ਅੱਜ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਅਟਲ ਬਿਹਾਰੀ ਦੇ ਜਨਮ ਦਿਨ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਦਿੱਲੀ ਦੇ ਸਦੈਵ ਅਟਲ ਸਮ੍ਰਿਤੀ ਸਥਲ ‘ਤੇ ਪਹੁੰਚੇ । ਪ੍ਰਧਾਨ ਮੰਤਰੀ ਤੋਂ ਇਲਾਵਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਲੋਕ ਸਭਾ ਸਪੀਕਰ ਓਮ ਬਿਰਲਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਵੱਡੇ ਨੇਤਾਵਾਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਦਿੱਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣਾ ਪੂਰਾ ਜੀਵਨ ਭਾਰਤ ਨੂੰ ਮਜ਼ਬੂਤ ਅਤੇ ਵਿਕਸਿਤ ਬਣਾਉਣ ਲਈ ਸਮਰਪਿਤ ਕਰ ਦਿੱਤਾ। ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ, ‘ਸਤਿਕਾਰਯੋਗ ਅਟਲ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਕੋਟਿ-ਕੋਟਿ ਪ੍ਰਣਾਮ।’
ਉਨ੍ਹਾਂ ਨੇ ਵਾਜਪਾਈ ਦੇ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਕਿਹਾ, ‘ਮੈਂ ਅਟਲ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕਰ ਰਿਹਾ ਹਾਂ। ਦੇਸ਼ ਪ੍ਰਤੀ ਉਨ੍ਹਾਂ ਦੀ ਸੇਵਾ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਨੇ ਭਾਰਤ ਨੂੰ ਮਜ਼ਬੂਤ ਅਤੇ ਵਿਕਸਤ ਬਣਾਉਣ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਰਾਹੀਂ ਕੀਤੇ ਗਏ ਵਿਕਾਸ ਕਾਰਜਾਂ ਨੇ ਲੱਖਾਂ ਭਾਰਤੀਆਂ ਦੇ ਜੀਵਨ ਨੂੰ ਪ੍ਰਭਾਵਿਤ ਕੀਤਾ।’
ਦੱਸ ਦੇਈਏ ਕਿ ਅਟਲ ਬਿਹਾਰੀ ਵਾਜਪਾਈ ਦਾ ਜਨਮ 25 ਦਸੰਬਰ 1924 ਨੂੰ ਹੋਇਆ ਸੀ । ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਸਫਲਤਾ ਦੇ ਸਿਖਰ ‘ਤੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ । 90 ਦੇ ਦਹਾਕੇ ਵਿੱਚ ਉਹ ਪਾਰਟੀ ਦੇ ਮੁੱਖ ਚਿਹਰੇ ਵਜੋਂ ਉਭਰੇ ਅਤੇ ਪਹਿਲੀ ਵਾਰ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਿੱਚ ਸਰਕਾਰ ਬਣੀ। ਪ੍ਰਧਾਨ ਮੰਤਰੀ ਵਜੋਂ ਵਾਜਪਾਈ ਦੇ ਕਾਰਜਕਾਲ ਦੌਰਾਨ ਦੇਸ਼ ਵਿੱਚ ਉਦਾਰੀਕਰਨ ਨੂੰ ਉਤਸ਼ਾਹਿਤ ਕੀਤਾ ਗਿਆ ਅਤੇ ਬੁਨਿਆਦੀ ਢਾਂਚੇ ਅਤੇ ਵਿਕਾਸ ਨੂੰ ਗਤੀ ਮਿਲੀ।
ਵੀਡੀਓ ਲਈ ਕਲਿੱਕ ਕਰੋ -: