਿਖਿਆ, “ਇਹ ਸ਼ੁਭ ਅਵਸਰ ਸਾਰਿਆਂ ਲਈ ਏਕਤਾ ਦੀ ਭਾਵਨਾ ਦੀ ਸ਼ੁਰੂਆਤ ਕਰੇ ਅਤੇ ਸਾਰਿਆਂ ਲਈ ਸ਼ਾਂਤੀ, ਖੁਸ਼ਹਾਲੀ ਅਤੇ ਖੁਸ਼ਹਾਲੀ ਲਿਆਵੇ।”
ਵੀਡੀਓ ਲਈ ਕਲਿੱਕ ਕਰੋ -: