PM Modi invites motivational stories: ਇਸ ਮਹੀਨੇ ਦੇ ਅੰਤ ਵਿੱਚ ਹੋਣ ਵਾਲੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਪ੍ਰੇਰਣਾਦਾਇਕ ਕਹਾਣੀਆਂ ਸਾਂਝੀਆਂ ਕਰਨ । ਇਹ ਕਹਾਣੀਆਂ ਕਲਾ, ਸੱਭਿਆਚਾਰ ਅਤੇ ਸੈਰ-ਸਪਾਟਾ ਦੇ ਖੇਤਰਾਂ ਨਾਲ ਸਬੰਧਿਤ ਹੋਣ। ਇਸ ਬਾਰੇ ਪੀਐੱਮ ਮੋਦੀ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਹੈ।
ਦਰਅਸਲ, ਮਨ ਕੀ ਬਾਤ ਲਈ ਲੋਕਾਂ ਤੋਂ ਵਿਚਾਰਾਂ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦਿਆਂ ਲਿਖਿਆ, ‘ਜਨਵਰੀ ਦੇ ਮਨ ਕੀ ਬਾਤ ਵਿੱਚ ਪ੍ਰੇਰਿਤ ਕਰਨ ਵਵਾਲਿਆਂ ਉਦਹਾਰਣਾਂ ਰਾਹੀਂ ਕਲਾ, ਸੰਸਕ੍ਰਿਤੀ, ਸੈਰ ਸਪਾਟਾ ਤੇ ਖੇਤੀ ਖੇਤਰ ਨਾਲ ਜੁੜੇ ਵੱਖ-ਵੱਖ ਖੇਤਰਾਂ ਦੇ ਵਿਸ਼ਿਆਂ ‘ਤੇ ਚਰਚਾ ਕੀਤੀ ਗਈ। ਅਜਿਹੇ ਹੀ ਵਿਸ਼ੇ ‘ਤੇ ਮੈਂ ਫਰਵਰੀ ਵਿੱਚ ਵੀ ਚਰਚਾ ਕਰਨਾ ਚਾਹੁੰਦਾ ਹਾਂ ਜੋ 28 ਫਰਵਰੀ ਨੂੰ ਹੋਣ ਵਾਲੀ ਹੈ।’
ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ਵ ਰੇਡੀਓ ਦਿਵਸ ਦੇ ਮੌਕੇ ‘ਤੇ ਸਾਰੇ ਰੇਡੀਓ ਸਰੋਤਿਆਂ ਨੂੰ ਵਧਾਈ ਦਿੱਤੀ ਸੀ ਅਤੇ ਇਸ ਨੂੰ ਸਮਾਜਿਕ ਸੰਪਰਕ ਦਾ ਇੱਕ ਮਹਾਨ ਮਾਧਿਅਮ ਦੱਸਿਆ ਸੀ। ਉਨ੍ਹਾਂ ਨੇ ਮਨ ਕੀ ਬਾਤ ਦਾ ਜ਼ਿਕਰ ਕਰਦਿਆਂ ਧੰਨਵਾਦ ਕੀਤਾ ਅਤੇ ਕਿਹਾ ਸੀ ਕਿ ਉਹ ਇਸ ਮਾਧਿਅਮ ਦੇ ਸਕਾਰਾਤਮਕ ਪ੍ਰਭਾਵ ਨੂੰ ਨਿੱਜੀ ਤੌਰ ‘ਤੇ ਮਹਿਸੂਸ ਕਰਦੇ ਹਨ।
ਦੱਸ ਦੇਈਏ ਕਿ ਹਰ ਮਹੀਨੇ ਦੇ ਆਖ਼ਰੀ ਐਤਵਾਰ ਨੂੰ ਹੋਣ ਵਾਲੇ ਇਸ ਪ੍ਰੋਗਰਾਮ ਦਾ ਆਯੋਜਨ 28 ਫਰਵਰੀ ਨੂੰ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਇਸਦੇ ਲਈ ਇੱਕ ਟੋਲ ਫ੍ਰੀ ਨੰਬਰ ਵੀ ਸਾਂਝਾ ਕੀਤਾ ਹੈ ਜਿਸ ‘ਤੇ ਲੋਕ ਆਪਣਾ ਮੈਸੇਜ ਹਿੰਦੀ ਜਾਂ ਅੰਗਰੇਜ਼ੀ ਭਾਸ਼ਾ ਵਿੱਚ ਰਿਕਾਰਡ ਕਰ ਕੇ ਭੇਜ ਸਕਦੇ ਹਨ । ਇਸ ਸਬੰਧੀ ਭਾਰਤ ਸਰਕਾਰ ਵੱਲੋਂ ਇੱਕ ਬਿਆਨ ਵੀ ਜਾਰੀ ਕੀਤਾ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੁਹਾਡੇ ਲਈ ਮਹੱਤਵਪੂਰਨ ਮੁੱਦਿਆਂ ‘ਤੇ ਆਪਣੇ ਵਿਚਾਰ ਪੇਸ਼ ਕਰਨ ਲਈ ਆਈਡਿਆ ਮੰਗ ਰਹੇ ਹਨ। ਪ੍ਰਧਾਨ ਮੰਤਰੀ ਨੇ ਤੁਹਾਨੂੰ ਉਨ੍ਹਾਂ ਵਿਸ਼ਿਆਂ ‘ਤੇ ਵਿਚਾਰ ਸਾਂਝੇ ਕਰਨ ਲਈ ਕਿਹਾ ਹੈ, ਜਿਸ ‘ਤੇ ਉਹ ਮਨ ਕੀ ਬਾਤ ਦੇ 74ਵੇਂ ਭਾਗ ਵਿੱਚ ਵਿਚਾਰ-ਵਟਾਂਦਰੇ ਕਰਨਗੇ।
ਇਹ ਵੀ ਦੇਖੋ: ਭਾਰਤੀ ਬਾਸਕਟਬਾਲ ਟੀਮ ਦੇ ਕਪਤਾਨ ਯਾਦਵਿੰਦਰ ਵੀ ਸਭ ਕੁੱਝ ਛੱਡ ਕੇ ਆ ਡੱਟੇ ਸਿੰਘੂ ਕਿਸਾਨ ਮੋਰਚੇ ‘ਚ…