PM MODI LIVE : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 30 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਕਿਸਾਨਾਂ ਦੇ ਅੰਦੋਲਨ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਦੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ।
ਇਸ ਮੌਕੇ ਕਿਸਾਨ ਸਨਮਾਨ ਨਿਧੀ ਦੀ ਨਵੀਂ ਕਿਸ਼ਤ ਵੀ ਜਾਰੀ ਕੀਤੀ ਜਾ ਰਹੀ ਹੈ, ਜਿਸ ਤਹਿਤ 18 ਕਰੋੜ ਕਰੋੜ ਰੁਪਏ ਨੌਂ ਕਰੋੜ ਕਿਸਾਨਾਂ ਦੇ ਖਾਤੇ ਵਿੱਚ ਭੇਜੇ ਜਾ ਰਹੇ ਹਨ। ਅਟਲ ਜਯੰਤੀ ਦੇ ਮੌਕੇ ‘ਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਜਪਾ ਦੀਆਂ 2500 ਕਿਸਾਨ ਚੋਪਲਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਵੀਡਿਓ ਕਾਨਫਰੰਸਿੰਗ ਰਾਹੀਂ ਅਰੁਣਾਚਲ ਪ੍ਰਦੇਸ਼ ਦੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ। ਇਨ੍ਹਾਂ ਤੋਂ ਇਲਾਵਾ ਪ੍ਰਧਾਨ ਮੰਤਰੀ ਕਈ ਹੋਰ ਰਾਜਾਂ ਦੇ ਕਿਸਾਨਾਂ ਨਾਲ ਵੀ ਗੱਲਬਾਤ ਕਰਨਗੇ। ਦੂਜੇ ਪਾਸੇ ਕਿਸਾਨਾਂ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਆਪਣਾ ਪ੍ਰਦਰਸ਼ਨ ਤੇਜ ਕਰ ਦਿੱਤਾ ਹੈ। ਪ੍ਰਦਰਸ਼ਨ ਦੇ ਤਹਿਤ ਅੱਜ ਟੋਲ ਪਲਾਜ਼ੇ ਫ੍ਰੀ ਕਰਵਾਏ ਜਾ ਰਹੇ ਹਨ। ਹਰਿਆਣੇ ਦੇ ਕਈ ਟੋਲ ਪਲਾਜਿਆਂ ‘ਤੇ ਕਿਸਾਨਾਂ ਨੇ ਡੇਰਾ ਲਗਾਇਆ ਹੋਇਆ ਹੈ ਅਤੇ ਟੋਲ ਫ੍ਰੀ ਕਰ ਦਿੱਤਾ ਗਿਆ ਹੈ। ਮਹੱਤਵਪੂਰਣ ਗੱਲ ਇਹ ਹੈ ਕਿ 25, 26 ਅਤੇ 27 ਦਸੰਬਰ ਨੂੰ ਕਿਸਾਨਾਂ ਦੇ ਵਲੋਂ ਟੋਲ ਫ੍ਰੀ ਕਰਨ ਦਾ ਐਲਾਨ ਕੀਤਾ ਗਿਆ ਸੀ।
ਇਹ ਵੀ ਦੇਖੋ : ਪੰਜਾਬੀ ਲੇਖਕ ਦੇ ਬੇਬਾਕ ਲਫ਼ਜ਼ਾਂ ਅਤੇ ਜਜ਼ਬਾਤੀ ਸਤਰਾਂ ਨੇ ਦੇਖੋ ਕਿੰਜ ਮੋਦੀ ਨੂੰ ਪਾਈਆਂ ਲਾਹਣਤਾਂ