ਪ੍ਰਧਾਨ ਮੰਤਰੀ ਮੋਦੀ ਨੇ ਐਤਵਾਰ ਨੂੰ ਸਾਲ ਦੇ ਆਖਰੀ ‘ਮਨ ਕੀ ਬਾਤ’ ਪ੍ਰੋਗਰਾਮ ਵਿੱਚ ਸਾਲ ਭਰ ਦੀਆਂ ਉਪਲਬਧੀਆਂ ਬਾਰੇ ਦੱਸਿਆ। ਪ੍ਰਧਾਨ ਮੰਤਰੀ ਮੋਦੀ ਨੇ ਐਤਵਾਰ ਨੂੰ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਕੋਵਿਡ-19 ਖਿਲਾਫ਼ ਸਾਵਧਾਨੀ ਵਰਤਣ ਨੂੰ ਕਿਹਾ, ਕਿਉਂਕਿ ਉਨ੍ਹਾਂ ਕਿਹਾ ਕਿ ਵਾਇਰਸ ਕਈ ਦੇਸ਼ਾਂ ਵਿੱਚ ਫੈਲ ਰਿਹਾ ਹੈ।
ਸਾਲ ਦੇ ਆਪਣੇ ਆਖਰੀ ‘ਮਨ ਕੀ ਬਾਤ’ ਦੇ ਪ੍ਰਸਾਰਣ ਵਿੱਚ ਪੀਐੱਮ ਮੋਦੀ ਨੇ ਲੋਕਾਂ ਨੂੰ ਮਾਸਕ ਪਹਿਨਣ ਤੇ ਹੱਥ ਧੋਣ ਵਰਗੇ ਪ੍ਰੋਟੋਕੋਲ ਦਾ ਪਾਲਣ ਕਰਨ ਦੀ ਅਪੀਲ ਕੀਤੀ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਾਇਰਸ ਨਾਲ ਉਨ੍ਹਾਂ ਦੇ ਆਨੰਦ ‘ਤੇ ਕੋਈ ਅਸਰ ਨਾ ਪਵੇ। ਪੀਐੱਮ ਮੋਦੀ ਨੇ ਕਿਹਾ ਕਿ ਦੁਨੀਆ ਦੇ ਕਈ ਦੇਸ਼ਾਂ ਵਿੱਚ ਕੋਰੋਨਾ ਮੁੜ ਵੱਧ ਰਿਹਾ ਹੈ। ਇਸ ਲਈ ਸਾਨੂੰ ਮਾਸਕ ਤੇ ਹੱਥ ਧੋਣ ਵਰਗੀਆਂ ਸਾਵਧਾਨੀਆਂ ਦਾ ਹੋਰ ਜ਼ਿਆਦਾ ਧਿਆਨ ਰੱਖਣਾ ਹੈ। ਅਸੀਂ ਸਾਵਧਾਨ ਰਹਾਂਗੇ ਤਾਂ ਸੁਰੱਖਿਅਤ ਵੀ ਰਹਾਂਗੇ ਤੇ ਸਾਡੇ ਉਤਸ਼ਾਹ ਵਿੱਚ ਵੀ ਕੋਈ ਰੁਕਾਵਟ ਨਹੀਂ ਆਵੇਗੀ।
ਇਹ ਵੀ ਪੜ੍ਹੋ: ਪੰਜਾਬ ‘ਚ ਰਿਹਾ ਇਸ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਤੇ ਰਾਤ, ਜਾਰੀ ਰਹੇਗਾ ਸੀਤ ਲਹਿਰ ਦਾ ਪ੍ਰਕੋਪ
ਇਸ ਤੋਂ ਇਲਾਵਾ ਪੀਐੱਮ ਮੋਦੀ ਨੇ ਕਿਹਾ ਕਿ ਸਾਲ 2022 ਕਈ ਮਾਇਨਿਆਂ ਵਿੱਚ ਭਾਰਤ ਦੇ ਲਈ ਬਹੁਤ ਪ੍ਰੇਰਨਾਦਾਇਕ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ 220 ਕਰੋੜ ਤੋਂ ਵੱਧ ਟੀਕਾਕਰਨ ਦੇ ਨਾਲ ਭਾਰਤ ਨੇ ਦੁਨੀਆ ਵਿੱਚ ਆਪਣੀ ਇੱਕ ਵਿਸ਼ੇਸ਼ ਥਾਂ ਬਣਾਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਹੁਣ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ। ਪੀਐੱਮ ਮੋਦੀ ਨੇ ਕਿਹਾ ਕਿ ਅਸੀਂ 400 ਅਰਬ ਡਾਲਰ ਦਾ ਇੱਕ ਜਾਦੂਈ ਨਿਰਯਾਤ ਅੰਕੜਾ ਵੀ ਹਾਸਿਲ ਕੀਤਾ ਅਤੇ ਪੁਲਾੜ, ਰੱਖਿਆ ਤੇ ਡਰੋਨ ਖੇਤਰਾਂ ਵਿੱਚ ਵਿਕਾਸ ਕੀਤਾ।
ਵੀਡੀਓ ਲਈ ਕਲਿੱਕ ਕਰੋ -: