ਪ੍ਰਧਾਨ ਮੰਤਰੀ ਮੋਦੀ ਨੇ 18 ਰਾਜਾਂ ਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 91 FM ਟ੍ਰਾਂਸਮੀਟਰਾਂ ਦਾ ਵਰਚੁਅਲ ਢੰਗ ਨਾਲ ਉਦਘਾਟਨ ਕੀਤਾ। ਦੇਸ਼ ਭਰ ਦੇ ਸਰਹੱਦੀ ਇਲਾਕਿਆਂ ਵਿੱਚ FM ਰੇਡੀਓ ਕੁਨੈਕਟਿਵਿਟੀ ਨੂੰ ਵਧਾਵਾ ਦੇਣ ਦੇ ਲਈ ਸ਼ੁੱਕਰਵਾਰ ਨੂੰ 84 ਜ਼ਿਲ੍ਹਿਆਂ ਵਿੱਚ ਫੈਲੇ 91 FM ਟ੍ਰਾਂਸਮੀਟਰਾਂ ਦਾ ਉਦਘਾਟਨ ਪੀਐੱਮ ਮੋਦੀ ਨੇ ਕੀਤਾ। ਟਵਿੱਟਰ ‘ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਕੋਸ਼ਿਸ਼ ਰੇਡੀਓ ਨੂੰ ਗਤੀ ਦੇਵੇਗੀ ਤੇ ਇਸ ਨਾਲ ਜੁੜੇ ਲੋਕਾਂ ਨੂੰ ਵੀ ਉਤਸ਼ਾਹਿਤ ਕਰੇਗੀ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਆਲ ਇੰਡੀਆ ਰੇਡੀਓ ਦੀ FM ਸੇਵਾ ਦਾ ਇਹ ਵਿਸਤਾਰ ਆਲ ਇੰਡੀਆ FM ਬਣਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ। ਆਲ ਇੰਡੀਆ ਰੇਡੀਓ ਦੇ 91 FM ਟ੍ਰਾਂਸਮਿਸ਼ਨ ਦੀ ਇਹ ਸ਼ੁਰੂਆਤ ਦੇਸ਼ ਦੇ 85 ਜ਼ਿਲ੍ਹਿਆਂ ਦੇ 2 ਕਰੋੜ ਲੋਕਾਂ ਦੇ ਲਈ ਤੋਹਫ਼ੇ ਦੀ ਤਰ੍ਹਾਂ ਹੈ। ਪੀਐੱਮ ਨੇ ਕਿਹਾ ਕਿ ਕੁਝ ਦਿਨਾਂ ਬਾਅਦ ਹੀ ਮੈਂ ਰੇਡੀਓ ‘ਤੇ ‘ਮਨ ਕੀ ਬਾਤ’ ਦਾ 100ਵਾਂ ਐਪੀਸੋਡ ਕਰਨ ਜਾ ਰਿਹਾ ਹਾਂ। ‘ਮਨ ਕੀ ਬਾਤ’ ਦਾ ਇਹ ਤਜ਼ੁਰਬਾ, ਦੇਸ਼ਵਾਸੀਆਂ ਨਾਲ ਇਸ ਤਰ੍ਹਾਂ ਦਾ ਭਾਵਨਾਤਮਕ ਲਗਾਅ ਸਿਰਫ਼ ਰੇਡੀਓ ਨਾਲ ਹੀ ਸੰਭਵ ਸੀ । ਮੈਂ ਇਸਦੇ ਰਾਹੀਂ ਦੇਸ਼ ਵਾਸੀਆਂ ਨਾਲ ਜੁੜਿਆ ਰਿਹਾ।
ਇਹ ਵੀ ਪੜ੍ਹੋ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨਿਆ ਜਾਵੇਗਾ ਅੱਠਵੀਂ ਕਲਾਸ ਦਾ ਨਤੀਜਾ
ਪੀਐੱਮ ਮੋਦੀ ਨੇ ਅੱਗੇ ਕਿਹਾ ਕਿ ਸਾਡੀ ਸਰਕਾਰ ਲਗਾਤਾਰ ਤਕਨੀਕ ਦੇ ਲੋਕਤੰਤਰੀਕਰਨ ਦੇ ਲਈ ਕੰਮ ਕਰ ਰਹੀ ਹੈ। ਭਾਰਤ ਆਪਣੀ ਸਮਰੱਥਾ ਦੀ ਪੂਰੀ ਵਰਤੋਂ ਕਰ ਸਕੇ ਇਸ ਦੇ ਲਈ ਜ਼ਰੂਰੀ ਹੈ ਕਿ ਕਿਸੇ ਵੀ ਭਾਰਤੀ ਕੋਲ ਮੌਕਿਆਂ ਦੀ ਕਮੀ ਨਾ ਹੋਵੇ। ਪੀਐੱਮ ਮੋਦੀ ਨੇ ਕਿਹਾ ਕਿ FM ਟ੍ਰਾਂਸਮਿਸ਼ਨ ਤੋਂ ਬਣ ਰਹੀ ਇਸ ਕੁਨੈਕਟਿਵਿਟੀ ਦਾ ਇੱਕ ਹੋਰ ਪਹਿਲੂ ਹੈ। ਦੇਸ਼ ਦੀਆਂ ਸਾਰਿਆਂ ਭਾਸ਼ਾਵਾਂ ਤੇ ਖਾਸ ਕਰ 27 ਬੋਲੀਆਂ ਵਾਲੇ ਇਲਾਕਿਆਂ ਵਿੱਚ ਇਨ੍ਹਾਂ FM ਟ੍ਰਾਂਸਮਿਸ਼ਨਸ ਰਾਹੀਂ ਪ੍ਰਸਾਰਣ ਹੋਵੇਗਾ।
ਦੱਸ ਦੇਈਏ ਕਿ ਇਸ ਦੌਰਾਨ ਇਸ ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਵੀ ਸ਼ਾਮਿਲ ਹੋਏ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਇਤਿਹਾਸਿਕ ਕਦਮ ਹੈ ਕਿ ਅੱਜ 91 FM ਟ੍ਰਾਂਸਮੀਟਰਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਇਹ ਸਥਾਨਿਕ ਲੋਕਾਂ ਤੱਕ ਮਨੋਰੰਜਨ, ਖੇਡਾਂ ਤੇ ਖੇਤੀ ਨਾਲ ਸਬੰਧਿਤ ਜਾਣਕਾਰੀ ਪ੍ਰਸਾਰਿਤ ਕਰਨ ਵਿੱਚ ਬਹੁਤ ਮਦਦਗਾਰ ਹੋਵੇਗਾ। ਮਨ ਕੀ ਬਾਤ ਨੇ ਰੇਡੀਓ ਦੀ ਲੋਕਪ੍ਰਿਯਤਾ ਵਧਾਈ ਹੈ।
ਵੀਡੀਓ ਲਈ ਕਲਿੱਕ ਕਰੋ -: