ਪ੍ਰਧਾਨ ਮੰਤਰੀ ਮੋਦੀ ਨੇ ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਨੂੰ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਦੀ ਸੌਗਾਤ ਦਿੱਤੀ। ਉਨ੍ਹਾਂ ਨੇ ਦੇਸ਼ ਦੀ ਚੌਥੀ ਵੰਦੇ ਭਾਰਤ ਟ੍ਰੇਨ ਨੂੰ ਊਨਾ ਦੇ ਅੰਬ ਅੰਦੌਰਾ ਰੇਲਵੇ ਸਟੇਸ਼ਨ ਤੋਂ ਹਰੀ ਝੰਡੀ ਦਿਖਾ ਕੇ ਰਾਜਧਾਨੀ ਦਿੱਲੀ ਦੇ ਲਈ ਰਵਾਨਾ ਕੀਤਾ। ਇਸ ਮੌਕੇ ‘ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ, ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਤੇ ਹਮੀਰਪੁਰ ਦੇ ਸਾਂਸਦ ਅਨੁਰਾਗ ਠਾਕੁਰ ਵੀ ਮੌਜੂਦ ਰਹੇ। ਇਸ ਟ੍ਰੇਨ ਦੇ ਸ਼ੁਰੂ ਹੋਣ ਨਾਲ ਹੁਣ ਦਿੱਲੀ ਤੇ ਚੰਡੀਗੜ੍ਹ ਦੇ ਵਿਚਾਲੇ ਦਾ ਸਫਰ ਸਿਰਫ਼ 3 ਘੰਟੇ ਵਿੱਚ ਪੂਰਾ ਹੋਵੇਗਾ। ਹੁਣ ਦਿੱਲੀ ਤੋਂ ਚੰਡੀਗੜ੍ਹ ਵਿਚਾਲੇ ਸ਼ਤਾਬਦੀ ਸੁਪਰਫਾਸਟ ਐਕਸਪ੍ਰੈੱਸ ਰਹਿਣ ਯਾਤਰਾ ਵਿੱਚ ਤਕਰੀਬਨ 3.30 ਘੰਟੇ ਦਾ ਸਮਾਂ ਲੱਗਦਾ ਹੈ। ਨਵੀਂ ਵੰਦੇ ਭਾਰਤ ਟ੍ਰੇਨ ਦੀ ਜ਼ਿਆਦਾਤਰ ਗਤੀ 180 ਕਿਲੋਮੀਟਰ ਪ੍ਰਤੀ ਘੰਟਾ ਹੈ, ਜੋ ਯਾਤਰੀਆਂ ਨੂੰ ਦਿੱਲੀ ਤੋਂ ਹਿਮਾਚਲ ਦੇ ਅੰਬ ਅੰਦੌਰਾ ਤੱਕ 5.30 ਘੰਟੇ ਵਿੱਚ ਪਹੁੰਚਾ ਦੇਵੇਗੀ।
ਇਸਦਾ ਪੜਾਅ ਅੰਬਾਲਾ, ਚੰਡੀਗੜ੍ਹ, ਆਨੰਦਪੁਰ ਸਾਹਿਬ ਤੇ ਊਨਾ ਵਿੱਚ ਅੰਬ ਅੰਦੌਰਾ ਹੋਵੇਗਾ। ਇਨ੍ਹਾਂ ਸਟੇਸ਼ਨਾਂ ‘ਤੇ ਟ੍ਰੇਨ ਸਿਰਫ਼ 2 ਮਿੰਟ ਦੇ ਲਈ ਰੁਕੇਗੀ। ਇਹ ਦੇਸ਼ ਦੀ ਚੌਥੀ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਹੈ। ਇਸ ਤੋਂ ਪਹਿਲਾਂ ਨਵੀਂ ਦਿੱਲੀ ਤੋਂ ਵਾਰਾਣਸੀ, ਨਵੀਂ ਦਿੱਲੀ ਤੋਂ ਕਟਰਾ ਅਤੇ ਗਾਂਧੀਨਗਰ ਕੈਪੀਟਲ ਤੋਂ ਮੁੰਬਈ ਸੈਂਟ੍ਰਲ ਦੇ ਵਿਚਾਲੇ 3 ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨਾਂ ਸੰਚਾਲਿਤ ਹੋ ਰਹੀਆਂ ਹਨ। ਕੇਂਦਰ ਸਰਕਾਰ ਨੇ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਦੇ ਮੌਕੇ ਅਗਲੇ ਸਾਲ 15 ਅਗਸਤ ਤੱਕ 75 ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨਾਂ ਚਲਾਉਣ ਦਾ ਟੀਚਾ ਰੱਖਿਆ ਹੈ।
ਦੱਸ ਦੇਈਏ ਕਿ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਪਿਛਲੀਆਂ 2 ਟ੍ਰੇਨਾਂ ਦੇ ਮੁਕਾਬਲੇ ਹਲਕੀਆਂ ਹਨ ਅਤੇ ਸਿਰਫ਼ 52 ਸੈਕਿੰਡ ਵਿੱਚ 100 ਕਿਮੀ. ਦੀ ਰਫ਼ਤਾਰ ਫੜ੍ਹ ਸਕਦੀਆਂ ਹਨ। ਇਨ੍ਹਾਂ ਟ੍ਰੇਨਾਂ ਦੇ ਸ਼ੁਰੂ ਹੋਣ ਨਾਲ ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਸੈਰ-ਸਪਾਟੇ ਨੂੰ ਵਧਾਵਾ ਮਿਲੇਗਾ। ਉੱਥੇ ਹੀ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਨੂੰ ਵੀ ਇਸਦਾ ਫਾਇਦਾ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: