ਪਹਿਲਗਾਮ ਹਮਲੇ ਨੂੰ ਲੈ ਕੇ ਜਿੱਥੇ ਪੂਰੇ ਦੇਸ਼ ‘ਚ ਗੁੱਸੇ ਦੀ ਲਹਿਰ ਹੈ, ਉੱਥੇ ਹੀ ਭਾਰਤ ਸਰਕਾਰ ਵੀ ਪੂਰੀ ਤਰ੍ਹਾਂ ਐਕਸ਼ਨ ਦੇ ਮੋਡ ‘ਚ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੀ ਰਿਹਾਇਸ਼ ‘ਤੇ ਉੱਚ ਪੱਧਰੀ ਬੈਠਕ ਬੁਲਾਈ, ਜਿਸ ‘ਚ ਪ੍ਰਧਾਨ ਮੰਤਰੀ ਨੇ ਫੌਜ ਨੂੰ ਖੁੱਲ੍ਹੀ ਛੁੱਟੀ ਦੇਣ ਦਾ ਫੈਸਲਾ ਕੀਤਾ ਹੈ। ਜਾਣਕਾਰੀ ਮੁਤਾਬਕ ਪੀਐਮ ਮੋਦੀ ਨੇ ਅੱਤਵਾਦ ਨੂੰ ਖਤਮ ਕਰਨ ਲਈ ਫੌਜ ਨੂੰ ਖੁੱਲ੍ਹੀ ਛੁੱਟੀ ਦਿੱਤਾ ਹੈ।
ਪੀ.ਐੱਮ. ਮੋਦੀ ਨੇ ਕਿਹਾ ਹੈ ਕਿ ਫੌਜ ਖੁਦ ਢੰਗ, ਸਮਾਂ ਅਤੇ ਨਿਸ਼ਾਨਾ ਤੈਅ ਕਰੇ। ਉਨ੍ਹਾਂ ਕਿਹਾ ਕਿ ਅਸੀਂ ਅੱਤਵਾਦ ਦਾ ਖਾਤਮਾ ਕਰਾਂਗੇ। ਅਸੀਂ ਅੱਤਵਾਦ ਨੂੰ ਮੂੰਹਤੋੜ ਜਵਾਬ ਦਿਆਂਗੇ। ਭਾਰਤ ਸਰਕਾਰ ਦਾ ਉਪਰੋਕਤ ਫੈਸਲਾ ਪ੍ਰਧਾਨ ਮੰਤਰੀ ਰਿਹਾਇਸ਼ ‘ਤੇ ਕਰੀਬ ਡੇਢ ਘੰਟੇ ਤੱਕ ਚੱਲੀ ਬੈਠਕ ਤੋਂ ਬਾਅਦ ਆਇਆ ਹੈ।

ਬੈਠਕ ‘ਚ ਤਿੰਨਾਂ ਸੈਨਾਵਾਂ ਦੇ ਮੁਖੀਆਂ, ਰੱਖਿਆ ਮੰਤਰੀ ਰਾਜਨਾਥ ਸਿੰਘ, ਚੀਫ਼ ਆਫ਼ ਡਿਫੈਂਸ ਸਟਾਫ਼ ਅਨਿਲ ਚੌਹਾਨ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਸਮੇਤ ਉੱਚ ਅਧਿਕਾਰੀ ਹਾਜ਼ਰ ਸਨ। ਡੇਢ ਘੰਟੇ ਤੱਕ ਚੱਲੀ ਇਸ ਬੈਠਕ ‘ਚ ਪੀਐੱਮ ਮੋਦੀ ਨੇ ਅੱਤਵਾਦ ਨਾਲ ਨਜਿੱਠਣ ਲਈ ਫੌਜ ਨੂੰ ਖੁੱਲ੍ਹੀ ਛੁੱਟੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਮਲੇ ਦਾ ਢੁੱਕਵਾਂ ਜਵਾਬ ਦੇਣਾ ਹੁਣ ਰਾਸ਼ਟਰੀ ਸੰਕਲਪ ਹੈ ਅਤੇ ਫੌਜ ਖੁਦ ਇਸ ਦਾ ਤਰੀਕਾ, ਨਿਸ਼ਾਨਾ ਅਤੇ ਸਮਾਂ ਤੈਅ ਕਰੇਗੀ।
ਇਹ ਵੀ ਪੜ੍ਹੋ : ਸੰਕਟਮੋਚਨ ਸ਼੍ਰੀ ਹਨੂੰਮਾਨ ਮੰਦਰ ਦੇ ਬਾਹਰ ਪਾਕਿਸਤਾਨੀ ਝੰਡੇ ਲਾ ਕੇ ਭੱਜ ਗਏ 2 ਬੰਦੇ, CCTV ‘ਚ ਹੋਏ ਕੈਦ
ਜ਼ਿਕਰਯੋਗ ਹੈ ਕਿ 22 ਅਪ੍ਰੈਲ ਨੂੰ ਪਹਿਲਗਾਮ ਦੀ ਬੈਸਰਨ ਘਾਟੀ ‘ਚ ਹੋਏ ਅੱਤਵਾਦੀ ਹਮਲੇ ‘ਚ ਕਰੀਬ 26 ਸੈਲਾਨੀ ਮਾਰੇ ਗਏ ਸਨ। ਹਮਲੇ ਤੋਂ ਬਾਅਦ ਪੂਰੇ ਦੇਸ਼ ‘ਚ ਗੁੱਸਾ ਹੈ ਅਤੇ ਸਰਕਾਰ ਹਰ ਮੋਰਚੇ ‘ਤੇ ਜਵਾਬੀ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਦੇ ਨਾਲ ਹੀ ਖਬਰ ਆ ਰਹੀ ਹੈ ਕਿ ਬੁੱਧਵਾਰ ਨੂੰ ਸਵੇਰੇ 11 ਵਜੇ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ‘ਚ ਕੈਬਨਿਟ ਦੀ ਬੈਠਕ ਹੋਵੇਗੀ, ਜਿਸ ‘ਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























