ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 74ਵੀਂ ਬਰਸੀ ਮੌਕੇ ਦਿੱਲੀ ਦੇ ਰਾਜਘਾਟ ਪੁੱਜੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਮਹਾਤਮਾ ਗਾਂਧੀ ਦੀ ਬਰਸੀ ਮੌਕੇ ਦੇਸ਼ ਭਰ ਵਿੱਚ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਪ੍ਰਧਾਨ ਮੰਤਰੀ ਹੁਣ ਸ਼ਾਮ 5 ਵਜੇ ਬਿਰਲਾ ਹਾਊਸ ਜਾਣਗੇ ਅਤੇ ਭਜਨ ਪ੍ਰੋਗਰਾਮ ‘ਚ ਹਿੱਸਾ ਲੈਣਗੇ। ਅੱਜ ਦੇ ਦਿਨ 1948 ਵਿੱਚ ਨੱਥੂਰਾਮ ਗੋਡਸੇ ਨੇ ਬਿਰਲਾ ਹਾਊਸ ਵਿੱਚ ਮਹਾਤਮਾ ਗਾਂਧੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਮਹਾਤਮਾ ਗਾਂਧੀ ਦੀ ਬਰਸੀ ਨੂੰ ਸ਼ਹੀਦ ਦਿਵਸ ਵਜੋਂ ਮਨਾਇਆ ਜਾਂਦਾ ਹੈ।
ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੇ ਆਦਰਸ਼ ਵਿਚਾਰਾਂ ਨੂੰ ਹੋਰ ਹਰਮਨ ਪਿਆਰਾ ਬਣਾਉਣਾ ਸਾਡਾ ਸਮੂਹਿਕ ਯਤਨ ਹੈ। ਪੀਐਮ ਮੋਦੀ ਨੇ ਟਵੀਟ ਕੀਤਾ, ‘ਬਾਪੂ ਨੂੰ ਉਨ੍ਹਾਂ ਦੀ ਬਰਸੀ ‘ਤੇ ਯਾਦ ਕਰ ਰਿਹਾ ਹਾਂ। ਉਨ੍ਹਾਂ ਦੇ ਆਦਰਸ਼ ਵਿਚਾਰਾਂ ਨੂੰ ਹੋਰ ਹਰਮਨ ਪਿਆਰਾ ਬਣਾਉਣਾ ਸਾਡਾ ਸਮੂਹਿਕ ਯਤਨ ਹੈ।” ਉਨ੍ਹਾਂ ਕਿਹਾ, ”ਸ਼ਹੀਦ ਦਿਵਸ ‘ਤੇ ਮੈਂ ਉਨ੍ਹਾਂ ਸਾਰੇ ਮਹਾਨ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ ਜਿਨ੍ਹਾਂ ਨੇ ਬਹਾਦਰੀ ਨਾਲ ਸਾਡੇ ਦੇਸ਼ ਦੀ ਰੱਖਿਆ ਕੀਤੀ। ਉਨ੍ਹਾਂ ਦੀ ਸੇਵਾ ਅਤੇ ਬਹਾਦਰੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: