PM Modi pays condolence: ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਅਤੇ ਪੱਛਮੀ ਯੂਪੀ ਦੇ ਮਸ਼ਹੂਰ ਜਾਟ ਨੇਤਾ ਅਜੀਤ ਸਿੰਘ ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ ਹੈ । ਅਜੀਤ ਸਿੰਘ ਅਤੇ ਉਸ ਦੀ ਪੋਤੀ ਨੂੰ 22 ਅਪ੍ਰੈਲ ਨੂੰ ਕੋਰੋਨਾ ਪੀੜਤ ਪਾਏ ਗਏ ਸੀ । ਇਸ ਤੋਂ ਬਾਅਦ ਉਨ੍ਹਾਂ ਦਾ ਇਲਾਜ ਗੁਰੂਗ੍ਰਾਮ ਦੇ ਹਸਪਤਾਲ ਵਿੱਚ ਚੱਲ ਰਿਹਾ ਸੀ । ਜਦੋਂ ਕਿ ਉਹ 4 ਮਈ ਤੋਂ ਵੈਂਟੀਲੇਟਰ ਸਪੋਰਟ ‘ਤੇ ਸੀ ਅਤੇ ਅੱਜ ਸਵੇਰੇ ਉਸਦੀ ਮੌਤ ਹੋ ਗਈ। ਹਾਲਾਂਕਿ ਅਜੀਤ ਸਿੰਘ ਦੀ ਪੋਤੀ ਦੀ ਸਿਹਤ ਠੀਕ ਦੱਸੀ ਜਾ ਰਹੀ ਹੈ। ਅਜੀਤ ਸਿੰਘ ਦੀ ਮੌਤ ਤੋਂ ਬਾਅਦ ਰਾਜਨੀਤਿਕ ਗਲਿਆਰੇ ਵਿੱਚ ਸੋਗ ਦੀ ਲਹਿਰ ਹੈ।
ਦਰਅਸਲ, ਪੀਐੱਮ ਮੋਦੀ ਵੱਲੋਂ ਵੀ ਟਵੀਟ ਕਰ ਕੇ ਅਜੀਤ ਸਿੰਘ ਦੇ ਦਿਹਾਂਤ ‘ਤੇ ਦੁੱਖ ਜਤਾਇਆ ਗਿਆ ਹੈ। ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ,”ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਜੀ ਦੀ ਮੌਤ ਕਾਰਨ ਬਹੁਤ ਦੁਖ ਹੋਇਆ । ਉਹ ਹਮੇਸ਼ਾਂ ਹੀ ਕਿਸਾਨਾਂ ਦੇ ਹਿੱਤਾਂ ਲਈ ਸਮਰਪਿਤ ਰਹੇ । ਉਨ੍ਹਾਂ ਨੇ ਕੇਂਦਰ ਵਿੱਚ ਕਈ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਨੂੰ ਕੁਸ਼ਲਤਾ ਨਾਲ ਨਿਭਾਇਆ । ਸੋਗ ਦੀ ਇਸ ਘੜੀ ਵਿੱਚ ਮੇਰੀ ਹਮਦਰਦੀ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹੈ । ਓਮ ਸ਼ਾਂਤੀ!
ਦੱਸ ਦੇਈਏ ਕਿ ਚਾਰ ਵਾਰ ਕੇਂਦਰੀ ਮੰਤਰੀ ਰਹੇ ਅਜੀਤ ਸਿੰਘ ਦੀ ਰਾਜਨੀਤਿਕ ਪਹੁੰਚ ਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਹ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਅਤੇ ਭਾਜਪਾ ਸਰਕਾਰ ਵਿੱਚ ਮੰਤਰੀ ਰਹੇ । ਉਨ੍ਹਾਂ ਨੇ ਆਪਣੇ ਪਿਤਾ ਦੀ ਰਾਜਨੀਤਿਕ ਵਿਰਾਸਤ ਨੂੰ ਕਾਫ਼ੀ ਵਧੀਆ ਢੰਗ ਨਾਲ ਅੱਗੇ ਵਧਾਇਆ ਅਤੇ ਉਹ ਛੇ ਵਾਰ ਸੰਸਦ ਮੈਂਬਰ ਰਹੇ।