ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਟੈਚੂ ਆਫ ਯੂਨਿਟੀ ‘ਤੇ ਆਯੋਜਿਤ ਏਕਤਾ ਪਰੇਡ ਨੂੰ ਵੀਡੀਓ ਸੰਦੇਸ਼ ਰਾਹੀਂ ਸੰਬੋਧਿਤ ਕੀਤਾ। ਪੀਐੱਮ ਮੋਦੀ ਨੇ ਕਿਹਾ ਕਿ ਦੇਸ਼ ਅੱਜ ਵੱਲਭ ਭਾਈ ਪਟੇਲ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਸਰਦਾਰ ਪਟੇਲ ਸਿਰਫ਼ ਇਤਿਹਾਸ ਵਿੱਚ ਹੀ ਨਹੀਂ ਰਹਿੰਦੇ, ਸਗੋਂ ਉਹ ਸਾਰੇ ਭਾਰਤੀਆਂ ਦੇ ਦਿਲਾਂ ਵਿੱਚ ਵਸਦੇ ਹਨ।
ਪੀਐਮ ਮੋਦੀ ਨੇ ਕਿਹਾ,”ਰਾਸ਼ਟਰੀ ਏਕਤਾ ਦਿਵਸ ‘ਤੇ ਸਾਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਸ਼ੁੱਭਕਾਮਨਾਵਾਂ।” ਅੱਜ ਦੇਸ਼ ਅਜਿਹੇ ਰਾਸ਼ਟਰੀ ਨਾਇਕ ਸਰਦਾਰ ਵੱਲਭ ਭਾਈ ਪਟੇਲ ਨੂੰ ਸ਼ਰਧਾਂਜਲੀ ਦੇ ਰਿਹਾ ਹੈ, ਜਿਨ੍ਹਾਂ ਨੇ ਆਪਣੇ ਜੀਵਨ ਦਾ ਹਰ ਪਲ ਏਕ ਭਾਰਤ ਸ੍ਰੇਸ਼ਠ ਭਾਰਤ ਲਈ ਸਮਰਪਿਤ ਕਰ ਦਿੱਤਾ।
ਇਹ ਵੀ ਪੜ੍ਹੋ: T20 World Cup ਵਿਚਾਲੇ ਹੀ ਅਫਗਾਨਿਸਤਾਨ ਦੇ ਇਸ ਖਿਡਾਰੀ ਨੇ ਲਿਆ ਸੰਨਿਆਸ
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਦਾਰ ਪਟੇਲ ਹਮੇਸ਼ਾ ਚਾਹੁੰਦੇ ਸਨ ਕਿ ਭਾਰਤ ਮਜ਼ਬੂਤ, ਸਮਾਵੇਸ਼ੀ, ਸੰਵੇਦਨਸ਼ੀਲ ਅਤੇ ਸੁਚੇਤ, ਨਿਮਰ ਅਤੇ ਵਿਕਸਤ ਹੋਵੇ । ਉਨ੍ਹਾਂ ਨੇ ਹਮੇਸ਼ਾ ਦੇਸ਼ ਹਿੱਤ ਨੂੰ ਪਹਿਲ ਦਿੱਤੀ । ਅੱਜ ਉਨ੍ਹਾਂ ਦੀ ਪ੍ਰੇਰਨਾ ਸਦਕਾ ਭਾਰਤ ਬਾਹਰੀ ਅਤੇ ਅੰਦਰੂਨੀ ਹਰ ਤਰ੍ਹਾਂ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਬਣ ਰਿਹਾ ਹੈ।
ਨਰਿੰਦਰ ਮੋਦੀ ਨੇ ਕਿਹਾ ਕਿ ਆਜ਼ਾਦ ਭਾਰਤ ਦੇ ਨਿਰਮਾਣ ਲਈ ਹਰ ਕਿਸੇ ਦੀ ਕੋਸ਼ਿਸ਼ ਆਜ਼ਾਦੀ ਦੇ ਇਸ ਅੰਮ੍ਰਿਤ ਦੌਰ ਵਿੱਚ ਉਸ ਸਮੇਂ ਦੇ ਮੁਕਾਬਲੇ ਜ਼ਿਆਦਾ ਸਾਰਥਕ ਹੋਣ ਵਾਲੀ ਹੈ। ਆਜ਼ਾਦੀ ਦਾ ਇਹ ਅੰਮ੍ਰਿਤਕਾਲ, ਵਿਕਾਸ ਦੀ ਬੇਮਿਸਾਲ ਗਤੀ, ਔਖੇ ਟੀਚਿਆਂ ਦੀ ਪ੍ਰਾਪਤੀ ਦਾ ਹੈ। ਇਹ ਅੰਮ੍ਰਿਤਕਾਲ ਸਰਦਾਰ ਸਾਹਿਬ ਦੇ ਸੁਪਨਿਆਂ ਦੇ ਭਾਰਤ ਦੇ ਨਵ-ਨਿਰਮਾਣ ਦਾ ਹੈ।
ਇਹ ਵੀ ਪੜ੍ਹੋ: CM ਚੰਨੀ ਨੇ ਰਾਜੌਰੀ ਵਿਖੇ ਸ਼ਹੀਦ ਹੋਏ ਸਿਪਾਹੀ ਮਨਜੀਤ ਸਿੰਘ ਦੀ ਸ਼ਹਾਦਤ ‘ਤੇ ਪ੍ਰਗਟਾਇਆ ਦੁੱਖ
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਆਜ਼ਾਦੀ ਦਾ ਇਹ ਅੰਮ੍ਰਿਤ ਕਾਲ ਵਿਕਾਸ ਦੀ ਗਤੀ ਦਾ ਹੈ । ਇਹ ਸਰਦਾਰ ਸਾਹਿਬ ਦੇ ਭਾਰਤ ਦੇ ਨਵ-ਨਿਰਮਾਣ ਦਾ ਹੈ। ਸਰਦਾਰ ਸਾਹਿਬ ਸਾਡੇ ਦੇਸ਼ ਨੂੰ ਇੱਕ ਸਰੀਰ ਦੇ ਰੂਪ ਵਿੱਚ ਦੇਖਦੇ ਸਨ । ਇੱਕ ਜੀਵਤ ਇਕਾਈ ਵਜੋਂ ਦੇਖਦੇ ਸਨ । ਇਸ ਲਈ ਉਨ੍ਹਾਂ ਦੇ ‘ਏਕ ਭਾਰਤ’ ਦਾ ਮਤਲਬ ਇਹ ਵੀ ਸੀ, ਜਿਸ ਵਿੱਚ ਸਾਰਿਆਂ ਨੂੰ ਬਰਾਬਰ ਮੌਕੇ ਮਿਲਣ ਤੇ ਬਰਾਬਰ ਸੁਪਨੇ ਦੇਖਣ ਦਾ ਅਧਿਕਾਰ ਹੋਵੇ।
ਵੀਡੀਓ ਲਈ ਕਲਿੱਕ ਕਰੋ -: