ਪੰਜਾਬ ਵਿੱਚ ਸ਼ਨੀਵਾਰ ਨੂੰ ਹੋਏ ਤਖਤਾ ਪਲਟ ਤੋਂ ਬਾਅਦ ਅੱਜ ਦਾ ਦਿਨ ਵੀ ਸੂਬੇ ਦੀ ਸਿਆਸਤ ਵਿੱਚ ਇੱਕ ਵੱਡਾ ਦਿਨ ਹੈ। ਸੋਮਵਾਰ ਨੂੰ ਯਾਨੀ ਕਿ ਅੱਜ ਦਲਿਤ ਆਗੂ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ।
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਚੰਨੀ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਨ ‘ਤੇ ਵਧਾਈ ਦਿੱਤੀ ਹੈ।ਪੀਐੱਮ ਮੋਦੀ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਜਨਤਾ ਦੇ ਭਲੇ ਲਈ ਅੱਗੇ ਵੀ ਪੰਜਾਬ ਸਰਕਾਰ ਨਾਲ ਕੰਮ ਜਾਰੀ ਰਹੇਗਾ।
ਦਰਅਸਲ, ਪੀਐੱਮ ਮੋਦੀ ਨੇ ਇੱਕ ਟਵੀਟ ਕਰਦਿਆਂ ਲਿਖਿਆ,” ਚਰਨਜੀਤ ਚੰਨੀ ਜੀ ਨੂੰ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ‘ਤੇ ਵਧਾਈ। ਪੰਜਾਬ ਦੇ ਲੋਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੇ ਨਾਲ ਕੰਮ ਜਾਰੀ ਰੱਖਣਗੇ।”
ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਪੰਜਾਬ ਦੇ 16ਵੇਂ ਮੁੱਖ ਮੰਤਰੀ ਬਣੇ ਹਨ। ਹਾਲਾਂਕਿ ਇਸ ਰਾਜ ਦੇ ਉਹ ਪਹਿਲੇ ਦਲਿਤ CM ਬਣੇ ਹਨ। ਚੰਨੀ ਤੋਂ ਇਲਾਵਾ ਓਪੀ ਸੋਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਡਿਪਟੀ CM ਵਜੋਂ ਸਹੁੰ ਚੱਕੀ ਹੈ। ਰਾਜ ਭਵਨ ਵਿੱਚ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਚਰਨਜੀਤ ਸਿੰਘ ਚੰਨੀ ਨੂੰ ਸਹੁੰ ਚੁਕਾਈ।