ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ G-7 ਦੇਸ਼ਾਂ ਦੇ ਸੰਮੇਲਨ ਵਿੱਚ ਡਿਜੀਟਲ ਮਾਧਿਅਮ ਰਾਹੀਂ ਹਿੱਸਾ ਲਿਆ । ਕੋਰੋਨਾ ਕਾਲ ਵਿੱਚ ਪ੍ਰਧਾਨਮੰਤਰੀ ਨੇ ਆਪਣੇ ਭਾਸ਼ਣ ਵਿੱਚ ਸਿਹਤ ਬਾਰੇ ਗੱਲ ਕੀਤੀ । ਉਨ੍ਹਾਂ ਨੇ ਸੰਮੇਲਨ ਵਿੱਚ One Earth, One Health ਦਾ ਮੰਤਰ ਦਿੱਤਾ ।
ਦੱਸ ਦੇਈਏ ਕਿ ਇਸ ਵਾਰ ਕਾਨਫਰੰਸ ਦੀ ਪ੍ਰਧਾਨਗੀ ਬ੍ਰਿਟੇਨ ਕਰ ਰਿਹਾ ਹੈ ਅਤੇ ਉਸਨੇ ਭਾਰਤ ਨੂੰ ਇਸ ਸੰਮੇਲਨ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਸੀ, ਪਰ ਕੋਰੋਨਾ ਮਹਾਂਮਾਰੀ ਦੇ ਕਾਰਨ ਨਵੀਂ ਦਿੱਲੀ ਨੇ ਇਸ ਸੰਮੇਲਨ ਵਿੱਚ ਵਰਚੁਅਲੀ ਹਿੱਸਾ ਲੈਣ ਦਾ ਐਲਾਨ ਕੀਤਾ ਸੀ ।
ਪੀਐੱਮ ਨੇ ਸੰਮੇਲਨ ਨੀ ਸੰਬੋਧਿਤ ਕਰਨ ਤੋਂ ਬਾਅਦ ਟਵੀਟ ਕਿਹਾ ਕਿ ਸੰਮੇਲਨ ਵਿੱਚ ਕੋਵਿਡ-19 ਦੀ ਦੂਜੀ ਲਹਿਰ ਦੌਰਾਨ ਸਮਰਥਨ ਦੇਣ ਵਾਲੇ ਦੇਸ਼ਾਂ ਦਾ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਭਾਰਤ ਭਵਿੱਖ ਵਿੱਚ ਅਜਿਹੀ ਕਿਸੇ ਮਹਾਂਮਾਰੀ ਨਾਲ ਨਜਿੱਠਣ ਲਈ ਵਿਸ਼ਵਵਿਆਪੀ ਕੋਸ਼ਿਸ਼ਾਂ ਦਾ ਸਮਰਥਨ ਕਰਦਾ ਹੈ । ਮਨੁੱਖਤਾ ਲਈ One Earth, One Health ਸਾਡਾ ਸੰਦੇਸ਼ ਹੈ ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਵਿੱਖ ਦੀਆਂ ਮਹਾਂਮਾਰੀ ਨੂੰ ਰੋਕਣ ਲਈ ਵਿਸ਼ਵਵਿਆਪੀ ਏਕਤਾ ਦੀ ਲੋੜ ਹੈ । ਉਨ੍ਹਾਂ ਨੇ ਭਾਰਤ ਵਿੱਚ ਟੀਕਾ ਪ੍ਰਬੰਧਨ ਅਤੇ ਕੰਨਟੈਕਟ ਟਰੇਸਿੰਗ ਟੂਲ ਦੇ ਸਫ਼ਲ ਵਰਤੋਂ ਦੀ ਗੱਲ ਵੀ ਕੀਤੀ । ਪੀਐੱਮ ਨੇ ਆਪਣੇ ਸੰਬੋਧਨ ਵਿੱਚ ਵਿਸ਼ਵਵਿਆਪੀ ਸਿਹਤ ਵਿੱਚ ਸੁਧਾਰ ਲਿਆਉਣ ਲਈ ਵਿਸ਼ਵ ਵਿਆਪੀ ਸਮੂਹਿਕ ਕੋਸ਼ਿਸ਼ਾਂ ਦਾ ਵੀ ਸਮਰਥਨ ਕੀਤਾ । ਪ੍ਰਧਾਨਮੰਤਰੀ ਨੇ WTO ਵਿੱਚ ਵੈਕਸੀਨ ਪੇਟੈਂਟਾਂ ਵਿੱਚ ਛੋਟ ਲਈ G-7 ਦੇ ਸਮਰਥਨ ਦੀ ਮੰਗ ਕੀਤੀ। ਆਸਟ੍ਰੇਲੀਆ ਅਤੇ ਹੋਰ ਦੇਸ਼ਾਂ ਨੇ ਇਸ ਦਾ ਸਮਰਥਨ ਕੀਤਾ ।
ਦੱਸ ਦੇਈਏ ਕਿ ਪੀਐੱਮ ਮੋਦੀ ਦੇ ਮੰਤਰ ਦਾ ਜਰਮਨੀ ਦੀ ਚਾਂਸਲਰ ਐਂਜੇਲਾ ਮਾਰਕੇਲ ਨੇ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ । G-7 ਸੰਮੇਲਨ ਵਿੱਚ ਫਰਾਂਸ ਦੇ ਰਾਸ਼ਟਰਪਤੀ ਨੇ ਟੀਕੇ ਲਈ ਭਾਰਤ ਨੂੰ ਕੱਚਾ ਮਾਲ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਨਫਰੰਸ ਦੇ ਆਊਟਰੀਚ ਸੈਸ਼ਨ ਨੂੰ ਸੰਬੋਧਨ ਕੀਤਾ ।
ਉਨ੍ਹਾਂ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੇ ਸੱਦੇ ‘ਤੇ ਡਿਜੀਟਲ ਮਾਧਿਅਮ ਰਾਹੀਂ ਇਸ ਸੰਮੇਲਨ ਵਿੱਚ ਹਿੱਸਾ ਲਿਆ। ਇਸ ਸੰਮੇਲਨ ਵਿੱਚ ਭਾਰਤ, ਆਸਟ੍ਰੇਲੀਆ, ਦੱਖਣੀ ਕੋਰੀਆ ਅਤੇ ਦੱਖਣੀ ਅਫਰੀਕਾ ਨੂੰ G-7 ਸੰਮੇਲਨ ਲਈ ਸੱਦਾ ਦਿੱਤਾ ਹੈ । G-7 ਵਿੱਚ ਕੈਨੇਡਾ, ਫਰਾਂਸ, ਜਰਮਨੀ, ਇਟਲੀ, ਜਪਾਨ, ਅਮਰੀਕਾ ਅਤੇ ਬ੍ਰਿਟੇਨ ਸ਼ਾਮਿਲ ਹਨ।