ਭਾਰਤ ਰਤਨ ਗਾਇਕਾ ਲਤਾ ਮੰਗੇਸ਼ਕਰ ਦਾ ਐਤਵਾਰ ਨੂੰ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ । ਲਤਾ ਮੰਗੇਸ਼ਕਰ ਨੂੰ 8 ਜਨਵਰੀ ਨੂੰ ਕੋਰੋਨਾ ਅਤੇ ਨਿਮੋਨੀਆ ਦੇ ਚੱਲਦਿਆਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ । ‘ਭਾਰਤ ਰਤਨ’ ਲਤਾ ਮੰਗੇਸ਼ਕਰ ਦੇ ਦਿਹਾਂਤ ਨਾਲ ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਹੈ। ਲਤਾ ਮੰਗੇਸ਼ਕਰ ਦੇ ਦਿਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਦੇਸ਼ ਦੀਆਂ ਕਈ ਵੱਡੀਆਂ ਹਸਤੀਆਂ ਨੇ ਸੋਗ ਪ੍ਰਗਟ ਕੀਤਾ ਹੈ।
ਲਤਾ ਮੰਗੇਸ਼ਕਰ ਦੇ ਦਿਹਾਂਤ ‘ਤੇ ਸੋਗ ਪ੍ਰਗਟ ਕਰਦਿਆਂ ਪੀਐਮ ਮੋਦੀ ਨੇ ਕਿਹਾ, ‘ਮੈਂ ਆਪਣੇ ਦਰਦ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕਰ ਸਕਦਾ। ਲਤਾ ਦੀਦੀ ਸਾਨੂੰ ਛੱਡ ਕੇ ਚਲੀ ਗਈ ਹੈ। ਉਹ ਸਾਡੇ ਦੇਸ਼ ਵਿੱਚ ਇੱਕ ਖਾਲੀਪਨ ਛੱਡ ਗਏ ਹਨ,ਜਿਸਨੂੰ ਭਰਿਆ ਨਹੀਂ ਜਾ ਸਕਦਾ। ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਨੂੰ ਭਾਰਤੀ ਸੰਸਕ੍ਰਿਤੀ ਦੇ ਇੱਕ ਦਿਗੱਜ ਵਜੋਂ ਯਾਦ ਰੱਖਣਗੀਆਂ, ਜਿਨ੍ਹਾਂ ਦੀ ਸੁਰੀਲੀ ਆਵਾਜ਼ ਵਿੱਚ ਲੋਕਾਂ ਨੂੰ ਮੰਤਰਮੁਗਧ ਕਰਨ ਦੀ ਬੇਮਿਸਾਲ ਸਮਰੱਥਾ ਸੀ।”
ਪੀਐੱਮ ਮੋਦੀ ਤੋਂ ਇਲਾਵਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਲਤਾ ਮੰਗੇਸ਼ਕਰ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,” ਲਤਾ ਜੀ ਦਾ ਦਿਹਾਂਤ ਮੇਰੇ ਲਈ ਵੀ ਦੁਖਦਾਈ ਹੈ, ਜਿਵੇਂ ਕਿ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਹੈ। ਉਨ੍ਹਾਂ ਦੇ ਗੀਤਾਂ ਦੀ ਵਿਸ਼ਾਲ ਸ਼੍ਰੇਣੀ ਵਿੱਚ, ਭਾਰਤ ਦੇ ਸਾਰ ਤੇ ਸੁੰਦਰਤਾ ਨੂੰ ਪੇਸ਼ ਕਰਦੇ ਹੋਏ, ਪੀੜ੍ਹੀਆਂ ਨੇ ਆਪਣੀਆਂ ਅੰਦਰੂਨੀ ਭਾਵਨਾਵਾਂ ਦਾ ਪ੍ਰਗਟਾਵਾ ਪਾਇਆ । ਉਨ੍ਹਾਂ ਦੀਆਂ ਪ੍ਰਾਪਤੀਆਂ ਬੇਮਿਸਾਲ ਹੋਣਗੀਆਂ।
ਇਹ ਵੀ ਪੜ੍ਹੋ: ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨੇ ਦੁਨੀਆ ਨੂੰ ਕਿਹਾ ਅਲਵਿਦਾ, 92 ਸਾਲ ਦੀ ਉਮਰ ‘ਚ ਲਏ ਆਖਰੀ ਸਾਹ
ਦੱਸ ਦੇਈਏ ਕਿ 92 ਸਾਲਾਂ ਲਤਾ ਜੀ ਨੇ 36 ਭਾਸ਼ਾਵਾਂ ਵਿੱਚ 50 ਹਜ਼ਾਰ ਗੀਤ ਗਾਏ, ਜੋ ਕਿਸੇ ਵੀ ਗਾਇਕ ਲਈ ਇੱਕ ਰਿਕਾਰਡ ਹਨ । ਉਨ੍ਹਾਂ ਨੇ 1000 ਤੋਂ ਵੱਧ ਫਿਲਮਾਂ ਵਿੱਚ ਆਪਣੀ ਆਵਾਜ਼ ਦਿੱਤੀ। 1960 ਤੋਂ 2000 ਤੱਕ ਇੱਕ ਅਜਿਹਾ ਦੌਰ ਸੀ ਜਦੋਂ ਲਤਾ ਮੰਗੇਸ਼ਕਰ ਦੀ ਆਵਾਜ਼ ਤੋਂ ਬਿਨ੍ਹਾਂ ਫ਼ਿਲਮਾਂ ਅਧੂਰੀਆਂ ਮੰਨੀਆਂ ਜਾਂਦੀਆਂ ਸਨ। ਉਨ੍ਹਾਂ ਦੀ ਆਵਾਜ਼ ਗੀਤਾਂ ਦੇ ਹਿੱਟ ਹੋਣ ਦੀ ਗਾਰੰਟੀ ਹੋਇਆ ਕਰਦੀ ਸੀ । 2000 ਤੋਂ ਬਾਅਦ ਉਨ੍ਹਾਂ ਨੇ ਫਿਲਮਾਂ ਵਿੱਚ ਗਾਉਣਾ ਘਟਾ ਦਿੱਤਾ ਅਤੇ ਕੁਝ ਚੋਣਵੀਆਂ ਫਿਲਮਾਂ ਵਿੱਚ ਹੀ ਗਾਇਆ। ਉਨ੍ਹਾਂ ਦਾ ਆਖਰੀ ਗੀਤ 2015 ਦੀ ਫਿਲਮ ਡੁਨੋ ਵਾਯ ਵਿੱਚ ਸੀ।
ਵੀਡੀਓ ਲਈ ਕਲਿੱਕ ਕਰੋ -: