ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਘਟਨਾ ਨੂੰ ਚਿੰਤਾਜਨਕ ਦੱਸਿਆ ਹੈ । ਉਨ੍ਹਾਂ ਕਿਹਾ ਹੈ ਕਿ ਇਸ ਮੁੱਦੇ ’ਤੇ ਬਹਿਸ ਜਾਂ ਵਿਰੋਧ ਦੀ ਥਾਂ ਇਸ ਦੀ ਡੂੰਘਾਈ ਵਿੱਚ ਜਾਣ ਦੀ ਲੋੜ ਹੈ । ਅਜਿਹਾ ਕਰਨ ਨਾਲ ਹੀ ਮਾਮਲੇ ਦਾ ਹੱਲ ਮਿਲ ਸਕੇਗਾ । ਸੰਸਦ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਨੂੰ ਲੈ ਕੇ ਵਿਰੋਧੀ ਧਿਰ ਲਗਾਤਾਰ ਕੇਂਦਰ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਰਹੀ ਹੈ । ਇਨ੍ਹੀਂ ਦਿਨੀਂ ਸਰਦ ਰੁੱਤ ਇਜਲਾਸ ਵੀ ਚੱਲ ਰਿਹਾ ਹੈ, ਪਰ ਸੁਰੱਖਿਆ ਵਿੱਚ ਕਮੀਆਂ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਸਦਨ ਨੂੰ ਕਈ ਵਾਰ ਮੁਲਤਵੀ ਕਰਨਾ ਪਿਆ।
ਪੀਐੱਮ ਮੋਦੀ ਨੇ ਕਿਹਾ ਕਿ ਸੰਸਦ ਵਿੱਚ ਵਾਪਰੀ ਘਟਨਾ ਦੀ ਗੰਭੀਰਤਾ ਨੂੰ ਘੱਟ ਨਹੀਂ ਸਮਝਿਆ ਜਾਣਾ ਚਾਹੀਦਾ । ਸਪੀਕਰ ਓਮ ਬਿਰਲਾ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਸਾਰੇ ਜ਼ਰੂਰੀ ਕਦਮ ਚੁੱਕ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਏਜੰਸੀਆਂ ਵੱਲੋਂ ਵੀ ਸਖਤੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਦਾ ਕਹਿਣਾ ਹੈ ਕਿ ਇਸ ਪਿੱਛੇ ਕਿਹੜੇ ਤੱਤ ਸ਼ਾਮਲ ਹਨ। ਇਸ ਬਾਰੇ ਵੀ ਡੂੰਘਾਈ ਵਿੱਚ ਜਾਣਾ ਜ਼ਰੂਰੀ ਹੈ। ਸਾਨੂੰ ਇਕੱਠੇ ਹੋ ਕੇ ਹੱਲ ਲੱਭਣਾ ਪਵੇਗਾ। ਸਾਰਿਆਂ ਨੂੰ ਅਜਿਹੇ ਵਿਸ਼ੇ ‘ਤੇ ਵਿਰੋਧ ਤੋਂ ਬਚਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਪੰਜਾਬ ’ਚ ਕੜਾਕੇ ਦੀ ਠੰਢ ਜਾਰੀ, ਮੌਸਮ ਵਿਭਾਗ ਵੱਲੋਂ ਅਗਲੇ 5 ਦਿਨਾਂ ਦਾ ਅਲਰਟ
ਦੱਸ ਦੇਈਏ ਕਿ 13 ਦਸੰਬਰ ਨੂੰ ਸੰਸਦ ‘ਤੇ ਹੋਏ ਅੱਤਵਾਦੀ ਹਮਲੇ ਦੀ ਬਰਸੀ ਮੌਕੇ ਦੋ ਲੋਕਾਂ ਨੇ ਸਦਨ ਵਿੱਚ ਦਾਖਲ ਹੋ ਕੇ ਧੂੰਏਂ ਵਾਲੇ ਬੰਬਾਂ ਨਾਲ ਹਮਲਾ ਕੀਤਾ । ਧੂੰਏਂ ਵਾਲੇ ਬੰਬ ਕਾਰਨ ਸਦਨ ਵਿੱਚ ਪੀਲਾ ਧੂੰਆਂ ਫੈਲ ਗਿਆ । ਇਸ ਦੇ ਚੱਲਦਿਆਂ ਸੰਸਦ ਮੈਂਬਰਾਂ ਦੀ ਜਾਨ ਨੂੰ ਵੀ ਖਤਰਾ ਪੈਦਾ ਹੋ ਗਿਆ ਸੀ । ਹਾਲਾਂਕਿ, ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਨਾ ਸਿਰਫ ਸਦਨ ਵਿੱਚ ਦਾਖਲ ਹੋਣ ਵਾਲੇ ਬਲਕਿ ਸਦਨ ਦੇ ਬਾਹਰ ਮੌਜੂਦ ਉਨ੍ਹਾਂ ਦੇ ਦੋ ਸਾਥੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ । ਪੁਲਿਸ ਫਿਲਹਾਲ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ : –