ਰੂਸ ਅਤੇ ਯੂਕਰੇਨ ਵਿਚਾਲੇ ਜੰਗ ਲਗਾਤਾਰ 12ਵੇਂ ਦਿਨ ਵੀ ਜਾਰੀ ਹੈ। ਦੋਵੇਂ ਦੇਸ਼ ਇੱਕ ਦੂਜੇ ਅੱਗੇ ਝੁਕਣ ਲਈ ਤਿਆਰ ਨਹੀਂ ਹਨ। ਅਜਿਹੇ ‘ਚ ਕਈ ਦੇਸ਼ ਸੁਲ੍ਹਾ-ਸਫਾਈ ਲਈ ਅੱਗੇ ਆ ਰਹੇ ਹਨ। ਇਸੇ ਲੜੀ ਤਹਿਤ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨਾਲ ਫ਼ੋਨ ‘ਤੇ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਸੋਮਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਗੱਲ ਕੀਤੀ। ਦੱਸਿਆ ਗਿਆ ਹੈ ਕਿ ਦੋਵਾਂ ਵਿਚਾਲੇ ਫੋਨ ‘ਤੇ ਕਰੀਬ 35 ਮਿੰਟ ਤੱਕ ਗੱਲਬਾਤ ਹੋਈ। ਇਸ ਦੌਰਾਨ ਪੀਐਮ ਮੋਦੀ ਨੇ ਯੂਕਰੇਨ ਤੋਂ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਲਈ ਜ਼ੇਲੇਂਸਕੀ ਦਾ ਧੰਨਵਾਦ ਕੀਤਾ। ਪੀਐਮ ਨੇ ਜ਼ੇਲੇਂਸਕੀ ਨਾਲ ਰੂਸ ਨਾਲ ਚੱਲ ਰਹੀ ਜੰਗ ਬਾਰੇ ਵੀ ਚਰਚਾ ਕੀਤੀ। ਦੱਸਿਆ ਜਾਂਦਾ ਹੈ ਕਿ ਉਸ ਨੇ ਯੂਕਰੇਨ ਦੇ ਸੁਮੀ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਲਈ ਆਪਰੇਸ਼ਨ ਦੀ ਗੱਲ ਕੀਤੀ ਸੀ। ਜ਼ਿਕਰਯੋਗ ਹੈ ਕਿ ਇਸ ਸਮੇਂ 500 ਤੋਂ ਵੱਧ ਭਾਰਤੀ ਸੂਮੀ ‘ਚ ਫਸੇ ਹੋਏ ਹਨ।
ਵੀਡੀਓ ਲਈ ਕਲਿੱਕ ਕਰੋ -: