ਸੰਸਦ ਦਾ ਮਾਨਸੂਨ ਸੈਸ਼ਨ ਅੱਜ ਸਵੇਰੇ 11 ਵਜੇ ਸ਼ੁਰੂ ਹੋ ਗਿਆ ਹੈ । ਇਸ ਤੋਂ ਪਹਿਲਾਂ ਪੀਐੱਮ ਮੋਦੀ ਨੇ ਮਣੀਪੁਰ ਦੀ ਘਟਨਾ ਦਾ ਜ਼ਿਕਰ ਕੀਤਾ । ਉਨ੍ਹਾਂ ਕਿਹਾ ਕਿ ਅੱਜ ਮੇਰਾ ਦਿਲ ਦਰਦ ਤੇ ਗੁੱਸੇ ਨਾਲ ਭਰਿਆ ਹੋਇਆ ਹੈ। ਮਣੀਪੁਰ ਦੀ ਘਟਨਾ ਕਿਸੇ ਵੀ ਸੱਭਿਅਕ ਸਮਾਜ ਲਈ ਸ਼ਰਮਸਾਰ ਕਰਨ ਵਾਲੀ ਘਟਨਾ ਹੈ। ਪਾਪੀ ਕਿੰਨੇ ਹਨ ਅਤੇ ਕੌਣ ਹਨ, ਇਹ ਆਪਣੀ ਥਾਂ ਹੈ।
ਉਨ੍ਹਾਂ ਕਿਹਾ ਕਿ ਇਹ ਅਪਮਾਨ ਪੂਰੇ ਦੇਸ਼ ਦਾ ਹੋ ਰਿਹਾ ਹੈ। 140 ਕਰੋੜ ਭਾਰਤੀਆਂ ਨੂੰ ਸ਼ਰਮਸਾਰ ਕੀਤਾ ਗਿਆ ਹੈ । ਮੈਂ ਸਾਰੇ ਮੁੱਖ ਮੰਤਰੀਆਂ ਨੂੰ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਦੀ ਅਪੀਲ ਕਰਦਾ ਹਾਂ । ਮਾਵਾਂ-ਭੈਣਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣ । ਉਨ੍ਹਾਂ ਕਿਹਾ ਕਿ ਇਸ ਦੇਸ਼ ਵਿੱਚ ਭਾਰਤ ਦੇ ਕਿਸੇ ਵੀ ਕੋਨੇ ਵਿੱਚ ਜਾਂ ਕਿਸੇ ਵੀ ਰਾਜ ਸਰਕਾਰ ਵਿੱਚ ਸਿਆਸੀ ਬਹਿਸ ਤੋਂ ਉੱਪਰ ਉੱਠ ਕੇ ਕਾਨੂੰਨ ਵਿਵਸਥਾ ਅਤੇ ਭੈਣਾਂ ਦੀ ਇੱਜ਼ਤ ਨੂੰ ਪਹਿਲ ਦਿੱਤੀ ਜਾਂਦੀ ਹੈ । ਇਸ ਘਟਨਾ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਮਣੀਪੁਰ ਦੀਆਂ ਧੀਆਂ ਨਾਲ ਜੋ ਹੋਇਆ ਉਹ ਕਦੇ ਮੁਆਫ਼ ਨਹੀਂ ਕੀਤਾ ਜਾ ਸਕਦਾ।
ਇਹ ਵੀ ਪੜ੍ਹੋ: ਧੁੱਸੀ ਬੰਨ੍ਹ ਦਾ ਦੌਰਾ ਕਰਨ ਪਹੁੰਚੇ ਕ੍ਰਿਕੇਟਰ ਹਰਭਜਨ ਸਿੰਘ, ਨੌਜਵਾਨਾਂ ਨਾਲ ਮਿਲ ਕੇ ਕੀਤੀ ਸੇਵਾ
ਦੱਸ ਦੇਈਏ ਕਿ ਮਣੀਪੁਰ ਵਿੱਚ ਭੀੜ ਵੱਲੋਂ ਦੋ ਮਹਿਲਾਵਾਂ ਨੂੰ ਬਿਨ੍ਹਾਂ ਕੱਪੜਿਆਂ ਤੋਂ ਸੜਕ ‘ਤੇ ਘੁਮਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਮਾਮਲਾ 4 ਮਈ ਦਾ ਹੈ। ਇਹ ਘਟਨਾ ਰਾਜਧਾਨੀ ਇੰਫਾਲ ਤੋਂ ਲਗਭਗ 35 ਕਿਲੋਮੀਟਰ ਦੂਰ ਕੰਗਪੋਕਪੀ ਜ਼ਿਲ੍ਹੇ ਵਿੱਚ ਵਾਪਰੀ । ਇਸ ਦੀ ਵੀਡੀਓ ਬੁੱਧਵਾਰ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ।
ਵੀਡੀਓ ਲਈ ਕਲਿੱਕ ਕਰੋ -: