PM Modi pays homage to 26/11 victims: ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸੰਵਿਧਾਨ ਦਿਵਸ ਦੇ ਮੌਕੇ ‘ਤੇ ਕੇਵਡਿਆ ਵਿੱਚ ਜਾਰੀ ਇੱਕ ਪ੍ਰੋਗਰਾਮ ਨੂੰ ਸੰਬੋਧਿਤ ਕੀਤਾ । ਪੀਐਮ ਮੋਦੀ ਨੇ ਇਸ ਦੌਰਾਨ ਮੁੰਬਈ ਹਮਲੇ ਵਿੱਚ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਕਿਹਾ ਕਿ ਅਸੀਂ ਉਨ੍ਹਾਂ ਜ਼ਖ਼ਮਾਂ ਨੂੰ ਕਦੇ ਨਹੀਂ ਭੁੱਲ ਸਕਦੇ । ਇਸ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਵਾਰ ਫਿਰ ਦੇਸ਼ ਦਾ ਧਿਆਨ ਵਨ ਨੈਸ਼ਨ-ਵਨ ਚੋਣਾਂ ਵੱਲ ਖਿੱਚਿਆ ਅਤੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ।
ਪੀਐਮ ਮੋਦੀ ਨੇ ਕਿਹਾ ਕਿ ਪਾਕਿਸਤਾਨ ਤੋਂ ਆਏ ਅੱਤਵਾਦੀਆਂ ਨੇ 2008 ਵਿੱਚ ਮੁੰਬਈ ‘ਤੇ ਹਮਲਾ ਕੀਤਾ ਸੀ। ਇਸ ਹਮਲੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਸੀ । ਪੀਐਮ ਮੋਦੀ ਨੇ ਕਿਹਾ ਕਿ ਅੱਜ ਦਾ ਭਾਰਤ ਨਵੀਂ ਨੀਤੀ-ਰੀਤੀ ਨਾਲ ਅੱਤਵਾਦ ਦਾ ਸਾਹਮਣਾ ਕਰ ਰਿਹਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਵਨ ਨੇਸ਼ਨ, ਵਨ ਇਲੈਕਸ਼ਨ ਅੱਜ ਭਾਰਤ ਦੀ ਲੋੜ ਹੈ । ਦੇਸ਼ ਵਿੱਚ ਹਰ ਕੁਝ ਮਹੀਨਿਆਂ ਵਿੱਚ ਦੇਸ਼ ਵਿੱਚ ਕਿਤੇ ਚੋਣਾਂ ਹੋ ਰਹੀਆਂ ਹਨ, ਇਸ ਲਈ ਮੰਥਨ ਇਸ ਤੋਂ ਸ਼ੁਰੂ ਹੋਣਾ ਚਾਹੀਦਾ ਹੈ। ਪੀਐਮ ਮੋਦੀ ਨੇ ਕਿਹਾ ਕਿ ਹੁਣ ਸਾਨੂੰ ਪੂਰੀ ਤਰ੍ਹਾਂ ਡਿਜੀਟਲੀਕਰਨ ਵੱਲ ਵਧਣਾ ਚਾਹੀਦਾ ਹੈ ਅਤੇ ਕਾਗਜ਼ ਦੀ ਵਰਤੋਂ ਬੰਦ ਕਰਨੀ ਚਾਹੀਦੀ ਹੈ । ਆਜ਼ਾਦੀ ਦੇ 75 ਸਾਲਾਂ ਨੂੰ ਵੇਖਦੇ ਹੋਏ ਸਾਨੂੰ ਆਪਣੇ ਆਪ ਨੂੰ ਇੱਕ ਟੀਚਾ ਨਿਰਧਾਰਿਤ ਕਰਨਾ ਚਾਹੀਦਾ ਹੈ।
ਪੀਐਮ ਮੋਦੀ ਨੇ ਕਿਹਾ ਕਿ ਸੰਵਿਧਾਨ ਦੀ ਰਾਖੀ ਵਿੱਚ ਨਿਆਂਪਾਲਿਕਾ ਦੀ ਬਹੁਤ ਵੱਡੀ ਭੂਮਿਕਾ ਹੈ । ਪ੍ਰਧਾਨ ਮੰਤਰੀ ਨੇ ਕਿਹਾ ਕਿ 70 ਦੇ ਦਹਾਕੇ ਵਿੱਚ ਇਸ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਸੰਵਿਧਾਨ ਨੇ ਹੀ ਇਸ ਦਾ ਜਵਾਬ ਦਿੱਤਾ । ਐਮਰਜੈਂਸੀ ਦੇ ਦੌਰ ਤੋਂ ਬਾਅਦ ਸਿਸਟਮ ਮਜ਼ਬੂਤ ਵੀ ਹੁੰਦਾ ਗਿਆ ਤੇ ਉਸ ਤੋਂ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ । ਆਪਣੇ ਸੰਬੋਧਨ ਵਿੱਚ ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੇ ਕੋਰੋਨਾ ਪੀਰੀਅਡ ਵਿੱਚ ਸੰਵਿਧਾਨ ਦਾ ਸਮਰਥਨ ਕੀਤਾ ਹੈ ਜਿਵੇਂ ਕਿ ਉਨ੍ਹਾਂ ਦਾ ਵਿਸ਼ਵਾਸ ਹੈ ।
ਇਹ ਵੀ ਦੇਖੋ: ਡੱਬਵਾਲੀ ਬਾਰਡਰ ਤੋਂ ਦੇਖੋ ਕਿਵੇਂ ਨੇ ਹਾਲਾਤ, ਕਿਵੇਂ ਸੁਰੱਖਿਆ ਬਲ ਰੋਕ ਰਹੇ ਨੇ ਕਿਸਾਨਾਂ ਨੂੰ…