ਰਾਜਧਾਨੀ ਦਿੱਲੀ ਦੇ ਇੰਡੀਆ ਗੇਟ ‘ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਗ੍ਰੇਨਾਈਟ ਨਾਲ ਬਣੀ ਵਿਸ਼ਾਲ ਮੂਰਤੀ ਸਥਾਪਿਤ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਪੀਐੱਮ ਮੋਦੀ ਨੇ ਇਹ ਐਲਾਨ ਅਜਿਹੇ ਸਮੇਂ ਕੀਤਾ ਹੈ ਜਦੋਂ ਭਾਰਤ ਸਰਕਾਰ ਨੇ ਇੰਡੀਆ ਗੇਟ ਸਥਿਤ ਅਮਰ ਜਵਾਨ ਜੋਤੀ ‘ਤੇ ਜਲਣਵਾਲੀ ਲੌ ਨੂੰ ਨੈਸ਼ਨਲ ਵਾਰ ਮੈਮੋਰੀਅਲ ਦੀ ਲੌ ਨਾਲ ਮਿਲਾਉਣ ਦਾ ਫੈਸਲਾ ਕੀਤਾ ਹੈ । ਇਸ ਫੈਸਲੇ ‘ਤੇ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧ ਰਹੀਆਂ ਹਨ।
ਇਸ ਸਬੰਧੀ ਪੀਐੱਮ ਮੋਦੀ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਅਜਿਹੇ ਸਮੇਂ ਵਿੱਚ ਜਦੋਂ ਪੂਰਾ ਦੇਸ਼ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਮਨਾ ਰਿਹਾ ਹੈ, ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਇੰਡੀਆ ਗੇਟ ‘ਤੇ ਗ੍ਰੇਨਾਈਟ ਨਾਲ ਬਣੀ ਉਨ੍ਹਾਂ ਦੀ ਸ਼ਾਨਦਾਰ ਮੂਰਤੀ ਸਥਾਪਿਤ ਕੀਤੀ ਜਾਵੇਗੀ।”
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਜਦੋਂ ਤੱਕ ਨੇਤਾਜੀ ਬੋਸ ਦੀ ਵਿਸ਼ਾਲ ਮੂਰਤੀ ਪੂਰੀ ਨਹੀਂ ਹੋ ਜਾਂਦੀ, ਉਦੋਂ ਤੱਕ ਉਨ੍ਹਾਂ ਦਾ ਹੋਲੋਗ੍ਰਾਮ ਬੁੱਤ ਉਸ ਸਥਾਨ ‘ਤੇ ਮੌਜੂਦ ਰਹੇਗਾ । ਮੈਂ ਨੇਤਾ ਜੀ ਦੀ ਜਯੰਤੀ 23 ਜਨਵਰੀ ਨੂੰ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਾਂਗਾ।
ਦੱਸ ਦੇਈਏ ਕਿ 1972 ਵਿੱਚ ਇੰਡੀਆ ਗੇਟ ‘ਤੇ ਅਮਰ ਜਵਾਨ ਜੋਤੀ ਦਾ ਨਿਰਮਾਣ ਕੀਤਾ ਗਿਆ ਸੀ। ਇਸਦਾ ਨਿਰਮਾਣ 1971 ਦੀ ਹੋਏ ਭਾਰਤ-ਪਾਕਿਸਤਾਨ ਯੁੱਧ ਵਿੱਚ ਸਰਵਉੱਚ ਬਲੀਦਾਨ ਦੇਣ ਵਾਲੇ ਜਵਾਨਾਂ ਦੀ ਯਾਦ ਵਿੱਚ ਬਣਾਇਆ ਗਿਆ ਸੀ। ਇਸ ਯੁੱਧ ਦੇ 50 ਸਾਲ ਪੂਰੇ ਹੋਣ ਦੇ ਮੌਕੇ ‘ਤੇ ਇਸ ਨੂੰ ਨੈਸ਼ਨਲ ਵਾਰ ਮੈਮੋਰੀਅਲ ਵਿੱਚ ਸ਼ਿਫਟ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇੰਡੀਆ ਗੇਟ ‘ਤੇ ਅਮਰ ਜਵਾਨ ਜੋਤੀ ਵਜੋਂ ਬਲਦੀ ਹੋਈ ਲੌ ਨੂੰ ਗਣਤੰਤਰ ਦਿਵਸ ਤੋਂ ਪਹਿਲਾਂ ਰਾਸ਼ਟਰੀ ਯੁੱਧ ਸਮਾਰਕ ‘ਤੇ ਬਲਦੀ ਲੌ ਨਾਲ ਮਿਲਾ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: