PM Modi offers tribute: ਨਵੀਂ ਦਿੱਲੀ: ਪੂਰੇ ਦੇਸ਼ ਵਿੱਚ 5 ਸਤੰਬਰ ਦੇ ਦਿਨ ਨੂੰ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ। ਅਧਿਆਪਕ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ । ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਾਡੇ ਰਾਸ਼ਟਰ ਦੇ ਗੌਰਵਸ਼ਾਲੀ ਇਤਿਹਾਸ ਨਾਲ ਸਾਡੀ ਸਾਂਝ ਨੂੰ ਹੋਰ ਡੂੰਘਾ ਕਰਨ ਲਈ ਸਾਡੇ ਗਿਆਨਵਾਨ ਅਧਿਆਪਕਾਂ ਨਾਲੋਂ ਵਧੀਆ ਕੌਣ ਹੈ ।
ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਮਾਨ ਕੀ ਬਾਤ ਪ੍ਰੋਗਰਾਮ ਦੌਰਾਨ ਮੈਂ ਵਿਦਿਆਰਥੀਆਂ ਨੂੰ ਮਹਾਨ ਸੁਤੰਤਰਤਾ ਸੰਘਰਸ਼ ਦੇ ਪਹਿਲੂਆਂ ਬਾਰੇ ਵਿਦਿਆਰਥੀਆਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਲੈ ਕੇ ਆਪਣੀ ਗੱਲ ਸਾਂਝੀ ਕੀਤੀ ਸੀ। ਸਾਡੇ ਅਧਿਆਪਕ ਸਾਡੇ ਹੀਰੋ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਧਿਆਪਕ ਦਿਵਸ ਦੇ ਮੌਕੇ ਅਧਿਆਪਕਾਂ ਦੇ ਯੋਗਦਾਨ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ ਦੇਸ਼ ਦੀ ਉਸਾਰੀ ਦੀ ਨੀਂਹ ਤਿਆਰ ਕਰਨ ਵਾਲੇ ਦੱਸਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਧਿਆਪਕ ਦਿਵਸ ਦੇ ਮੌਕੇ ‘ਤੇ ਅਸੀਂ ਆਪਣੇ ਅਧਿਆਪਕਾਂ ਦਾ ਉਨ੍ਹਾਂ ਦੇ ਸ਼ਾਨਦਾਰ ਕੰਮ ਲਈ ਧੰਨਵਾਦ ਕਰਦੇ ਹਾਂ।
ਇਸ ਸਬੰਧੀ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, ‘ਅਸੀਂ ਆਪਣੇ ਮਿਹਨਤੀ ਅਧਿਆਪਕਾਂ ਦੇ ਧੰਨਵਾਦੀ ਹਾਂ। ਇਸ ਦਿਨ ਅਸੀਂ ਅਧਿਆਪਕਾਂ ਦੇ ਸਰਬੋਤਮ ਯਤਨਾਂ ਲਈ ਧੰਨਵਾਦ ਕਰਦੇ ਹਾਂ। ਅਸੀਂ ਡਾ. ਐਸ.ਰਾਧਾਕ੍ਰਿਸ਼ਨਨ ਦੀ ਜਯੰਤੀ ‘ਤੇ ਉਨ੍ਹਾਂ ਨੂੰ ਵੀ ਸ਼ਰਧਾਂਜਲੀ ਦਿੰਦੇ ਹਾਂ।’
ਉੱਥੇ ਹੀ ਦੂਜੇ ਪਾਸੇ ਕਾਂਗਰਸ ਦੇ ਸਾਬਕਾ ਰਾਹੁਲ ਗਾਂਧੀ ਨੇ ਵੀ ਇਸ ਮੌਕੇ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਰਾਹੁਲ ਗਾਂਧੀ ਨੇ ਕਿਹਾ ਕਿ ਪੂਰਾ ਬ੍ਰਹਿਮੰਡ ਉਨ੍ਹਾਂ ਲੋਕਾਂ ਲਈ ਇੱਕ ਅਧਿਆਪਕ ਹੈ ਜੋ ਸਿੱਖਣ ਲਈ ਤਿਆਰ ਹਨ। ਅਧਿਆਪਕ ਦਿਵਸ ਮੁਬਾਰਕ।