PM Modi Greetings: ਪਵਿੱਤਰ ਨਗਰੀ ਵਸਾਉਣ ਵਾਲੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਜ਼ੋਰਾਂ ਸ਼ੋਰਾਂ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਲੋਕਾਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਪੀਐੱਮ ਮੋਦੀ ਨੇ ਇੱਕ ਟਵੀਟ ਰਾਹੀਂ ਲੋਕਾਂ ਨੂੰ ਵਧਾਈ ਦਿੱਤੀ ਹੈ।
ਦਰਅਸਲ, ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ, “ਸ੍ਰੀ ਗੁਰੂ ਰਾਮਦਾਸ ਜੀ ਨੇ ਹਰ ਕਿਸਮ ਦੀ ਅਸਮਾਨਤਾ ਅਤੇ ਭੇਦਭਾਵ ਨੂੰ ਖਤਮ ਕਰਦੇ ਹੋਏ, ਦੂਸਰਿਆਂ ਦੀ ਸੇਵਾ ਕਰਨ ‘ਤੇ ਬਹੁਤ ਜ਼ੋਰ ਦਿੱਤਾ। ਇੱਕ ਦਿਆਲੂ ਅਤੇ ਸਦਭਾਵਨਾ ਭਰੇ ਸਮਾਜ ਲਈ ਉਨ੍ਹਾਂ ਦੀ ਭਾਲ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੀ ਹੈ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ।
ਦੱਸ ਦੇਈਏ ਕਿ ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਫੁੱਲਾਂ ਦੇ ਰੂਪ ਵਿੱਚ ਸ਼ਰਧਾ ਦੀ ਬੇਮਿਸਾਲ ਉਦਾਹਰਣ ਦੇਖਣ ਨੂੰ ਮਿਲੀ ਹੈ। ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਿਰ ਸਾਹਿਬ ਤੇ ਅਕਾਲ ਤਖਤ ਸਾਹਿਬ ਦਾ ਬੇਹੱਦ ਖੂਬਸੂਰਤ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਥਾਈਲੈਂਡ, ਪੋਲੈਂਡ, ਕੋਲਕਾਤਾ ਤੇ ਦਿੱਲੀ ਤੋਂ ਪਹੁੰਚੇ ਫੁੱਲਾਂ ਨਾਲ ਸ੍ਰੀ ਦਰਬਾਰ ਸਾਹਿਬ ਦੀ ਸਜਾਵਟ ਕੀਤੀ ਗਈ ਹੈ।