ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਮਾਮਲੇ ‘ਤੇ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਦੇ ਮੰਤਰੀ ਯੂਕਰੇਨ ਦੇ ਗੁਆਂਢੀ ਰਾਜਾਂ ਰੋਮਾਨੀਆ, ਹੰਗਰੀ, ਪੋਲੈਂਡ ਜਾਣਗੇ, ਜਿੱਥੋਂ ਭਾਰਤੀ ਵਿਦਿਆਰਥੀਆਂ ਨੂੰ ਕੱਢਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਕੇਂਦਰੀ ਮੰਤਰੀ ਹਰਦੀਪ ਪੁਰੀ, ਜਯੋਤਿਰਾਦਿੱਤਿਆ ਸਿੰਧੀਆ, ਕਿਰਨ ਰਿਜਿਜੂ ਤੇ ਸਾਬਕਾ ਫੌਜ ਮੁਖੀ ਵੀਕੇ ਸਿੰਘ ਉੱਥੇ ਫਸੇ ਵਿਦਿਆਰਥੀਆਂ ਦੇ ਬਚਾਅ ਕਾਰਜ ਵਿੱਚ ਮਦਦ ਲਈ ਯੂਕਰੇਨ ਦੇ ਗੁਆਂਢੀ ਮੁਲਕਾਂ ਦਾ ਦੌਰਾ ਕਰਨਗੇ। ਇਹ ਮੰਤਰੀ ਭਾਰਤ ਦੇ ਵਿਸ਼ੇਸ਼ ਦੂਤ ਵਜੋਂ ਜਾ ਰਹੇ ਹਨ। ਇਨ੍ਹਾਂ ਮੰਤਰੀਆਂ ਨੂੰ ਉੱਥੇ ਭੇਜਣ ਦਾ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਇੱਥੇ ਭਾਰਤੀ ਨਾਗਰਿਕਾਂ ਨੂੰ ਆ ਰਹੀਆਂ ਪਰੇਸ਼ਾਨੀਆਂ ਨੂੰ ਉਸੇ ਸਮੇਂ ਦੂਰ ਕੀਤਾ ਜਾ ਸਕੇ।
ਐਤਵਾਰ ਸ਼ਾਮ ਨੂੰ ਉੱਤਰ ਪ੍ਰਦੇਸ਼ ਦੇ ਦੌਰੇ ਤੋਂ ਪਰਤਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ, ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ, ਕੈਬਨਿਟ ਸਕੱਤਰ ਰਾਜੀਵ ਗਾਬਾ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਦੋ ਘੰਟੇ ਤੱਕ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪੀਐਮ ਮੋਦੀ ਨੇ ਇੱਕ ਵਾਰ ਫਿਰ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ ਹੈ ਅਤੇ ਕਿਹਾ ਹੈ ਕਿ ਫਸੇ ਹੋਏ ਲੋਕਾਂ ਨੂੰ ਕੱਢਣਾ ਦੇਸ਼ ਦੀ ਤਰਜੀਹ ਹੈ।
ਇਹ ਵੀ ਪੜ੍ਹੋ: Breaking : ਰੂਸ ਨਾਲ ਗੱਲਬਾਤ ਲਈ ਮੰਨਿਆ ਯੂਕਰੇਨ, ਬੇਲਾਰੂਸ ਬਾਰਡਰ ‘ਤੇ ਹੋਵੇਗੀ ਮੀਟਿੰਗ
ਦੱਸ ਦੇਈਏ ਕਿ ਏਅਰ ਇੰਡੀਆ ਦੀ ਪੰਜਵੀਂ ਉਡਾਣ 249 ਭਾਰਤੀ ਨਾਗਰਿਕਾਂ ਨੂੰ ਲੈ ਕੇ ਸੋਮਵਾਰ ਸਵੇਰੇ 6:30 ਵਜੇ ਯੂਕਰੇਨ ਤੋਂ ਦਿੱਲੀ ਪਹੁੰਚੀ। ਇਸ ਤੋਂ ਬਾਅਦ ਕਰੀਬ ਸਾਢੇ 11 ਵਜੇ ਛੇਵੀਂ ਫਲਾਈਟ ਨੇ ਵੀ ਭਾਰਤ ਲਈ ਉਡਾਣ ਭਰੀ ਹੈ। ਇਹ ਛੇਵੀਂ ਉਡਾਣ 240 ਭਾਰਤੀ ਨਾਗਰਿਕਾਂ ਨੂੰ ਲੈ ਕੇ ਬੁਡਾਪੇਸਟ ਤੋਂ ਦਿੱਲੀ ਆ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: