ਪਾਕਿਸਤਾਨ ਜਿੱਥੇ ਅੱਜ ਦਾ ਦਿਨ ਆਜ਼ਾਦੀ ਦਿਹਾੜੇ ਦੇ ਰੂਪ ਵਿੱਚ ਮਨ ਰਿਹਾ ਹੈ। ਉੱਥੇ ਹੀ ਭਾਰਤ ਇਸ ਦਿਨ ਨੂੰ ‘ਵਿਭਾਜਨ ਵਿਭੀਸ਼ਿਕਾ ਸਮਰਿਤੀ ਦਿਵਸ’ ਦੇ ਰੂਪ ਵਿੱਚ ਮਨਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੰਡ ਦੌਰਾਨ ਜਾਨ ਗੁਆਉਣ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਇਤਿਹਾਸ ਦੇ ਉਸ ਦੁਖ਼ਦ ਕਾਲ ਦੇ ਪੀੜਤਾਂ ਦੇ ਧੀਰਜ ਅਤੇ ਸਹਿਣਸ਼ੀਲਤਾ ਦੀ ਸ਼ਲਾਘਾ ਕੀਤੀ।
ਇਸ ਸਬੰਧੀ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਟਵੀਟ ਵੀ ਕੀਤਾ। PM ਮੋਦੀ ਨੇ ਟਵੀਟ ਕਰਦਿਆਂ ਲਿਖਿਆ,”ਅੱਜ ਵਿਭਾਜਨ ਵਿਭੀਸ਼ਿਕਾ ਸਮਰਿਤੀ ਦਿਵਸ ’ਤੇ ਮੈਂ ਵੰਡ ਦੌਰਾਨ ਜਾਨ ਗੁਆਉਣ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ। ਉਸ ਦੁਖ਼ਦ ਕਾਲ ਦੇ ਪੀੜਤਾਂ ਦੇ ਧੀਰਜ ਅਤੇ ਸਹਿਣਸ਼ੀਲਤਾ ਦੇ ਨਾਲ-ਨਾਲ ਉਨ੍ਹਾਂ ਸਾਰੇ ਲੋਕਾਂ ਦੇ ਹੌਂਸਲੇ ਦੀ ਵੀ ਸ਼ਲਾਘਾ ਕਰਦਾ ਹਾਂ, ਜਿਨ੍ਹਾਂ ਨੇ ਸਾਡੇ ਇਤਿਹਾਸ ਦੇ ਉਸ ਦੁਖਦਾਈ ਸਮੇਂ ਦੌਰਾਨ ਦੁੱਖ ਝੱਲੇ।’’
ਇਹ ਵੀ ਪੜ੍ਹੋ: CM ਮਾਨ ਨੇ ‘ਲਾਲ ਸਿੰਘ ਚੱਢਾ’ ਦੀ ਕੀਤੀ ਤਾਰੀਫ਼, ਬੋਲੇ-‘ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੀ ਫ਼ਿਲਮ’
ਜ਼ਿਕਰਯੋਗ ਹੈ ਕਿ 1947 ’ਚ ਵੰਡ ਦੌਰਾਨ ਹੋਏ ਫਿਰਕੂ ਦੰਗਿਆਂ ਵਿੱਚ ਲੱਖਾਂ ਲੋਕ ਬੇਘਰ ਹੋਏ ਸਨ ਅਤੇ ਵੱਡੀ ਗਿਣਤੀ ਵਿੱਚ ਲੋਕ ਮਾਰੇ ਗਏ ਸਨ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਸਾਲ ਐਲਾਨ ਕੀਤਾ ਸੀ ਕਿ 14 ਅਗਸਤ ਨੂੰ ਲੋਕਾਂ ਦੇ ਸੰਘਰਸ਼ ਅਤੇ ਕੁਰਬਾਨੀ ਦੀ ਯਾਦ ਵਿੱਚ ‘ਵਿਭਾਜਨ ਵਿਭੀਸ਼ਿਕਾ ਸਮਰਿਤੀ ਦਿਵਸ’ ਦੇ ਤੌਰ ’ਤੇ ਮਨਾਇਆ ਜਾਵੇਗਾ। ਉਨ੍ਹਾਂ ਨੇ ਇਹ ਐਲਾਨ ਕਰਦਿਆਂ ਕਿਹਾ ਸੀ ਕਿ ਵੰਡ ਦੇ ਦਰਦ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਵੀਡੀਓ ਲਈ ਕਲਿੱਕ ਕਰੋ -: