PM Modi gift projects: ਪ੍ਰਧਾਨਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਸੰਸਦੀ ਖੇਤਰ ਵਾਰਾਣਸੀ ਨੂੰ ਦੀਵਾਲੀ ਦਾ ਤੋਹਫਾ ਦੇਣ ਜਾ ਰਹੇ ਹਨ । ਉਨ੍ਹਾਂ ਨੇ ਬੀਤੇ ਦਿਨੀਂ ਗੁਜਰਾਤ ਨੂੰ ਰੋ-ਰੋ ਫੈਰੀ ਸੇਵਾ ਦੇ ਰੂਪ ਵਿੱਚ ਦੀਵਾਲੀ ਦਾ ਤੋਹਫਾ ਦਿੱਤਾ ਸੀ। ਅੱਜ, ਪ੍ਰਧਾਨ ਮੰਤਰੀ ਮੋਦੀ ਵਾਰਾਣਸੀ ਦੇ 19 ਪ੍ਰੋਜੈਕਟਾਂ ਨੂੰ ਜਾਰੀ ਕਰਨਗੇ ਅਤੇ 17 ਲਈ ਨੀਂਹ ਪੱਥਰ ਰੱਖਣਗੇ। ਇਨ੍ਹਾਂ ਪ੍ਰਾਜੈਕਟਾਂ ਦੀ ਕੁੱਲ ਲਾਗਤ 700 ਕਰੋੜ ਤੋਂ ਵੀ ਵੱਧ ਹੈ।
ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਟਵੀਟ ਵੀ ਕੀਤਾ। ਜਿਸ ਵਿੱਚ ਉਨ੍ਹਾਂ ਲਿਖਿਆ, ‘ਕੱਲ੍ਹ ਵਾਰਾਣਸੀ ਦੀ ਵਿਕਾਸ ਯਾਤਰਾ ਵਿੱਚ ਇੱਕ ਮਹੱਤਵਪੂਰਨ ਅਧਿਆਇ ਜੁੜਨ ਵਾਲਾ ਹੈ । ਮੈਂ ਸਵੇਰੇ 10.30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਕਈ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਾਂਗਾ । ਇਨ੍ਹਾਂ ਵਿੱਚ ਖੇਤੀਬਾੜੀ ਅਤੇ ਸੈਰ-ਸਪਾਟਾ ਦੇ ਨਾਲ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਹੋਰ ਪ੍ਰੋਜੈਕਟ ਵੀ ਸ਼ਾਮਿਲ ਹਨ।
ਇਸ ਸਬੰਧੀ ਵਾਰਾਣਸੀ ਕਮਿਸ਼ਨਰ ਦੀਪਕ ਅਗਰਵਾਲ ਨੇ ਕਿਹਾ ਕਿ 9 ਅਕਤੂਬਰ ਨੂੰ ਜਾਰੀ ਕੀਤੇ ਜਾਣ ਵਾਲੇ ਪ੍ਰਾਜੈਕਟਾਂ ਦੀ ਵਿਸ਼ੇਸ਼ ਗੱਲ ਇਹ ਹੈ ਕਿ ਇਹ ਸਾਰੇ ਪ੍ਰਾਜੈਕਟ ਕੋਰੋਨਾ ਕਾਲ ਦੇ ਲਾਕਡਾਊਨ ਪੀਰੀਅਡ ਵਿੱਚ ਮੁਕੰਮਲ ਕੀਤੀ ਗਈ ਹੈ । ਵਾਰਾਣਸੀ ਵਿੱਚ ਲਗਭਗ 10000 ਕਰੋੜ ਰੁਪਏ ਦੇ ਪ੍ਰਾਜੈਕਟ ਚੱਲ ਰਹੇ ਹਨ । ਇਹ ਸਾਰੇ ਪ੍ਰਾਜੈਕਟ ਅਗਲੇ ਸਾਲ ਦਸੰਬਰ ਤੱਕ ਪੂਰਾ ਹੋ ਜਾਣਗੇ।
ਦੱਸ ਦੇਈਏ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਜਾਰੀ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਵਿਚੋਂ ਸਭ ਤੋਂ ਆਕਰਸ਼ਕ ਭਗਵਾਨ ਬੁੱਧ ਦੇ ਉਪਦੇਸ਼ ਸਥਲੀ ਸਾਰਨਾਥ ਦੇ ਧਮੇਕ ਸਤੂਪ ‘ਤੇ ਸਦੀ ਦੇ ਮਹਾਨ ਅਮਿਤਾਭ ਬੱਚਨ ਦੀ ਆਵਾਜ਼ ਵਿੱਚ ਇੱਕ ਸਾਊਂਡ ਅਤੇ ਰੌਸ਼ਨੀ ਦਾ ਸ਼ੋਅ ਹੈ। ਅੱਧੇ ਘੰਟੇ ਦੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਬੁੱਧ ਧਰਮ ਦੇ ਵਿਕਾਸ ਅਤੇ ਸਾਰਨਾਥ ਦੀ ਮਹੱਤਤਾ ਬਾਰੇ ਦੱਸਿਆ ਜਾਵੇਗਾ।