ਪੰਜਾਬ ਸਣੇ ਦੇਸ਼ ਭਰ ਵਿੱਚ ਅੱਜ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਸਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਯਾਦ ਕੀਤਾ ਹੈ। PM ਮੋਦੀ ਨੇ ਸ਼ਹੀਦ ਨਹਗਤ ਸਿੰਘ ਨਾਲ ਜੁੜੀ ਇੱਕ ਵੀਡੀਓ ਸਾਂਝੀ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।

ਦਰਅਸਲ, ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ,”ਸ਼ਹੀਦ ਭਗਤ ਸਿੰਘ ਦੇ ਜਨਮਦਿਨ ਮੌਕੇ ਮੈਂ ਉਨ੍ਹਾਂ ਨੂੰ ਨਮਨ ਕਰਦਾ ਹਾਂ। ਉਨ੍ਹਾਂ ਦੀ ਹਿੰਮਤ ਸਾਨੂੰ ਬਹੁਤ ਪ੍ਰੇਰਿਤ ਕਰਦੀ ਹੈ। ਅਸੀਂ ਆਪਣੇ ਰਾਸ਼ਟਰ ਦੇ ਲਈ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਦੇ ਲਈ ਆਪਣੀ ਵਚਨਬੱਧਤਾ ਦੁਹਰਾਉਂਦੇ ਹਾਂ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਐਤਵਾਰ ਨੂੰ ਆਪਣੇ ‘ਮਨ ਕੀ ਬਾਤ’ ਪ੍ਰੋਗਰਾਮ ਵਿੱਚ ਚੰਡੀਗੜ੍ਹ ਏਅਰਪੋਰਟ ਦਾ ਨਾਮ ‘ਸ਼ਹੀਦ ਭਗਤ ਸਿੰਘ ਦੇ ਨਾਂਅ ‘ਤੇ ਰੱਖਣ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ: ਵਿਧਾਇਕ ਪਠਾਨਮਾਜਰਾ ਦਾ ਦਾਅਵਾ-‘ਭਾਜਪਾ ਦੇ ਏਜੰਟ ਨੇ ਫੋਨ ਕਰਕੇ 100 ਕਰੋੜ ਰੁਪਏ ਦਾ ਦਿੱਤਾ ਆਫਰ’
ਦੱਸ ਦੇਈਏ ਕਿ ਪੀਐੱਮ ਮੋਦੀ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰ ਕੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “3 ਸਾਲ ਦੀ ਛੋਟੀ ਉਮਰੇ ਕਹਿਣਾ…ਮੈਂ ਦੰਬੂਖਾਂ(ਬੰਦੂਕਾਂ) ਬੀਜਦਾ…23 ਸਾਲ ਦੀ ਉਮਰੇ ਅੰਗਰੇਜ਼ਾਂ ਕੋਲੋਂ ਆਪਣਾ ਦੇਸ਼ ਮੰਗਣਾ…ਇਹ ਕ੍ਰਾਂਤੀਕਾਰੀ ਸੋਚ ਤੇ ਇਨਕਲਾਬੀ ਵਿਚਾਰ ਸ਼ਹੀਦ ਸ. ਭਗਤ ਸਿੰਘ ਜੀ ਦੇ ਹਿੱਸੇ ਆਏ…ਅੱਜ ਸ਼ਹੀਦ ਸ.ਭਗਤ ਸਿੰਘ ਜੀ ਦੀ ਜਨਮ ਵਰ੍ਹੇਗੰਢ ਮੌਕੇ ਇਨਕਲਾਬੀ ਰੂਹ ਨੂੰ ਸੀਸ ਝੁਕਾ ਪ੍ਰਣਾਮ ਕਰਦਾ ਹਾਂ…ਇਨਕਲਾਬ ਜ਼ਿੰਦਾਬਾਦ!
ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
